ਮੋਗਾ (ਕਸ਼ਿਸ਼ ਸਿੰਗਲਾ): ਨਿਹਾਲ ਸਿੰਘ ਵਾਲਾ ਵਿਖੇ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ 'ਤੇ ਸਵਾਰ ਬੱਚਿਆਂ ਵਿਚੋਂ ਇਕ ਦੇ ਸਿਰ ਵਿਚੋਂ ਦਿਮਾਗ ਨਿਕਲ ਕੇ ਬਾਹਰ ਆ ਗਿਆ। ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਕੁਝ ਪਾਬੰਦੀਆਂ ਕਾਰਨ ਅਸੀਂ ਤੁਹਾਨੂੰ ਮੌਕੇ ਦੀਆਂ ਤਸਵੀਰਾਂ ਤਾਂ ਨਹੀਂ ਵਿਖਾ ਸਕਦੇ, ਪਰ ਇਹ ਮੰਜ਼ਰ ਕਾਫ਼ੀ ਦਿਲ ਦਹਿਲਾਉਣ ਵਾਲਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ
ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਂ ਜਸਪ੍ਰੀਤ ਸਿੰਘ ਹੈ। ਉਹ ਆਪਣੇ ਦੋਸਤ ਕਰਨ ਦੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੁੱਧ ਲੈਣ ਲਈ ਜਾ ਰਿਹਾ ਸੀ। ਇਨ੍ਹਾਂ ਦੋਹਾਂ ਦੀ ਉਮਰ 16 ਸਾਲ ਦੇ ਕਰੀਬ ਹੈ ਤੇ ਇਹ 10ਵੀਂ ਜਮਾਤ ਵਿਚ ਪੜ੍ਹਦੇ ਹਨ। ਰਾਹ ਵਿਚ ਇਨ੍ਹਾਂ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਵਿਚ ਜਸਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਕਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੇ ਚਾਚਾ ਮੌਜੂਦਾ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕਿ ਬੱਚੇ ਦੁੱਧ ਲੈਣ ਲਈ ਜਾ ਰਹੇ ਸੀ ਕਿ ਰਾਹ ਵਿਚ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਜਥੇਬੰਦੀਆਂ ਵੱਲੋਂ ਲੁਧਿਆਣਾ ਬੰਦ ਦੀ ਚੇਤਾਵਨੀ! ਜਾਣੋ ਕੀ ਹੈ ਪੂਰਾ ਮਾਮਲਾ
ਮੌਕੇ 'ਤੇ ਪਹੁੰਚੇ ਸਬ ਇੰਸਪੈਕਟਰ ਮੰਗਲ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਐਂਬੂਲੈਂਸ ਬੁਲਾ ਕੇ ਮ੍ਰਿਤਕ ਦੇਹ ਨੂੰ ਐਬੁਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਭੇਜਿਆ। ਉਨ੍ਹਾਂ ਨੇ ਦੱਸਿਆ ਕਿ ਮੋਗਾ ਦੇ ਪਿੰਡ ਧੂੜਕੋਟ ਰਣਸੀਂਹ ਤੋਂ ਦੋ ਬੱਚੇ ਦੁੱਧ ਲੈਣ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ 15 ਸਾਲਾਂ ਬੱਚੇ ਦੀ ਮੌਕੇ ਤੇ ਹੀ ਮੌਤ ਹੋ ਗਈ ਦੂਜਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ
NEXT STORY