ਲੁਧਿਆਣਾ (ਵਿੱਕੀ) : ਭਾਜਪਾ ਦੇ ਗੜ੍ਹ ਮੰਨੇ ਜਾਂਦੇ ਗੁਜਰਾਤ 'ਚ ਸੰਨ੍ਹ ਲਾਉਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਬੇਸ਼ੱਕ ਚੋਣਾਂ 'ਚ ਅਜੇ ਕਰੀਬ 2 ਮਹੀਨੇ ਦਾ ਸਮਾਂ ਹੈ ਪਰ ‘ਆਪ’ ਨੇ 27 ਸਾਲਾਂ ਤੋਂ ਸੱਤਾ ’ਤੇ ਕਾਬਜ਼ ਭਾਜਪਾ ਨੂੰ ਹਟਾਉਣ ਲਈ ਗੁਜਰਾਤ ਦੇ ਲੋਕਾਂ ਨੂੰ ਪੰਜਾਬ ਅਤੇ ਦਿੱਲੀ 'ਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਅਤੇ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ ਦਿਖਾ ਕੇ ਲੁਭਾਉਣਾ ਸ਼ੁਰੂ ਕਰ ਦਿੱਤਾ ਹੈ। ਗੱਲ ਜੇਕਰ ਪੰਜਾਬ ਦੀ ਕਰੀਏ ਤਾਂ ਇੱਥੋਂ ਕਰੀਬ 60 ਟੀਮਾਂ, ਜਿਨ੍ਹਾਂ 'ਚ ਵਿਧਾਇਕ ਵੀ ਹਨ, ਗੁਜਰਾਤ ਦੇ ਗਲੀ-ਮੁਹੱਲਿਆਂ 'ਚ ਪੁੱਜ ਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ 6 ਮਹੀਨੇ 'ਚ ਕੀਤੇ ਕੰਮਾਂ ਬਾਰੇ ਦੱਸ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੋ ਰਹੇ 'ਏਅਰਸ਼ੋਅ' ਨੇ ਬਾਗੋ-ਬਾਗ ਕੀਤੇ ਆਟੋ ਚਾਲਕ, ਮਿਲਿਆ ਵੱਡਾ ਫ਼ਾਇਦਾ (ਤਸਵੀਰਾਂ)
ਮੌਜੂਦਾ ਸਮੇਂ 'ਚ ਲੁਧਿਆਣਾ ਨਾਰਥ ਤੋਂ ਵਿਧਾਇਕ ਮਦਨ ਲਾਲ ਬੱਗਾ, ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਪਾਰਟੀ ਦੇ ਵਾਲੰਟੀਅਰਾਂ ਨੂੰ ਨਾਲ ਲੈ ਕੇ ਅਹਿਮਦਾਬਾਦ, ਰਾਜਕੋਟ, ਬਡੋਦਰਾ, ਸੁਰਿੰਦਰ ਨਗਰ ਆਦਿ ਖੇਤਰਾਂ 'ਚ ਚੋਣ ਪ੍ਰਚਾਰ ਕਰ ਰਹੇ ਹਨ। ਖ਼ਾਸ ਤੌਰ ’ਤੇ ਸੂਬੇ 'ਚ ਖੋਲ੍ਹੇ ਗਏ ਆਮ ਆਦਮੀ ਮੁਹੱਲਾ ਕਲੀਨਿਕ, ਭ੍ਰਿਸ਼ਟਾਚਾਰ ’ਤੇ ਲਗਾਮ, ਬਿਜਲੀ ਦੇ ਜ਼ੀਰੋ ਬਿੱਲ, ਸਕੂਲਾਂ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਦੌਰਿਆਂ ਦੌਰਾਨ ਉਨ੍ਹਾਂ ਦੀ ਬੱਚਿਆਂ ਨਾਲ ਗੱਲਬਾਤ 'ਆਪ' ਦੇ ਚੋਣ ਪ੍ਰਚਾਰ ਦਾ ਹਿੱਸਾ ਹਨ। ਦੱਸ ਦੇਈਏ ਕਿ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਪਹਿਲਾਂ ਹੀ ‘ਆਪ’ ਨੇ 182 ਸੀਟਾਂ ਵਾਲੀ ਗੁਜਰਾਤ ਵਿਧਾਨ ਸਭਾ ਲਈ ਹੁਣ ਤੱਕ 41 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੈ, ਜਦੋਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਫ਼ਤੇ 'ਚ 1 ਤੋਂ 2 ਰੈਲੀਆਂ ਗੁਜਰਾਤ ਦੇ ਵੱਖ-ਵੱਖ ਵਿਧਾਨ ਸਭਾ ਖੇਤਰਾਂ 'ਚ ਕਰ ਰਹੇ ਹਨ।
ਇਹ ਵੀ ਪੜ੍ਹੋ : 'ਏਅਰਸ਼ੋਅ' 'ਚ 10 ਟਨ ਭਾਰੇ 'ਚਿਨੂਕ' ਨੂੰ ਦੇਖ ਲੋਕ ਰਹਿ ਗਏ ਹੈਰਾਨ, ਸਭ ਨੇ ਤਾੜੀਆਂ ਵਜਾ ਕੇ ਕੀਤਾ ਸੁਆਗਤ
ਮੁਹੱਲਾ ਕਲੀਨਿਕਾਂ ਤੋਂ ਪ੍ਰਭਾਵਿਤ ਹੈ ਗੁਜਰਾਤ ਦੀ ਜਨਤਾ : ਬੱਗਾ
ਚੋਣ ਪ੍ਰਚਾਰ ਕਰ ਰਹੇ ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਪੰਜਾਬ ਵਿਚ 15 ਅਗਸਤ ਨੂੰ ਖੋਲ੍ਹੇ ਗਏ 100 ਮੁਹੱਲਾ ਕਲੀਨਿਕਾਂ ਦੀ ਚਰਚਾ ਗੁਜਰਾਤੀਆਂ ਦੀ ਜ਼ੁਬਾਨ ’ਤੇ ਹੈ। ਬੱਗਾ ਨੇ ਦੱਸਿਆ ਕਿ ਜਦੋਂ ਮੈਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੇਰੇ ਵਿਧਾਨ ਸਭਾ ਹਲਕੇ ਵਿਚ ਖ਼ੁਦ ਪੁੱਜ ਕੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰਨ ਦੀ ਗੱਲ ਗੁਜਰਾਤ ਵਿਚ ਦੱਸੀ ਤਾਂ ਲੋਕ ਬੇਹੱਦ ਪ੍ਰਭਾਵਿਤ ਹੋਏ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਵਿਚ ਵੀ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਦਿੱਲੀ ਅਤੇ ਪੰਜਾਬ ਦੀ ਤਰਜ਼ ’ਤੇ ਮੁਹੱਲਾ ਕਲੀਨਿਕ ਖੁੱਲ੍ਹਵਾਉਣਾ ਚਾਹੁੰਦੇ ਹਨ ਤਾਂ ਕਿ ਮੁਫ਼ਤ ਇਲਾਜ ਮਿਲ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
2 ਟਰੈਕਟਰਾਂ ਦੀ ਭਿਆਨਕ ਟੱਕਰ 'ਚ ਤਾਏ-ਭਤੀਜੇ ਦੀ ਹੋਈ ਮੌਤ
NEXT STORY