ਲਹਿਰਾਗਾਗਾ (ਜ. ਬ.): ਲਹਿਰਾਗਾਗਾ ਵਿਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੰਗਰੂਰ ਪੁਲਸ ਨੇ ਟਰੇਸ ਕਰਦੇ ਹੋਏ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਿਲ ਦਹਿਲਾ ਦੇਣ ਵਾਲੀ ਵਾਰਦਾਤ 2 ਤੇ 3 ਜਨਵਰੀ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ, ਜਿਸ ਵਿਚ 47 ਸਾਲਾ ਕ੍ਰਿਸ਼ਨ ਕੁਮਾਰ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ।
ਪੁਲਸ ਜਾਂਚ ਮੁਤਾਬਕ ਕਾਤਲਾਂ ਨੇ ਪਹਿਲਾਂ ਬਜੁਰਗ ਮਾਂ ਦੇ ਹੱਥ ਪੈਰ ਬੰਨ੍ਹ ਕੇ ਉਸ ਨੂੰ ਲਾਚਾਰ ਕੀਤਾ। ਇਸ ਤੋਂ ਬਾਅਦ ਮ੍ਰਿਤਕ ਕ੍ਰਿਸ਼ਨ ਕੁਮਾਰ ਦੇ ਮੂੰਹ ‘ਤੇ ਕੱਪੜਾ ਬੰਨ੍ਹ ਕੇ ਸਾਂਹ ਘੋਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਦੋਸ਼ੀ ਘਰ ਵਿੱਚੋਂ ਕਰੀਬ 15 ਹਜ਼ਾਰ ਰੁਪਏ ਨਗਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ ਸਨ। ਘਟਨਾ ਸਮੇਂ ਘਰ ਵਿ ਚ ਸਿਰਫ ਮਾਂ ਅਤੇ ਪੁੱਤਰ ਹੀ ਮੌਜੂਦ ਸਨ। ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਨੇ ਬਹੁਤ ਘੱਟ ਸਬੂਤ ਛੱਡੇ, ਜਿਸ ਕਾਰਨ ਇਹ ਅੰਨਾ ਕਤਲ ਟਰੇਸ ਕਰਨਾ ਕਾਫ਼ੀ ਮੁਸ਼ਕਿਲ ਸਾਬਤ ਹੋਇਆ। ਹਾਲਾਂਕਿ ਤਕਨੀਕੀ ਜਾਂਚ ਅਤੇ ਮਿਹਨਤ ਨਾਲ ਪੁਲਿਸ ਨੇ ਮਾਮਲੇ ਦੀ ਗੁੱਥੀ ਸੁਲਝਾ ਲਈ।
ਜਾਣਕਾਰੀ ਅਨੁਸਾਰ ਮ੍ਰਿਤਕ ਕ੍ਰਿਸ਼ਨ ਕੁਮਾਰ ਦੜੇ-ਸੱਟੇ ਦੇ ਕੰਮ ਨਾਲ ਜੁੜਿਆ ਹੋਇਆ ਸੀ ਅਤੇ ਤਿੰਨੋ ਦੋਸ਼ੀਆਂ ਨੇ ਉਸ ਤੋਂ ਲਗਭਗ 40 ਹਜ਼ਾਰ ਰੁਪਏ ਲੈਣੇ ਸਨ। ਪੈਸੇ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਦੋਸ਼ੀਆਂ ਨੇ ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਅਕਾਸ਼ਦੀਪ ਸ਼ਰਮਾ, ਸੰਨੀ ਕੁਮਾਰ ਅਤੇ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ 21 ਤੋਂ 25 ਸਾਲ ਦਰਮਿਆਨ ਹੈ ਅਤੇ ਤਿੰਨੇ ਮਜ਼ਦੂਰੀ ਦਾ ਕੰਮ ਕਰਦੇ ਸਨ। ਪੁਲਸ ਨੇ ਲੁੱਟਿਆ ਹੋਇਆ ਸਮਾਨ ਵੀ ਬਰਾਮਦ ਕਰ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਅਗਲੀ ਜਾਂਚ ਜਾਰੀ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਭਾਜਪਾ ਨੇ ਫੂਕਿਆ ਪੁਤਲਾ, ਪੜ੍ਹੋ ਕੀ ਹੈ ਪੂਰਾ ਮਾਮਲਾ
NEXT STORY