ਅੰਮ੍ਰਿਤਸਰ (ਵੈੱਬ ਡੈਸਕ): ਅੰਮ੍ਰਿਤਸਰ ਦੇ ਗੁੰਮਟਾਲਾ ਪੁਲਸ ਸਟੇਸ਼ਨ 'ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਵਿਦੇਸ਼ ਬੈਠੇ ਗੈਂਗਸਟਰ ਹੈਪੀ ਪਸ਼ੀਆ ਵੱਲੋਂ ਲੈ ਲਈ ਗਈ ਹੈ। ਇਸ ਸਬੰਧੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਨਾਂ 'ਤੇ ਬਣੇ ਪੇਜ ਦੀ ਇਕ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਹੈਪੀ ਪਸ਼ੀਆ ਵੱਲੋਂ ਉਕਤ ਧਮਾਕੇ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਲਿਖੀ ਗਈ ਹੈ। ਹਾਲਾਂਕਿ 'ਜਗ ਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ, ਕਿਉਂਕਿ ਇਹ ਧਮਾਕਾ ਅਜੇ ਜਾਂਚ ਦਾ ਵਿਸ਼ਾ ਹੈ ਤੇ ਪੁਲਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਤਾਂ ਇਹ ਵੀ ਆਖ਼ਿਆ ਗਿਆ ਸੀ ਕਿ ਇਸ ਧਮਾਕੇ ਦੀ ਆਵਾਜ਼ ਕਾਰ ਦਾ ਰੇਡੀਏਟਰ ਫਟਣ ਕਾਰਨ ਆਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਦਰਅਸਲ, ਬੀਤੀ ਰਾਤ ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਅਧੀਨ ਆਉਂਦੀ ਪੁਲਸ ਚੌਕੀ ਗੁੰਮਟਾਲਾ ਵਿਚ ਰਾਤ ਨੂੰ ਇਕ ਵੱਡਾ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਪੁਲਸ ਚੌਕੀ ਵਿਚ ਹਫੜਾ-ਦਫੜੀ ਮਚ ਗਈ। ਜ਼ਿਕਰਯੋਗ ਹੈ ਕਿ 46 ਦਿਨਾਂ ਬਾਅਦ ਅੱਤਵਾਦੀਆਂ ਨੇ ਇਕ ਵਾਰ ਫਿਰ ਜ਼ਿਲ੍ਹੇ ਵਿਚ ਪੁਲਸ ਚੌਕੀ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰ ਗੁੰਮਟਾਲਾ ਪੁਲਸ ਚੌਕੀ ਅੱਤਵਾਦੀਆਂ ਦੇ ਨਿਸ਼ਾਨੇ ’ਤੇ ਸੀ। ਇਹ ਧਮਾਕਾ ਰਾਤ ਲਗਭਗ 9:20 ਵਜੇ ਹੋਇਆ। ਧਮਾਕੇ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੁਲਸ ਸਟੇਸ਼ਨ ਅਤੇ ਚੌਕੀ ਨੂੰ ਨਿਸ਼ਾਨਾ ਬਣਾਉਣ ਦੀ ਇਹ ਪੰਜਵੀਂ ਘਟਨਾ ਹੈ।
ਸ਼ੱਕ ਹੈ ਕਿ ਇਹ ਗ੍ਰਨੇਡ ਹਮਲਾ ਅੱਤਵਾਦੀਆਂ ਅਤੇ ਗੈਂਗਸਟਰਾਂ ਨੇ ਵੀ ਕੀਤਾ ਹੋ ਸਕਦਾ ਹੈ। ਘਟਨਾ ਦੇ ਸਮੇਂ ਪੁਲਸ ਚੌਕੀ ਵਿਚ ਬਹੁਤਾ ਸਟਾਫ਼ ਮੌਜੂਦ ਨਹੀਂ ਸੀ। ਪੁਲਸ ਚੌਕੀ ਦਾ ਜ਼ਿਆਦਾਤਰ ਸਟਾਫ਼ ਨੇੜਲੇ ਗੁੰਮਟਾਲਾ ਚੌਕ ਵਿਚ ਲੱਗਣ ਵਾਲੇ ਮੁੱਖ ਪੁਲਸ ਨਾਕੇ ’ਤੇ ਤਾਇਨਾਤ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿਚ ਹੋਏ ਚਾਰ ਧਮਾਕਿਆਂ ਦੀ ਗੁੱਥੀ ਨੂੰ ਸੁਲਝਾ ਚੁੱਕੀ ਹੈ। ਸਭ ਤੋਂ ਪਹਿਲਾਂ 24 ਨਵੰਬਰ ਨੂੰ ਅੱਤਵਾਦੀਆਂ ਨੇ ਅਜਨਾਲਾ ਪੁਲਸ ਸਟੇਸ਼ਨ ਨੂੰ ਆਈ. ਈ. ਡੀ. ਲਗਾ ਕੇ ਉਡਾਉਣ ਦੀ ਕੋਸ਼ਿਸ਼ ਕੀਤੀ ਸੀ।
ਇਸ ਤੋਂ ਬਾਅਦ, 26 ਨਵੰਬਰ ਨੂੰ ਗੁਰਬਖਸ਼ ਨਗਰ ਪੁਲਸ ਚੌਕੀ, ਜੋ ਕਿ ਛੇ ਮਹੀਨਾ ਪਹਿਲਾਂ ਤੋਂ ਬੰਦ ਹੈ, ਦੇ ਬਾਹਰ ਇਕ ਹੈਂਡ ਗ੍ਰਨੇਡ ਸੁੱਟਿਆ ਗਿਆ। ਇਸੇ ਤਰ੍ਹਾਂ 4 ਦਸੰਬਰ ਨੂੰ ਮਜੀਠਾ ਪੁਲਸ ਸਟੇਸ਼ਨ ’ਤੇ ਇਕ ਵੱਡਾ ਧਮਾਕਾ ਹੋਇਆ ਅਤੇ ਫਿਰ 17 ਦਸੰਬਰ ਨੂੰ ਇਸਲਾਮਾਬਾਦ ਪੁਲਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ ਗਿਆ। ਦੂਜੇ ਪਾਸੇ, ਇਕ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਧਮਾਕਾ ਪੁਲਸ ਸਟੇਸ਼ਨ ਦੇ ਨੇੜੇ ਖੜ੍ਹੀ ਇਕ ਕਾਰ ਦੇ ਬੋਨਟ ’ਤੇ ਹੋਇਆ। ਫਿਲਹਾਲ, ਵੱਖ-ਵੱਖ ਪੁਲਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਧਮਾਕੇ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਪੁਲਸ ਚੌਕੀ ਦੇ ਸਾਹਮਣੇ ਹੀ ਭਾਰਤੀ ਸੈਨਾ ਦੀ ਪ੍ਰਮੁੱਖ ਛਾਉਣੀ ਪੈਂਦੀ ਹੈ ਤੇ ਨੇੜੇ ਹੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਰਿਹਾਇਸ਼ ਵੀ ਹੈ।
ਹੈਪੀ ਪਸ਼ੀਆ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, 5 ਲੱਖ ਦੇ ਇਨਾਮ ਦਾ ਐਲਾਨ
ਇਸ ਤੋਂ ਪਹਿਲਾਂ ਕੱਲ੍ਹ ਸੈਕਟਰ 10 ਸਥਿਤ ਕੋਠੀ ਅਤੇ ਪੰਜਾਬ ਦੇ ਪੁਲਸ ਸਟੇਸ਼ਨਾਂ ’ਚ ਹੈਂਡ ਗ੍ਰੇਨੇਡ ਨਾਲ ਧਮਾਕੇ ਕਰਵਾਉਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਸ਼ੀਆ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਉਸ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰਵਾਉਣ ਲਈ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਸੀ। ਐੱਨ.ਆਈ.ਏ. ਦਾ ਕਹਿਣਾ ਸੀ ਕਿ ਮੁਲਜ਼ਮ ਅਮਰੀਕਾ ’ਚ ਲੁਕਿਆ ਹੋਇਆ ਸੀ। ਉਸ ਦੇ ਘਰ ਐੱਨ.ਆਈ.ਏ. ਤੇ ਪੰਜਾਬ ਪੁਲਸ ਨੇ ਨੋਟਿਸ ਵੀ ਭੇਜੇ ਹਨ। ਉਸ ਨੂੰ ਫੜਨ ਲਈ ਪੰਜਾਬ ਪੁਲਸ ਅਤੇ ਐੱਨ.ਆਈ.ਏ. ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਐੱਨ.ਆਈ.ਏ. ਨੇ ਤਾਂ ਉਸ ਦੀ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ। 11 ਸਤੰਬਰ 2024 ਨੂੰ ਸੈਕਟਰ-10 ਦੀ ਕੋਠੀ ਨੰਬਰ 575 ’ਚ ਬੰਬ ਧਮਾਕਾ ਹੋਇਆ ਸੀ। ਦੋ ਨੌਜਵਾਨ ਰੋਹਨ ਮਸੀਹ ਅਤੇ ਵਿਸ਼ਾਲ ਮਸੀਹ ਇੱਥੇ ਹੈਂਡ ਗ੍ਰੇਨੇਡ ਸੁੱਟ ਕੇ ਫ਼ਰਾਰ ਹੋ ਗਏ ਸਨ। ਅਮਰੀਕਾ ’ਚ ਬੈਠੇ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਹੈਪੀ ਪਾਸੀਆਂ ਮੂਲ ਰੂਪ ’ਚ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਪਾਸੀਆਂ ਦਾ ਵਸਨੀਕ ਹੈ। ਉਸ ਨੇ ਚੰਡੀਗੜ੍ਹ ਤੋਂ ਇਲਾਵਾ ਪੰਜਾਬ ’ਚ ਵੀ ਕਈ ਵਾਰਦਾਤਾਂ ਕਰਵਾਈਆਂ ਸਨ, ਜਿਨ੍ਹਾਂ ਵਿਚ ਤਿੰਨ ਸਾਲ ਪਹਿਲਾਂ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਹੋਇਆ ਬੰਬ ਧਮਾਕਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਪਿਛਲੇ ਸਾਲ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕੁਝ ਪੁਲਸ ਥਾਣਿਆਂ ’ਤੇ ਬੰਬ ਧਮਾਕੇ ਹੋਏ ਸਨ। ਇਨ੍ਹਾਂ ਵਾਰਦਾਤਾਂ ਦੀ ਜ਼ਿੰਮੇਵਾਰੀ ਵੀ ਹੈਪੀ ਪਾਸੀਆਂ ਨੇ ਹੀ ਲਈ ਸੀ। ਉਹ ਪਾਕਿਸਤਾਨ ਸਥਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਲਈ ਕੰਮ ਕਰਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਲਈ ਜਾਰੀ ਹੋਈ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਇਹ ਖ਼ਬਰ
NEXT STORY