ਲੁਧਿਆਣਾ (ਹਿਤੇਸ਼)– ਪੰਜਾਬ ਵਿਚ 4 ਵਿਧਾਨ ਸਭਾ ਸੀਟਾਂ ’ਤੇ ਹੋ ਰਹੀ ਉਪ ਚੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਵਲੋਂ ਨਗਰ ਨਿਗਮ ਚੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਰਣਨੀਤੀ ਬਣਾਉਣ ਦੀ ਕਮਾਨ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ਵਿਚ ਲੈ ਲਈ ਹੈ।
ਜਾਣਕਾਰੀ ਦੇ ਮੁਤਾਬਕ ਇਸ ਸਬੰਧ ਵਿਚ ਚਰਚਾ ਕਰਨ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੋਮਵਾਰ ਨੂੰ ਦਿੱਲੀ ਵਿਚ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਸ਼ਾਮਲ ਹੋਣ ਦੇ ਲਈ ਮੁੱਖ ਮੰਤਰੀ ਐਤਵਾਰ ਸ਼ਾਮ ਨੂੰ ਵਿਧਾਨਸਭਾ ਉਪ ਚੋਣ ਦੇ ਲਈ ਪ੍ਰਚਾਰ ਕਰਨ ਦੇ ਬਾਅਦ ਆਦਮਪੁਰ ਏਅਰਪੋਰਟ ਤੋਂ ਦਿੱਲੀ ਦੇ ਲਈ ਰਵਾਨਾ ਹੋ ਗਏ ਅਤੇ ਨਗਰ ਨਿਗਮ ਚੋਣ ਨਾਲ ਸਬੰਧਤ ਸ਼ਹਿਰਾਂ ਦੇ ਵਿਧਾਇਕਾਂ ਨੂੰ ਵੀ ਸੋਮਵਾਰ ਦਿੱਲੀ ਪੁੱਜਣ ਦਾ ਮੈਸੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅਹੁਦਾ ਸਕਿਓਰਿਟੀ ਗਾਰਡ ਦਾ ਤੇ ਕੰਮ ਟੈਕਨੀਸ਼ੀਅਨ ਵਾਲੇ ! CTU ਨੂੰ ਨੌਜਵਾਨ ਨੇ ਇੰਝ ਲਾਇਆ 50 ਲੱਖ ਦਾ ਚੂਨਾ
ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਕੁਝ ਸੀਨੀ. ਅਧਿਕਾਰੀਆਂ ਨੂੰ ਵੀ ਬੁਲਾਇਆ ਗਿਆ ਹੈ। ਇਸ ਦੇ ਇਲਾਵਾ ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਸੰਦੀਪ ਪਾਠਕ, ਰਾਘਵ ਚੱਡਾ, ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵੀ ਮੌਜੂਦ ਰਹਿਣਗੇ, ਜਿਨ੍ਹਾਂ ਦੇ ਨਾਲ ਨਗਰ ਨਿਗਮ ਚੋਣ ਦੇ ਲਈ ਸ਼ੈਡਿਊਲ ਫਾਈਨਲ ਕਰਨ ਦੇ ਨਾਲ ਹੀ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਹੈਲੋ ! ਮੈਨੂੰ ਆ ਕੇ ਲੈ ਜਾਓ...', ਫ਼ੋਨ ਸੁਣ ਜਦੋਂ ਗਏ ਭੈਣ ਦੇ ਘਰ ਤਾਂ ਹਾਲ ਦੇਖ ਕੇ ਉੱਡ ਗਏ ਹੋਸ਼
NEXT STORY