ਟਾਂਡਾ ਉੜਮੜ (ਵਰਿੰਦਰ ਪੰਡਤ)- ਬੀਤੀ ਰਾਤ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਪਿੰਡ ਰੜਾ ਮੰਡ ਨਜ਼ਦੀਕ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਕਰੇਟਾ ਗੱਡੀ 'ਤੇ ਮੋਟਰ ਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਫਾਇਰਿੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਦੱਸਿਆ ਜਾ ਰਿਹਾ ਹੈ ਕਿ ਜਦੋਂ ਪੰਨੂ ਆਪਣੇ ਡਰਾਈਵਰ ਜਸ਼ਨ ਦੇ ਨਾਲ ਟਾਂਡਾ ਵੱਲੋਂ ਸ਼੍ਰੀ ਹਰਗੋਬਿੰਦਪੁਰ ਵੱਲ ਜਾ ਰਿਹਾ ਸੀ ਤਾਂ ਰਾਤ 11 ਵਜੇ ਦੇ ਕਰੀਬ ਉਸ ਦੀ ਕਰੇਟਾ ਗੱਡੀ ਤੇ ਰੜਾ ਮੰਡ ਬਿਆਸ ਦਰਿਆ ਪੁਲ ਨਜ਼ਦੀਕ ਫਾਇਰਿੰਗ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਕਰੇਟਾ ਗੱਡੀ ਦੀ ਪਿਛਲੀ ਬਾਰੀ ਨਜ਼ਦੀਕ ਪੰਜ ਗੋਲ਼ੀਆਂ ਦੇ ਨਿਸ਼ਾਨ ਹਨ। ਇਹ ਹਮਲਾ ਕਿਉਂ ਅਤੇ ਕਿੰਨਾਂ ਹਾਲਾਤਾਂ ਵਿਚ ਹੋਇਆ ਫਿਲਹਾਲ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਹੈ। ਟਾਂਡਾ ਪੁਲਸ ਇਸ ਦੀ ਜਾਂਚ ਵਿਚ ਜੁਟੀ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਸ ਦਿਨ ਹੋਵੇਗੀ ਮੇਅਰ ਦੀ ਚੋਣ, ਜਾਰੀ ਹੋ ਗਈ ਨੋਟੀਫਿਕੇਸ਼ਨ
NEXT STORY