ਨਕੋਦਰ (ਪਾਲੀ)- ਨਕੋਦਰ-ਜੰਡਿਆਲਾ ਸੜਕ ’ਤੇ ਪਿੰਡ ਸ਼ੰਕਰ ਦੇ ਅੱਡੇ ’ਤੇ ਵਾਪਰੇ ਭਿਆਨਕ ਹਾਦਸੇ ’ਚ ਔਰਤ ਸਮੇਤ 2 ਲੋਕਾਂ ਦੀ ਮੌਤ ਹੋ ਗਈ ਤੇ 6 ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - 'ਆਪ' ਨੇ ਸੋਨੀਆ ਮਾਨ ਸਣੇ ਇਨ੍ਹਾਂ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਸਦਰ ਪੁਲਸ ਨੂੰ ਦਿੱਤੇ ਬਿਆਨ ’ਚ ਗੁਰਦੀਪ ਕੁਮਾਰ ਵਾਸੀ ਮੁਹੱਲਾ ਰਵਿਦਾਸਪੁਰਾ ਨਕੋਦਰ ਨੇ ਦੱਸਿਆ ਕਿ ਉਹ ਆਪਣੀ ਪਤਨੀ ਤੇ ਪੁੱਤਰ ਨਾਲ ਪਿੰਡ ਘੁੜਕਾ ਤੋਂ ਮੱਥਾ ਟੇਕ ਕੇ ਮੋਟਰਸਾਈਕਲ ’ਤੇ ਵਾਪਸ ਨਕੋਦਰ ਨੂੰ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਸ਼ੰਕਰ ਬੱਸ ਸਟੈਂਡ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੈਕਟਰ, ਜਿਸ ’ਤੇ ਚਾਰ ਨੌਜਵਾਨ ਸਵਾਰ ਸਨ, ਨੇ ਸਾਡੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਸਾਹਮਣਿਓਂ ਆ ਰਹੀ ਐਕਟਿਵਾ ਵੀ ਟਰੈਕਟਰ ਨਾਲ ਟਕਰਾ ਗਈ। ਹਾਦਸੇ ਵਿਚ ਐਕਟਿਵਾ ਸਵਾਰ ਔਰਤ ਅਮਰਜੀਤ ਕੌਰ ਪਤਨੀ ਸੁਰਿੰਦਰ ਦਾਸ ਵਾਸੀ ਪਿੰਡ ਸਰੀਂਹ ਨਕੋਦਰ ਤੇ ਟਰੈਕਟਰ ਸਵਾਰ ਨੌਜਵਾਨ ਵੰਸ਼ ਸੰਘੇੜਾ ਪੁੱਤਰ ਜਸਕਰਨ ਵਾਸੀ ਪਿੰਡ ਤੁਗਰਾ ਮਹਿਤਪੁਰ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ
ਹਾਦਸੇ ਵਿਚ ਮੋਟਰਸਾਈਕਲ ਸਵਾਰ ਗੁਰਦੀਪ ਕੁਮਾਰ, ਉਸ ਦੀ ਪਤਨੀ ਰਾਜ ਰਾਣੀ, ਪੁੱਤਰ ਮਨੀਸ਼ ਕੁਮਾਰ ਤੇ ਟਰੈਕਟਰ ਸਵਾਰ 3 ਨੌਜਵਾਨ ਟਰੈਕਟਰ ਚਾਲਕ ਹਰਮਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਸੋਹਲ ਜਗੀਰ ਸ਼ਾਹਕੋਟ, ਰਾਜਵੀਰ ਸਿੰਘ ਪੁੱਤਰ ਕੈਪਟਨ ਸਿੰਘ ਵਾਸੀ ਅਕਬਰਪੁਰ ਸ਼ਾਹਕੋਟ, ਕਸ਼ਿਸ਼ ਚੌਹਾਨ ਪੁੱਤਰ ਬਲਜੀਤ ਸਿੰਘ ਵਾਸੀ ਸੈਦਪੁਰ ਚਿੱਦੀ ਸ਼ਾਹਕੋਟ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਸ ਨੇ ਟਰੈਕਟਰ ਡਰਾਈਵਰ ਹਰਮਨ ਸਿੰਘ ਵਾਸੀ ਪਿੰਡ ਸੋਹਲ ਜਗੀਰ ਥਾਣਾ ਸ਼ਾਹਕੋਟ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਨੇ ਸੋਨੀਆ ਮਾਨ ਸਣੇ ਇਨ੍ਹਾਂ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
NEXT STORY