ਹੁਸ਼ਿਆਰਪੁਰ : ਹੁਸ਼ਿਆਰਪੁਰ ਸਥਿਤ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ। ਇਸ ਮੀਟਿੰਗ 'ਚ ਨੰਬਰਦਾਰਾ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਨੇ ਦੱਸਿਆ ਕਿ ਨੰਬਰਦਾਰਾ ਦੀਆਂ ਕੁਝ ਮੰਗਾਂ ਹਨ, ਜਿਨ੍ਹਾਂ ਨੂੰ ਸਰਕਾਰ ਦੇ ਧਿਆਨ 'ਚ ਲਿਆਇਆ ਜਾਵੇਗਾ। ਸੋਹਨ ਸਿੰਘ ਠੰਡਲ ਨੇ ਦੱਸਿਆ ਕਿ ਨੰਬਰਦਾਰ ਅਕਾਲੀ ਦਲ ਦੀਆਂ ਨੀਤੀਆਂ ਦੇ ਹੱਕ 'ਚ ਹਨ ਅਤੇ ਉਨ੍ਹਾਂ ਨੇ ਆਉਣ ਵਾਲੀਆਂ ਚੋਣਾਂ 'ਚ ਅਕਾਲੀ ਦਲ ਪਾਰਟੀ ਨੂੰ ਵੱਡੇ ਤੌਰ 'ਤੇ ਮਦਦ ਕਰਨ ਦਾ ਐਲਾਨ ਕੀਤਾ ਹੈ।
ਹੁਣ ਮੁਕਤਸਰ 'ਚ ਪੁਲਸ ਨੇ ਕਾਬੂ ਕੀਤੇ ਨੋਟਾਂ ਦੇ ਵਪਾਰੀ, 2 ਲੱਖ 74 ਹਜ਼ਾਰ ਦੇ ਨਵੇਂ ਹੋਏ ਬਰਾਮਦ
NEXT STORY