ਸੰਗਰੂਰ (ਬੇਦੀ) - ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਵਿਸ਼ਵਾਸ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿੱਚ ਪੈਦਾ ਹੋ ਰਿਹਾ ਹੈ। ਅੱਜ ਪੰਜਾਬ ਨੰਬਰਦਾਰਾ ਯੂਨੀਅਨ ਦੇ ਵੱਡੀ ਗਿਣਤੀ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਹਲਕਾ ਸੰਗਰੂਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੂੰ ਦਿੱਤਾ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦੀਆਂ ਮੰਗਾਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ - ਵਿਧਾਨ ਸਭਾ ਚੋਣਾਂ : ਅਕਾਲੀ ਦਲ ਦੇ ਬਿਕਰਮ ਮਜੀਠੀਆ ਨਾਲ ਭਿੜੇਗਾ ਕਾਂਗਰਸ ਦਾ ‘ਜੱਗਾ‘, ਹੋਵੇਗਾ ਫਸਵਾਂ ਮੁਕਾਬਲਾ
ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖੱਟੜਾ ਨੇ ਦੱਸਿਆ ਕਿ ਅਸੀਂ ਮੰਗ ਪੱਤਰ ਦਿੰਦੇ ਹੋਏ ਗੋਲਡੀ ਨੂੰ ਦੱਸਿਆ ਕਿ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ ਤਾਂ ਜੋ ਨੰਬਰਦਾਰ ਦੀ ਮੌਤ ਤੋਂ ਬਾਅਦ ਨੰਬਰਦਾਰ ਦੇ ਪਰਿਵਾਰ ਨੂੰ ਨੰਬਰਦਾਰੀ ਲੈਣ ਲਈ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। ਇਸ ਤੋਂ ਇਲਾਵਾ ਪੰਜਾਬ ਦੇ ਨੰਬਰਦਾਰਾਂ ਨੂੰ ਹਰਿਆਣਾ ਦੀ ਤਰਜ਼ ’ਤੇ ਸਹੂਲਤਾਂ ਦਿੱਤੀਆਂ ਜਾਣ, ਜਿਸ ਵਿੱਚ 3 ਹਜ਼ਾਰ ਰੁਪਏ ਮਾਣ ਭੱਤਾ, 5 ਲੱਖ ਦਾ ਜੀਵਨ ਸਿਹਤ ਬੀਮਾ, ਮੁਫ਼ਤ ਬੱਸ ਪਾਸ ਤੇ ਮੁਬਾਇਲ ਫੋਨ ਭੱਤਾ ਦਿੱਤਾ ਜਾਵੇ। ਪੰਜਾਬ ਨੰਬਦਾਰਾ ਯੂਨੀਅਨ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਵਿੱਚ ਨੁਮਾਇੰਦਗੀ ਦਿੱਤੀ ਜਾਵੇ ਤੇ ਤਹਿਸੀਲ ਪੱਧਰ ਤੇ ਨੰਬਰਦਾਰਾਂ ਦੇ ਬੈਠਣ ਲਈ ਕਮਰੇ ਦਿੱਤੇ ਜਾਣ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ
ਇਸ ਮੰਗ ਪੱਤਰ ਨੂੰ ਹਾਸਲ ਕਰਨ ’ਤੇ ਵਿਨਰਜੀਤ ਗੋਲਡੀ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਆਉਣ ’ਤੇ ਸਮੂਹ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਪ੍ਰਵਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਹਿਤਾਂ ਦੀ ਰੱਖਿਆ ਲਈ ਕੰਮ ਕੀਤੇ ਹਨ। ਇਸ ਮੌਕੇ ਮਾਸਟਰ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਬੀਬੀ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ, ਕੁਲਦੀਪ ਸਿੰਘ ਸਕੱਤਰ ਪੰਜਾਬ ਨੰਬਰਦਾਰ ਯੂਨੀਅਨ ਪੰਜਾਬ, ਸੁਰਜੀਤ ਸਿੰਘ ਕਾਰਜਕਾਰੀ ਸੂਬਾ ਪ੍ਰਧਾਨ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ, ਹਰਜੀਤ ਸਿੰਘ ਨੰਬਰਦਾਰ ਮੌਜ਼ੂਦ ਸਨ।
ਪੜ੍ਹੋ ਇਹ ਵੀ ਖ਼ਬਰ - ਚੋਣ ਪ੍ਰਚਾਰ ’ਚ ਚਮਕਿਆ ਸ਼ਾਲ ਦਾ ਸਟਾਇਲ, ਕੁੜਤੇ-ਪਜਾਮੇ ਨਾਲ ਮੈਚਿੰਗ ਸ਼ਾਲ ਲੈਣ ’ਚ ਸਿੱਧੂ ਸਭ ਤੋਂ ਅੱਗੇ (ਤਸਵੀਰਾਂ)
ਕੋਵਿਡ ਨੂੰ ਲੈ ਕੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਸਿਆਸੀ ਪਾਰਟੀਆਂ ਨੂੰ ਕੀਤੀ ਇਹ ਅਪੀਲ
NEXT STORY