ਧਨੌਲਾ: ਚੰਡੀਗੜ੍ਹ-ਬਠਿੰਡਾ ਰਾਜ ਮਾਰਗ 'ਤੇ ਦੇਰ ਰਾਤ ਧਨੌਲਾ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਕਾਰ ਚਾਲਕ ਦੀ ਜ਼ਿੰਦਾ ਸੜਨ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ, ਇਕ ਨੌਜਵਾਨ ਆਪਣੀ ਹੋਂਡਾ ਸਿਟੀ ਕਾਰ 'ਤੇ ਸਵਾਰ ਹੋ ਕੇ ਸੰਗਰੂਰ ਤੋਂ ਰਾਮਪੁਰਾਫੂਲ ਵੱਲ ਜਾ ਰਿਹਾ ਸੀ। ਜਿਵੇਂ ਹੀ ਉਹ ਦਾਨਗੜ੍ਹ ਰੋਡ ਦੇ ਕੱਟ ਕੋਲ ਪਹੁੰਚਿਆ, ਤਾਂ ਕਾਰ ਦਾ ਸੰਤੁਲਨ ਵਿਗੜ ਗਿਆ। ਕਾਰ ਸੰਤੁਲਨ ਵਿਗੜਨ ਕਾਰਨ ਡਰੇਨ ਵਿਚ ਡਿੱਗ ਗਈ ਅਤੇ ਡਿੱਗਣ ਤੋਂ ਤੁਰੰਤ ਬਾਅਦ ਉਸ ਨੂੰ ਅੱਗ ਲੱਗ ਗਈ। ਇਸ ਕਾਰਨ ਕਾਰ ਚਾਲਕ ਕਾਰ ਵਿਚ ਹੀ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਲਈ ਹੋ ਗਿਆ ਨਵਾਂ ਐਲਾਨ! ਕਰੋੜਾਂ ਰੁਪਏ ਨਾਲ ਕੀਤੀ ਜਾਵੇਗੀ ਇਹ ਮਦਦ
ਮ੍ਰਿਤਕ ਦੀ ਪਛਾਣ ਹਨੀ ਸਿੰਘ ਪੁੱਤਰ ਰਾਮ ਸਿੰਘ, ਵਾਸੀ ਜਾਖਲ ਰੋਡ ਸੁਨਾਮ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਹਨੀ ਸਿੰਘ ਹਾਲੇ ਕੁਆਰਾ ਸੀ ਅਤੇ ਡਰਾਈਵਰੀ ਕਰਦਾ ਸੀ। ਬੀਤੀ ਰਾਤ ਉਹ ਆਪਣੀ ਚਚੇਰੀ ਭੈਣ ਨੂੰ ਰਾਮਪੁਰਾ ਫੂਲ ਮਿਲਣ ਜਾ ਰਿਹਾ ਸੀ ਅਤੇ ਰਸਤੇ ਵਿਚ ਇਹ ਦਰਦਨਾਕ ਹਾਦਸਾ ਵਾਪਰ ਗਿਆ। ਰਾਮ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਉਂਦਿਆਂ ਕਿਹਾ ਕਿ ਇਸ ਹਾਦਸੇ ਵਿਚ ਕਿਸੇ ਦੀ ਕੋਈ ਦੋਸ਼ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ
ਕਿਸੇ ਰਾਹਗੀਰ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸਹਾਇਕ ਥਾਣੇਦਾਰ ਜਸਵੀਰ ਸਿੰਘ ਅਤੇ ਸੀਨੀਅਰ ਸਿਪਾਹੀ ਰੇਸ਼ਮ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਫਾਇਰ ਬ੍ਰੇਡ ਨੂੰ ਫੋਨ ਕੀਤਾ ਅਤੇ ਰਾਹਗੀਰਾਂ ਦੇ ਸਹਿਯੋਗ ਸਦਕਾ ਅੱਗ 'ਤੇ ਕਾਬੂ ਪਾਇਆ ਗਿਆ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਵਾਰਸਾਂ ਨੂੰ ਇਤਲਾਹ ਦਿੱਤੀ ਗਈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਲਈ ਹੋ ਗਿਆ ਨਵਾਂ ਐਲਾਨ! ਕਰੋੜਾਂ ਰੁਪਏ ਨਾਲ ਕੀਤੀ ਜਾਵੇਗੀ ਇਹ ਮਦਦ
NEXT STORY