ਧਨੌਲਾ (ਵਰਮਾ)- ਮੰਡੀ ਧਨੌਲਾ ’ਚ ਬੀਤੀ ਰਾਤ ਲੱਗਭਗ 10 ਵਜੇ ਦੇ ਕਰੀਬ ਇਕ ਸਥਾਨਕ ਵਪਾਰੀ ਤੇ ਕਿਸਾਨ ਹਰਜਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ (45) ਦੀ ਕੁਝ ਅਣਪਛਾਤੇ ਲੋਕਾਂ ਵੱਲੋਂ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਦੀ ਲਾਸ਼ ਧਨੌਲਾ ’ਚੋਂ ਲੰਘਦੇ ਰਾਸ਼ਟਰੀ ਹਾਈਵੇਅ ਦੇ ਕੰਢੇ ਖੂਨ ਨਾਲ ਲੱਥਪਥ ਹਾਲਤ ’ਚ ਮਿਲੀ। ਸੂਚਨਾ ਮਿਲਣ ਉਪਰੰਤ ਧਨੌਲਾ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! 2027 ਲਈ ਕਾਂਗਰਸ ਦਾ ਵੱਡਾ ਦਾਅ
ਇਸ ਸਬੰਧੀ ਡੀ. ਐੱਸ. ਪੀ. ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਇਹ ਮਾਮਲਾ ਹੱਤਿਆ ਦਾ ਹੀ ਲੱਗਦਾ ਹੈ, ਬਾਕੀ ਪੋਸਟਮਾਰਟਮ ਰਿਪੋਰਟ ਤੇ ਸ਼ੁਰੂਆਤੀ ਪੁੱਛਗਿੱਛ ਤੋਂ ਬਾਅਦ ਹੀ ਅਸਲੀ ਕਾਰਨ ਦਾ ਖੁਲਾਸਾ ਹੋਵੇਗਾ। ਉਨ੍ਹਾਂ ਦੱਸਿਆ ਕਿ ਥਾਣਾ ਧਨੌਲਾ ਮੁਖੀ ਲਖਬੀਰ ਸਿੰਘ ਅਤੇ ਸੀ. ਆਈ. ਏ. ਬਰਨਾਲਾ ਦੀਆਂ ਟੀਮਾਂ ਇਸ ਸਬੰਧੀ ਜਾਂਚ ’ਚ ਜੁੱਟ ਗਈਆਂ ਹਨ ਅਤੇ ਮ੍ਰਿਤਕ ਦੇ ਪੁੱਤਰ ਤੇਜ਼ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਗੋਲ਼ੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ! ਸ਼ਿਵ ਸੈਨਾ ਆਗੂ 'ਤੇ ਹਮਲਾ, ਇਕ ਦੀ ਮੌਤ
NEXT STORY