ਸਮਰਾਲਾ (ਵਿਪਨ): ਚਾਈਨਾ ਡੋਰ ਕਾਰਨ ਸਕੂਲੀ ਵਿਦਿਆਰਥੀ ਦਾ ਗਲ਼ ਵੱਢੇ ਜਾਣ ਕਾਰਨ ਹੋਈ ਮੌਤ ਮਗਰੋਂ ਲੋਕ ਭੜਕ ਉੱਠੇ ਹਨ ਤੇ ਉਨ੍ਹਾਂ ਨੇ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ ਹੈ। ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਵੱਲੋਂ ਨੈਸ਼ਨਲ ਹਾਈਵੇਅ 'ਤੇ ਆਵਾਜਾਈ ਰੋਕ ਕੇ ਇਸ ਮੌਤ ਦੇ ਮੁਜਰਮ ਨੂੰ ਸਜ਼ਾ ਦਿਵਾਉਣ ਦੇ ਨਾਲ-ਨਾਲ ਚਾਈਨਾ ਡੋਰ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ, ਅੱਜ ਸਕੂਲੋਂ ਘਰ ਪਰਤ ਰਹੇ 15 ਸਾਲ ਦੇ ਬੱਚੇ ਦੀ ਚਾਈਨਾ ਡੋਰ ਦੀ ਲਪੇਟ ਵਿਚ ਆਮ ਤੋਂ ਬਾਅਦ ਗਰਦਨ ਕੱਟੇ ਜਾਣ ਕਾਰਨ ਦਰਦਨਾਕ ਮੌਤ ਹੋ ਗਈ। ਇਹ ਮ੍ਰਿਤਕ ਬੱਚਾ ਜਿਸ ਦੀ ਪਛਾਣ ਤਰਨਜੋਤ ਸਿੰਘ ਵਾਸੀ ਪਿੰਡ ਰੋਹਲੇ ਵੱਜੋਂ ਹੋਈ ਹੈ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ 'ਚ ਮ੍ਰਿਤਕ ਤਰਨਜੋਤ ਦਾ ਇੱਕ ਹੋਰ ਸਾਥੀ ਜੋ ਕਿ ਉਸ ਦੇ ਨਾਲ ਹੀ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਪਰਤ ਰਿਹਾ ਸੀ ਉਹ ਵੀ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਕਿ ਇਲਾਜ ਲਈ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਸ ਘਟਨਾ ਤੋਂ ਭੜਕੇ ਪਿੰਡ ਵਾਸੀਆਂ ਨੇ ਕਿਸਾਨ ਯੂਨੀਅਨ ਦੇ ਨਾਲ ਰਲ਼ ਕੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ਵਿਖੇ ਧਰਨਾ ਲਗਾ ਦਿੱਤਾ ਹੈ ਤੇ ਆਵਾਜਾਈ ਰੋਕ ਦਿੱਤੀ ਗਈ ਹੈ। ਫ਼ਿਲਹਾਲ ਪੁਲਸ ਅਫ਼ਸਰ ਵੀ ਮੌਕੇ 'ਤੇ ਪਹੁੰਚ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਆਵਾਜਾਈ ਨੂੰ ਸੁਚਾਰੂ ਕੀਤਾ ਜਾ ਸਕੇ।
ਟਰੈਕਟਰ ਮਾਰਚ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਉਪਰੰਤ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
NEXT STORY