ਖੰਨਾ (ਵਿਪਨ): ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ ਇਕ ਮਾਸੂਮ ਬੱਚੀ ਸਣੇ 3 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਹਾਦਸੇ ਦਾ ਦਰਦਨਾਕ ਮੰਜ਼ਰ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਜਾਣਕਾਰੀ ਮੁਤਾਬਕ ਇਹ ਲੋਕ ਆਪਣੀ Nexon ਕਾਰ 'ਤੇ ਸਵਾਰ ਹੋ ਕੇ ਦਿੱਲੀ ਤੋਂ ਆ ਰਹੇ ਸਨ। ਜਦੋਂ ਉਹ ਗੋਲਡਨ ਹਾਈਟਸ ਦੇ ਸਾਹਮਣੇ ਮੰਡੀ ਗੋਬਿੰਦਗੜ੍ਹ ਦੇ ਕੱਟ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ। ਇਹ ਕਾਰ ਤੇਜ਼ ਰਫ਼ਤਾਰ ਨਾਲ ਜਾ ਕੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਪਿੱਛਿਓਂ ਪੂਰੀ ਤਰ੍ਹਾਂ ਹਵਾ ਵਿਚ ਚੁੱਕੀ ਗਈ। ਕਾਰ ਦਾ ਅਗਲਾ ਹਿੱਸਾ ਡਿਵਾਈਡਰ ਨਾਲ ਟਕਰਾ ਕੇ ਚੂਰ-ਚੂਰ ਹੋ ਗਿਆ। ਇਸ ਕਾਰ ਵਿਚ ਸਵਾਰ ਬੱਚੀ ਸਮੇਤ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਸਮ ਨੂੰ ਲੈ ਕੇ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ
NEXT STORY