ਲੁਧਿਆਣਾ (ਅਨਿਲ): ਭਾਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਲੁਧਿਆਣਾ ਦਿੱਲੀ ਨੈਸ਼ਨਲ ਹਾਈਵੇਅ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਕਾਰਨ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਹੋ ਗਿਆ ਤੇ ਕਈ ਕਿੱਲੋਮੀਟਰ ਦੂਰ ਤਕ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਤਪਦੀ ਗਰਮੀ ਵਿਚਾਲੇ ਲੋਕਾਂ ਨੂੰ ਭਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।


ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਭਾਰਤ-ਅਮਰੀਕਾ ਟ੍ਰੇਡ ਬਿੱਲ ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਨਾਲ ਹੀ ਰਾਹੋਂ ਰੋਡ ਦਾ ਨਿਰਮਾਣ ਨਾ ਹੋਣ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੀ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਖ਼ਤਮ ਕਰਨ ਲਈ ਭਾਰਤ-ਅਮਰੀਕਾ ਨਾਲ ਟ੍ਰੇਡ ਬਿੱਲ ਸਮਝੌਤਾ ਕਰ ਰਹੀ ਹੈ, ਜਿਸ ਨੂੰ ਕਿਸਾਨ ਯੂਨੀਅਨ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹਥਿਆਉਣ ਲਈ ਲੈਂਡ ਪੂਲਿੰਗ ਪਾਲਿਸੀ ਪਾਲਿਸੀ ਮੁੜ ਤੋਂ ਲਾਗੂ ਕਰ ਰਹੀ ਹੈ, ਜਿਸ ਨੂੰ ਕਿਸਾਨ ਯੂਨੀਅਨ ਲਾਗੂ ਨਹੀਂ ਹੋਣ ਦੇਵੇਗੀ।


ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਤਕਰੀਬਨ 4 ਸਾਲਾਂ ਤੋਂ ਉਹ ਰਾਹੋਂ ਰੋਡ ਦਾ ਨਿਰਮਾਣ ਨਾ ਹੋਣ ਕਾਰਨ ਅਤੇ ਸੜਕ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਦਾ ਵਿਰੋਧ ਕਰ ਰਹੇ ਹਨ, ਪਰ ਸਰਕਾਰ ਵੱਲੋਂ ਅੱਜ ਤਕ ਨਾ ਤਾਂ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਤੇ ਨਾ ਹੀ ਨਾਜਾਇਜ਼ ਕਬਜ਼ੇ ਹਟਾਏ ਜਾ ਰਹੇ ਹਨ। ਇਸ ਰੋਸ ਪ੍ਰਦਰਸ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਟ੍ਰੈਫ਼ਿਕ ਡਾਇਵਰਟ ਕੀਤਾ ਗਿਆ।
ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
NEXT STORY