ਲੁਧਿਆਣਾ (ਅਨਿਲ): ਦਲਿਤ ਭਾਈਚਾਰੇ ਵੱਲੋਂ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਕੀਤਾ ਜਾ ਰਿਹਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ ਹੈ। ਆਈ.ਪੀ.ਐੱਸ. ਵਾਈ ਪੂਰਨ ਕੁਮਾਰ ਵੱਲੋਂ ਕੀਤੀ ਗਈ ਖੁਦਕੁਸ਼ੀ ਦਾ ਇਨਸਾਫ਼ ਨਾ ਮਿਲਣ ਕਾਰਨ ਅੱਜ ਦਲਿਤ ਭਾਈਚਾਰੇ ਨੇ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਤੇ ਰਾਸ਼ਟਰੀ ਰਾਜਮਾਰਗ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦਲਿਤ ਭਾਈਚਾਰੇ ਨੇ ਪੰਜ ਘੰਟੇ ਕੌਮੀ ਰਾਜਮਾਰਗ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਦਿਸਣ ਲੱਗਾ ਧੁੰਦ ਦਾ ਅਸਰ! ਕਈ ਰੇਲਗੱਡੀਆਂ ਹੋਈਆਂ ਲੇਟ
ਇਸ ਦੌਰਾਨ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰਕੇ ਹਰਿਆਣਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਦਲਿਤ ਭਾਈਚਾਰੇ ਦੇ ਆਗੂ ਯਸ਼ਪਾਲ ਚੌਧਰੀ ਅਤੇ ਰਮਨਜੀਤ ਲਾਲੀ ਵੱਲੋਂ ਇਨਸਾਫ਼ ਦੀ ਮੰਗ ਉਠਾਈ ਗਈ। ਉਨ੍ਹਾਂ ਨੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਦਲਿਤ ਭਾਈਚਾਰੇ ਨੂੰ ਇਨਸਾਫ਼ ਦੇਣ ਵਿਚ ਅਸਫਲ ਰਹੀ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਆਈਪੀਐਸ ਪੂਰਨ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਦਲਿਤ ਭਾਈਚਾਰੇ ਵੱਲੋਂ ਹਰਿਆਣਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹੇਗਾ। ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਸਰਕਾਰ ਤੱਕ ਪਹੁੰਚ ਕਰਨ ਦਾ ਕੰਮ ਕੀਤਾ ਜਾਵੇਗਾ, ਜਿਸ ਤੋਂ ਬਾਅਦ, ਲਗਭਗ ਪੰਜ ਘੰਟਿਆਂ ਬਾਅਦ, ਦਲਿਤ ਭਾਈਚਾਰਾ ਰਾਸ਼ਟਰੀ ਰਾਜਮਾਰਗ 'ਤੇ ਲਗਾਇਆ ਗਿਆ ਜਾਮ ਖੋਲ੍ਹ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ ਬਿਜਲੀ ਸਪਲਾਈ! ਕੱਟੇ ਜਾ ਰਹੇ ਕੁਨੈਕਸ਼ਨ
ਜਾਣਕਾਰੀ ਮੁਤਾਬਕ ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਹੀ ਦੇਰ ਵਿਚ ਲੁਧਿਆਣਾ ਡਿਪਟੀ ਕਮਿਸ਼ਨਰ ਤੇ ਪੁਲਸ ਕਮਿਸ਼ਨਰ ਨਾਲ ਮੀਟਿੰਗ ਕੀਤੀ ਜਾਵੇਗੀ। ਕੁਝ ਪ੍ਰਸ਼ਾਸਨਿਕ ਅਧਿਕਾਰੀ ਪ੍ਰਦਰਸ਼ਨਕਾਰੀਆਂ ਕੋਲ ਪਹੁੰਚੇ ਸਨ ਤੇ ਉਨ੍ਹਾਂ ਨੇ ਮੰਗ ਪੱਤਰ ਲੈ ਕੇ ਉਨ੍ਹਾਂ ਦਾ ਆਵਾਜ਼ ਅੱਗੇ ਪਹੁੰਚਾਉਣ ਦਾ ਭਰੋਸਾ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ 'ਤੇ ਨੇਤਰਹੀਣ ਬੱਚਿਆਂ ਦੇ ਹੱਥਾਂ ਦਾ ਹੁਨਰ! ਦੂਰੋਂ-ਦੂਰੋਂ ਖ਼ਰੀਦਣ ਆ ਰਹੇ ਲੋਕ
NEXT STORY