ਜਲੰਧਰ (ਵੈੱਬ ਡੈਸਕ): ਪੰਜਾਬ 'ਚ ਅੱਜ ਸਵੇਰੇ-ਸਵੇਰੇ ਹੀ ਲੋਕਾਂ ਦੇ ਫ਼ੋਨ ਦੀ ਘੰਟੀ ਖੜਕਣ ਲੱਗ ਪਈ। ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਸੁਨੇਹੇ ਭੇਜ ਕੇ ਕਈ ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਰਹਿਣ ਸਬੰਧੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਕਿਸੇ ਵੀ ਐਮਰਜੈਂਸੀ ਵਿਚ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨਾਲ ਸੰਪਰਕ ਕਰਨ ਲਈ ਵੀ ਕਿਹਾ ਗਿਆ ਹੈ।

NDMAEW ਭਾਵ National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਿਟੀ) ਵਲੋਂ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਹਵਾਲੇ ਨਾਲ ਭੇਜੇ ਗਏ ਸੁਨੇਹੇ ਮੁਤਾਬਕ ਅੱਜ ਦੁਪਹਿਰ 1 ਵਜੇ ਤਕ ਐੱਸ.ਏ.ਐੱਸ. ਨਗਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਤੇ ਤਰਤਤਾਰਨ ਵਿਚ ਤੇਜ਼ ਹਨੇਰੀ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਐਮਰਜੈਂਸੀ ਵਿਚ ਪੰਜਾਬ SDMA ਨਾਲ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ 25 ਤੋਂ 30 ਜੂਨ ਤਕ ਸੂਬੇ ਵਿਚ ਭਾਰੀ ਬਾਰਿਸ਼ ਅਤੇ ਹਨੇਰੀ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਵਿਚ ਓਰੇਂਜ ਅਲਰਟ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ ਪੱਕੀਆਂ ਫ਼ਾਈਲਾਂ...
NEXT STORY