ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਟੀ ਬੈਨਿਥ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਸਦਰ ਬਾਜ਼ਾਰ/ਫਰਵਾਹੀ ਬਾਜ਼ਾਰ/ਹੰਡਿਆਇਆ ਬਾਜ਼ਾਰ ਅਤੇ ਕੱਚਾ ਕਾਲਜ ਰੋਡ/ਪੱਕਾ ਕਾਲਜ ਰੋਡ ਉਪਰ ਕਿਸੇ ਕਿਸਮ ਦਾ ਸਾਮਾਨ ਆਪਣੀ ਮਾਲਕੀ ਦੀ ਹੱਦ ਤੋਂ ਬਾਹਰ ਨਾ ਰੱਖਿਆ ਜਾਵੇ। ਸਦਰ ਬਾਜ਼ਾਰ ’ਚ ਕਿਸੇ ਵੀ ਕਿਸਮ ਦਾ ਫੋਰ-ਵੀਲਰ ਦਾਖਲ ਨਾ ਕੀਤਾ ਜਾਵੇ ਅਤੇ ਬਾਜ਼ਾਰ ’ਚ ਦਾਖਲ ਹੋਣ ਤੋਂ ਪਹਿਲਾਂ ਫੋਰ-ਵੀਲਰ ਦੀ ਪਾਰਕਿੰਗ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ ’ਚ ਕੀਤੀ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਫਰਵਾਹੀ ਅਤੇ ਹੰਡਿਆਇਆ ਬਾਜ਼ਾਰ ’ਚ ਫੋਰ-ਵੀਲਰ ਦੀ ਪਾਰਕਿੰਗ, ਪਾਰਕਿੰਗ ਲਾਈਨਾਂ ਦੇ ਅੰਦਰ ਹੀ ਕੀਤੀ ਜਾਵੇ। ਸਾਰੇ ਬਾਜ਼ਾਰਾਂ ’ਚ ਲੋਡਿੰਗ ਵ੍ਹੀਕਲਜ਼, ਟਰੈਕਟਰ ਟਰਾਲੀਆਂ, ਟੈਂਪੂਆਂ, ਟਾਟਾ 407, ਹੈਵੀ ਟਰੱਕਾਂ ਆਦਿ ਦੇ ਦਾਖਲ ਹੋਣ ਦਾ ਸਮਾਂ ਰਾਤ 9 ਵਜੇ ਤੋਂ ਸਵੇਰੇ 7 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਦਿਨ ਦੇ ਬਾਕੀ ਸਮੇਂ ਇਨ੍ਹਾਂ ਵਾਹਨਾਂ ਦੇ ਦਾਖਲ ਹੋਣ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।
ਇਹ ਖ਼ਬਰ ਵੀ ਪੜ੍ਹੋ - ਕੱਟੇ ਜਾਣਗੇ ਰਾਸ਼ਨ ਕਾਰਡ! ਸਰਕਾਰ ਵੱਲੋਂ ਨਵਾਂ ਨੋਟੀਫ਼ਿਕੇਸ਼ਨ ਜਾਰੀ
ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ
ਇਕ ਹੋਰ ਹੁਕਮ ਅਨੁਸਾਰ ਉਨ੍ਹਾਂ ਜ਼ਿਲੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸੱਭਿਆਚਾਰਕ/ਧਾਰਮਿਕ ਅਤੇ ਹੋਰ ਪ੍ਰੋਗਰਾਮਾਂ ਆਦਿ ’ਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਨਤੀਜੇ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ। ਇਹ ਹੁਕਮ 15 ਸਤੰਬਰ, 2025 ਤਕ ਲਾਗੂ ਰਹਿਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲੀ ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਹੋਣ ਵਾਲੀ ਬੈਠਕ ਕੀਤੀ ਮੁਲਤਵੀ
NEXT STORY