ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਫ਼ਿਰ ਹੋ ਗਏ ਧਮਾਕੇ! ਪਿੰਡ ਜੀਦਾ 'ਚ 2 ਹੋਰ ਬਲਾਸਟ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਮੁਹਿੰਮ ਐਤਵਾਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ (ਡੀ. ਐੱਮ. ਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ’ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ਮੰਡੀਆਂ 19 ਸਤੰਬਰ, 2025 ਤੱਕ ਪੂਰੀ ਤਰ੍ਹਾਂ ਬਹਾਲ ਅਤੇ ਕਾਰਜਸ਼ੀਲ ਹੋ ਜਾਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ, Airport ਤੋਂ ਸਿੱਧਾ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਹੋਏ ਰਵਾਨਾ
NEXT STORY