ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਜ਼ਿਲ੍ਹਾ ਮੈਜਿਸਟ੍ਰੇਟ ਟੀ ਬੈਨਿਥ ਨੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲਾ ਬਰਨਾਲਾ ਦੇ ਆਮ ਬਾਜ਼ਾਰਾਂ ’ਚ ਕਿਸੇ ਕਿਸਮ ਦੇ ਪਟਾਕੇ, ਆਤਿਸ਼ਬਾਜ਼ੀ ਆਦਿ ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਦੀਵਾਲੀ/ਗੁਰਪੁਰਬ/ਕ੍ਰਿਸਮਸ ਅਤੇ ਨਵੇਂ ਸਾਲ ਦੇ ਤਿਉਹਾਰਾਂ ਦੇ ਦਿਨਾਂ ’ਚ ਆਮ ਪਬਲਿਕ ਵੱਲੋਂ ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ-ਸਰਾਬਾ ਪੈਦਾ ਹੁੰਦਾ ਹੈ। ਤਿਉਹਾਰ ਸਮੇਂ ਪਟਾਕੇ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਨਹਿੱਤ ਨੂੰ ਧਿਆਨ ’ਚ ਰੱਖਦੇ ਹੋਏ ਸੰਭਾਵਿਤ ਖਤਰੇ ਤੋਂ ਬਚਣ ਲਈ ਜ਼ਿਲ੍ਹਾ ਬਰਨਾਲਾ ਅੰਦਰ ਪਟਾਕੇ, ਆਤਿਸ਼ਬਾਜੀ ਆਦਿ ਬਣਾਉਣ, ਭੰਡਾਰ ਕਰਨ ਅਤੇ ਖਰੀਦਣ ਤੇ ਵੇਚਣ ਨੂੰ ਨਿਯਮਤ ਕਰਨਾ ਜ਼ਰੂਰੀ ਹੈ।
ਇਹ ਖ਼ਬਰ ਵੀ ਪੜ੍ਹੋ - ਟੁੱਟ ਗਿਆ ਬੰਨ੍ਹ! ਇਨ੍ਹਾਂ ਇਲਾਕਿਆਂ 'ਚ ਵੜਿਆ ਪਾਣੀ; ਪੰਜਾਬ 'ਚ ਬਾਰਿਸ਼ ਨੇ ਫ਼ਿਰ ਵਧਾਈਆਂ ਮੁਸ਼ਕਲਾਂ
ਇਸ ਤੋਂ ਇਲਾਵਾ ਦੇਸ਼ ਅੰਦਰ ਗੈਰ-ਕਾਨੂੰਨੀ ਧਮਾਕੇਖੇਜ਼ ਸਮੱਗਰੀ ਬਰਾਮਦ ਹੋ ਰਹੀ ਹੈ ਜਿਸ ’ਚ ਪੋਟਾਸ਼ੀਅਮ ਕਲੋਰੋਟ ਕੈਮੀਕਲ ਹੁੰਦਾ ਹੈ, ਜੋ ਕਿ ਬਹੁਤ ਜ਼ਿਆਦਾ ਖਤਰਨਾਕ ਹੁੰਦਾ ਹੈ। ਇਸ ਨਾਲ ਬਹੁਤ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ-ਕਾਨੂੰਨੀ ਧਮਾਕੇਖੇਜ਼ ਸਮੱਗਰੀ ਬਣਾਉਣ, ਸਟੋਰ ਕਰਨ, ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਲੋੜੀਂਦੇ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੋਟੇ ਪਟਾਕੱਆਂ ਦੀ ਵੇਚ ਤੇ ਖਰੀਦ ਲਈ ਜ਼ਿਲੇ ਅੰਦਰ ਸਥਾਨ ਨਿਰਧਾਰਿਤ ਕੀਤੇ ਗਏ ਹਨ। ਬਰਨਾਲਾ ਸ਼ਹਿਰ ਵਿਖੇ 25 ਏਕੜ, ਧਨੌਲਾ ਵਿਖੇ ਪੱਕਾ ਬਾਗ ਸਟੇਡੀਅਮ, ਹੰਡਿਆਇਆ ਵਿਖੇ ਗੁਰੂ ਤੇਗ ਬਹਾਦਰ ਸਟੇਡੀਅਮ, ਤਪਾ ਵਿਖੇ ਘੁੰਨਸ ਰੋਡ ਉਪਰ ਬਣੇ ਸਟੇਡੀਅਮ (ਕੱਸੀ ਵਾਲਾ ਗਰਾਊਂਡ) ਵਾਲੀ ਜਗ੍ਹਾ, ਸ਼ਹਿਣਾ ਵਿਖੇ ਬੀਬੜੀਆਂ ਮਾਈਆਂ ਦੇ ਮੰਦਰ ਵਾਲੀ ਜਗ੍ਹਾ ਦੇ ਗਰਾਊਂਡ, ਭਦੌੜ ਵਿਖੇ ਪਬਲਿਕ ਸਪੋਰਟਸ ਸਟੇਡੀਅਮ, ਮਹਿਲ ਕਲਾਂ ਵਿਖੇ ਗੋਲਡਨ ਕਾਲੋਨੀ ਵਾਲੀ ਜਗ੍ਹਾ ਵਿਖੇ ਪਟਾਖੇ ਵੇਚੇ ਤੇ ਖਰੀਦੇ ਜਾ ਸਕਣਗੇ।
ਹੁਕਮਾਂ ਮੁਤਾਬਕ ਨਿਰਧਾਰਿਤ ਥਾਵਾਂ ਨੂੰ ਨਾਨ ਸਮੋਕਿੰਗ ਜ਼ੋਨ ਐਲਾਨਿਆ ਗਿਆ ਹੈ। ਉਪਰੋਕਤ ਸਥਾਨਾਂ ਤੋਂ ਇਲਾਵਾ ਜ਼ਿਲਾ ਬਰਨਾਲਾ ਅੰਦਰ ਹੋਰ ਕਿਸੇ ਥਾਂ ਦੀ ਵਰਤੋਂ ਪਟਾਕੇ ਅਤੇ ਆਤਿਸ਼ਬਾਜ਼ੀ ਦੀ ਖਰੀਦ ਜਾਂ ਵਿਕਰੀ ਲਈ ਨਹੀਂ ਕੀਤੀ ਜਾ ਸਕਦੀ। ਰਿਹਾਇਸ਼ੀ ਅਤੇ ਵਪਾਰਕ ਥਾਵਾਂ ’ਤੇ ਵੀ ਪਟਾਕੇ ਅਤੇ ਆਤਿਸ਼ਬਾਜੀ ਦੀ ਖਰੀਦ ਜਾਂ ਵਿਕਰੀ ਨਹੀਂ ਕੀਤੀ ਜਾ ਸਕਦੀ। ਵਿੱਦਿਅਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਸੁਲਝਿਆ ਹਿੰਦੂ-ਮੁਸਲਿਮ ਵਿਵਾਦ, ਦੋਵਾਂ ਪੱਖਾਂ ਨੇ ਰਲਕੇ ਤਿਓਹਾਰ ਮਨਾਉਣ ਦੀ ਕੀਤੀ ਅਪੀਲ
ਇਸ ਤੋਂ ਇਲਾਵਾ ਜਾਰੀ ਨਿਰਦੇਸ਼ਾਂ ਮੁਤਾਬਕ ਦੀਵਾਲੀ ਅਤੇ ਗੁਰਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਵੀ ਨਿਸ਼ਚਿਤ ਕੀਤਾ ਗਿਆ ਹੈ। ਦੀਵਾਲੀ ਸਬੰਧੀ ਆਮ ਥਾਵਾਂ ’ਤੇ ਪਟਾਕੇ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਚਲਾਉਣ ਦੀ ਮਨਜ਼ੂਰੀ ਹੋਵੇਗੀ ਅਤੇ ਬਾਕੀ ਸਮੇਂ ’ਚ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਗੁਰਪੁਰਬ ਵਾਲੇ ਦਿਨ ਇਕ ਘੰਟੇ ਲਈ ਪਟਾਕੇ ਚਲਾਉਣ ਦਾ ਸਮਾਂ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਇਕ ਘੰਟੇ ਲਈ ਰਾਤ ਨੂੰ 9 ਵਜੇ ਤੋਂ ਰਾਤ 10 ਵਜੇ ਤੱਕ ਦਾ ਹੋਵੇਗਾ ਅਤੇ ਬਾਕੀ ਸਮੇਂ ਪਟਾਕੇ ਚਲਾਉਣ ’ਤੇ ਪਾਬੰਦੀ ਹੋਵੇਗੀ। ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਤੋਂ 12:30 ਵਜੇ ਤੱਕ ਹੋਵੇਗਾ ਤੇ ਬਾਕੀ ਸਮੇਂ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਪੁੱਜੇ ਫੋਰਟਿਸ ਹਸਪਤਾਲ, ਰਾਜਵੀਰ ਜਵੰਦਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
NEXT STORY