ਫਿਰੋਜ਼ਪੁਰ (ਕੁਮਾਰ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦਮਨਜੀਤ ਸਿੰਘ ਮਾਨ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਸ਼ਹਿਰ 'ਚ ਜਗ੍ਹਾ-ਜਗ੍ਹਾ 'ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖ਼ਾਲੀ ਪਏ ਪਲਾਟਾਂ 'ਚ ਕੂੜਾ-ਕਰਕਟ, ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ। ਇਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਅਤੇ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਫੈਲਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਨੀਵੇਂ ਇਲਾਕਿਆਂ ਲਈ ਜਾਰੀ ਹੋਈ ਚਿਤਾਵਨੀ, ਰਹੋ ਸਾਵਧਾਨ
ਉਨ੍ਹਾਂ ਜਾਰੀ ਹੁਕਮ 'ਚ ਕਿਹਾ ਕਿ ਸ਼ਹਿਰ 'ਚ ਖ਼ਾਲੀ ਪਏ ਪਲਾਟਾਂ ਦੇ ਮਾਲਕ/ਕਾਬਜ਼ ਆਪਣੇ ਖ਼ਾਲੀ ਪਲਾਟਾਂ 'ਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ਼-ਸਫ਼ਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜ਼ੇ ਵਾਲੇ ਖ਼ਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈੰਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਪਲਾਟ 'ਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਵਿਆਹਾਂ ਨੂੰ ਲੈ ਕੇ ਆ ਗਏ ਸਖ਼ਤ Order, ਖ਼ਬਰ ਨੂੰ ਧਿਆਨ ਨਾਲ ਪੜ੍ਹ ਲੈਣ ਮਾਪੇ
ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਅਕਤੀਆਂ/ਅਦਾਰਿਆ ਖ਼ਿਲਾਫ਼ ਜੁਰਮਾਨਾ ਅਤੇ ਕਾਨੂੰਨੀ ਕਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਪਲਾਟ ਦੀ ਸਾਫ਼-ਸਫ਼ਾਈ ਦਾ ਕੰਮ ਨਗਰ ਕੌਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ਼ -ਸਫ਼ਾਈ 'ਤੇ ਹੋਣ ਵਾਲੇ ਖ਼ਰਚ ਦੀ ਰਿਕਵਰੀ ਪਲਾਟ ਦੇ ਕਾਬਜ਼/ਮਾਲਕ ਪਾਸੋਂ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ, ਸਰਪੰਚ ਸਮੇਤ ਚਾਰ ਲੋਕ...
NEXT STORY