ਲੁਧਿਆਣਾ: ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫ਼ਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 8 ਸਤੰਬਰ 2025 ਤੋਂ ਕੈਂਪ ਵਿਚ ਮੁੜ ਆਰਮੀ (ਅਗਨੀਵੀਰ) ਦੀ ਫਿਜ਼ੀਕਲ ਸਿਖਲਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਫ਼ੈਸਲਾ ਮੌਸਮ ਵਿਚ ਸੁਧਾਰ ਹੋਣ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕਟਲਾ ਦੇ ਜਿਹੜੇ ਯੁਵਕਾਂ ਨੇ ਆਰਮੀ (ਅਗਨੀਵੀਰ) ਦੀ ਭਰਤੀ ਲਈ ਲਿਖਤੀ ਪੇਪਰ ਪਾਸ ਕੀਤਾ ਹੋਇਆ ਹੈ, ਉਹ ਨੌਜਵਾਨ ਸੀ-ਪਾਈਟ ਕੈਪ, ਆਈ.ਟੀ.ਆਈ. ਗਿੱਲ ਰੋਡ, ਲੁਧਿਆਣਾ ਵਿਖੇ ਭਲਕੇ 09, 10, 11 ਅਤੇ 12 ਸਤੰਬਰ ਨੂੰ ਫਿਜ਼ੀਕਲ ਟ੍ਰੇਨਿੰਗ ਲਈ ਕੈਂਪ ਵਿਚ ਆ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਕਿਸੇ ਵੇਲੇ ਵੀ ਹੋ ਸਕਦੈ ਐਲਾਨ
ਕਾਬਿਲੋਗੌਰ ਹੈ ਕਿ ਮੌਸਮ ਖ਼ਰਾਬ ਹੋਣ ਕਾਰਨ 3 ਤੋਂ 7 ਸਤੰਬਰ ਤੱਕ ਕੈਂਪ ਵਿਖੇ ਆਰਮੀ (ਅਗਨੀਵੀਰ) ਦੀ ਫਿਜੀਕਲ ਸਿਖਲਾਈ ਬੰਦ ਕਰ ਦਿੱਤੀ ਗਈ ਸੀ। ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਸੁਰੂ ਕੀਤੇ ਸਿਖਲਾਈ ਕੈਪ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਮਗਰੋਂ ਸਕੂਲ ਖੁੱਲ੍ਹਣ ਬਾਰੇ ਨਵੇਂ ਹੁਕਮ ਜਾਰੀ, ਨਾ ਮੰਨਣ 'ਤੇ ਹੋਵੇਗੀ ਕਾਰਵਾਈ
ਉਨ੍ਹਾਂ ਦੱਸਿਆ ਕਿ ਫਿਜੀਕਲ ਸਿਖਲਾਈ ਪ੍ਰਾਪਤ ਕਰਨ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਸ ਵਿਚ ਵਿਦਿਅਕ ਯੋਗਤਾਂ 10ਵੀਂ, 12ਵੀਂ, ਉੱਚ ਵਿਦਿਅਕ ਸਾਰੇ ਸਰਟੀਫਿਕੇਟ ਅਤੇ ਅਗਨੀਵੀਰ ਦੇ ਲਿਖਤੀ ਪੇਪਰ ਵਿੱਚ ਪਾਸ ਹੋਏ ਰੋਲ ਨੰਬਰ ਦੀ ਲਿਸਟ ਦੀ ਫੋਟੋ ਕਾਪੀ, ਆਧਾਰ ਕਾਰਡ, ਪਾਸਪੋਰਟ ਸਾਈਜ ਫੋਟੋ ਸ਼ਾਮਲ ਹਨ, ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਸਿਖਲਾਈ ਦੌਰਾਨ ਯੁਵਕਾਂ ਨੂੰ ਰਿਹਾਇਸ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 84928-21213, 78885-86296 ਅਤੇ 98766-17258 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀਆਂ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ
NEXT STORY