ਖਰੜ (ਅਮਰਦੀਪ ਸਿੰਘ ਸੈਣੀ): ਖਰੜ ਦੇ ਨੇੜਲੇ ਪਿੰਡ ਤੋਲੇ ਮਾਜਰਾ ਵਿਖੇ ਦੇਰ ਰਾਤ ਇਕ ਘਰ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ MD ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਜਿਮੀਂਦਾਰ ਗੁਰਜੰਟ ਸਿੰਘ ਨੇ ਦੱਸਿਆ ਹੈ ਕਿ ਪਿੰਡ ਤੋਲੇ ਮਾਜਰਾ ਦੇ ਮੁੱਖ ਸੜਕ 'ਤੇ ਉਸ ਦਾ ਘਰ ਹੈ ਅਤੇ ਰਾਤ ਤਕਰੀਬਨ 2.40 ਵਜੇ ਜਦੋਂ ਉਨ੍ਹਾਂ ਨੂੰ ਪਟਾਕਿਆਂ ਵਰਗੀ ਆਵਾਜ਼ ਆਈ ਤਾਂ ਉਨ੍ਹਾਂ ਦੇਖਿਆ ਕਾਰ ਦੇ ਸ਼ੀਸ਼ੇ ਵਿਚ ਗੋਲ਼ੀਆਂ ਲੱਗੀਆਂ ਹੋਈਆਂ ਸਨ ਅਤੇ ਘਰ ਦੇ ਦਰਵਾਜ਼ੇ ਵਿਚ ਵੀ 7-8 ਗੋਲ਼ੀਆਂ ਦੇ ਨਿਸ਼ਾਨ ਲੱਗੇ ਹੋਏ ਸਨ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਦਾ ਪਿਛਲੇ ਦਿਨੀਂ ਹੀ ਦੇਹਾਂਤ ਹੋਇਆ ਹੈ ਅਤੇ 6 ਅਗਸਤ ਨੂੰ ਅਜੇ ਭੋਗ ਪੈਣਾ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਕਿਸੇ ਵੀ ਵਿਅਕਤੀ ਨਾਲ ਕੋਈ ਵੀ ਦੁਸ਼ਮਣੀ ਨਹੀਂ। ਗੋਲ਼ੀਆਂ ਲੱਗਣ ਕਾਰਨ ਉਸ ਦਾ ਪਰਿਵਾਰ ਸਹਿਮ ਦੇ ਮਾਹੌਲ ਵਿਚ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਜਦੋਂ ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਇੰਸਪੈਕਟਰ ਅਮਰਿੰਦਰ ਸਿੰਘ ਸਿੱਧੂ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ MD ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
NEXT STORY