ਲੁਧਿਆਣਾ (ਗੌਤਮ): ਥਾਣਾ ਡਾਬਾ ਦੇ ਅਧੀਨ ਆਉਂਦੇ ਮੈਡ ਕਾਲੋਨੀ ਵਿਚ ਇਕ ਬਜ਼ੁਰਗ ਨੂੰ ਛੋਟੀ ਬੱਚੀ ਨਾਲ ਸਰੀਰਕ ਤੌਰ 'ਤੇ ਛੇੜਛਾੜ ਕਰਨ ਦੇ ਦੋਸ਼ ਵਿਚ ਪੁਲਸ ਨੇ ਕਾਬੂ ਕਰ ਲਿਆ। ਮੁਲਜ਼ਮ ਨੂੰ ਨਾਬਾਲਗਾ ਦੇ ਪਰਿਵਾਰ ਦੇ ਲੋਕਾਂ ਨੇ ਮੌਕੇ 'ਤੇ ਹੀ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਬਲਦੇਵ ਰਾਜ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਬੱਚੀ ਦੀ ਮਾਂ ਦੇ ਬਿਆਨਾਂ 'ਤੇ ਬੱਚੀ ਨਾਲ ਛੇੜਛਾੜ ਕਰਨ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ
ਬੱਚੀ ਦੀ ਮਾਂ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਉਕਤ ਮੁਲਜ਼ਮ ਉਨ੍ਹਾਂ ਦੇ ਗੁਆਂਢ ਵਿਚ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਦੀ ਕਾਫ਼ੀ ਜਾਣ-ਪਛਾਣ ਹੈ। ਮੁਲਜ਼ਮ ਦੀ ਪਤਨੀ ਕਿਸੇ ਕੰਮ ਲਈ ਬਾਹਰ ਗਈ ਹੋਈ ਸੀ ਇਸ ਲਈ ਉਸ ਨੇ ਆਪਣੀ 8 ਸਾਲਾ ਧੀ ਨੂੰ ਮੁਲਜ਼ਮ ਨੂੰ ਰੋਟੀ ਪੁੱਛਣ ਲਈ ਭੇਜਿਆ ਸੀ। ਜਦੋਂ ਕੁਝ ਸਮੇਂ ਤਕ ਉਸ ਦੀ ਧੀ ਵਾਪਸ ਨਹੀਂ ਆਈ ਤਾਂ ਉਹ ਉਸ ਨੂੰ ਵੇਖਣ ਲਈ ਕਮਰੇ ਵਿਚ ਗਈ ਤਾਂ ਵੇਖਿਆ ਕਿ ਮੁਲਜ਼ਮ ਇਤਰਾਜ਼ਯੋਗ ਹਾਲਤ ਵਿਚ ਸੀ। ਜਦੋਂ ਉਹ ਭੱਜਣ ਲੱਗਿਆ ਤਾਂ ਉਸ ਨੇ ਰੌਲ਼ਾ ਪਾ ਦਿੱਤਾ ਤੇ ਆਂਢ-ਗੁਆਂਢ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਮੌਕੇ 'ਤੇ ਹੀ ਆਪਣੀ ਗਲਤੀ ਮੰਨਦਿਆਂ ਹੋਇਆਂ ਮੁਆਫ਼ੀ ਮੰਗਣ ਲੱਗ ਪਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀ ਆਨਲਾਈਨ ਹੋਵੇਗੀ ਪੜ੍ਹਾਈ, ਕੱਲ ਤੋਂ ਹੀ ਸ਼ੁਰੂ ਹੋਣਗੀਆਂ ਕਲਾਸਾਂ
ਜਾਂਚ ਅਫ਼ਸਰ ਨੇ ਦੱਸਿਆ ਕਿ ਮੁਲਜ਼ਮ ਦਾ ਮੈਡੀਕਲ ਕਰਵਾਇਆ ਗਿਆ ਹੈ ਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਗਿਆ ਹੈ। ਬੱਚੀ ਦੀ ਵੀ ਮੈਡੀਕਲ ਜਾਂਚ ਕਰਵਾਈ ਗਈ ਹੈ। ਮਾਮਲੇ ਵਿਚ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: 14 ਕਰੋੜ ਦੀ ਹੈਰੋਇਨ ਸਮੇਤ ਪੁਲਸ ਕਾਂਸਟੇਬਲ ਲਵਪ੍ਰੀਤ ਗ੍ਰਿਫ਼ਤਾਰ
NEXT STORY