ਚੰਡੀਗੜ੍ਹ : ਪੂਰੇ ਭਾਰਤ ਦੇ ਨਾਲ-ਨਾਲ ਪੰਜਾਬ 'ਚ ਅਗਲੇ ਮਤਲਬ ਕਿ ਨਵੰਬਰ ਦੇ ਮਹੀਨੇ ਸੂਬਾ ਵਾਸੀਆਂ ਦੀਆਂ ਮੌਜਾਂ ਲੱਗ ਗਈਆਂ ਹਨ ਕਿਉਂਕਿ ਅਗਲੇ ਮਹੀਨੇ ਸਰਕਾਰੀ ਮੁਲਾਜ਼ਮਾਂ ਲਈ ਛੁੱਟੀਆਂ ਦੀ ਭਰਮਾਰ ਹੈ। ਨਵੰਬਰ ਮਹੀਨੇ ਦੀ ਸ਼ੁਰੂਆਤ ਹੀ ਛੁੱਟੀਆਂ ਨਾਲ ਹੋ ਰਹੀ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ 3 ਜਨਤਕ ਛੁੱਟੀਆਂ ਹਨ। ਇਸ ਤੋਂ ਇਲਾਵਾ ਪੰਜਾਬ 'ਚ 5 ਰਾਖਵੀਆਂ ਛੁੱਟੀਆਂ ਹਨ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਪਤਨੀ ਨੂੰ ਖ਼ਰਚਾ ਦੇਣ ਦੇ ਕੇਸ 'ਚ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਦਰਅਸਲ 1 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਕਾਰਨ ਛੁੱਟੀ ਰਹੇਗੀ, ਜਦੋਂ ਕਿ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਕਾਰਨ ਛੁੱਟੀ ਹੋਵੇਗੀ। ਇਸੇ ਤਰ੍ਹਾਂ 16 ਨਵੰਬਰ ਨੂੰ ਸ. ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਰਹੇਗੀ।
ਇਹ ਵੀ ਪੜ੍ਹੋ : PGI ਆਉਣ ਵਾਲੇ ਮਰੀਜ਼ਾਂ ਲਈ ਚੰਗੀ ਖ਼ਬਰ, ਆਮ ਹੋ ਗਏ ਹਾਲਾਤ
ਇਸ ਤੋਂ ਇਲਾਵਾ 2 ਨਵੰਬਰ ਨੂੰ ਗੋਵਰਧਨ ਪੂਜਾ, 3 ਨਵੰਬਰ ਨੂੰ ਗੁਰਗੱਦੀ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ 7 ਨਵੰਬਰ ਨੂੰ ਛੱਠ ਪੂਜਾ ਦੀ ਰਾਖਵੀਂ ਛੁੱਟੀ ਰਹੇਗੀ। 12 ਨਵੰਬਰ ਨੂੰ ਵੀ ਸੰਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਰਾਖਵੀਂ ਛੁੱਟੀ ਮਿਲੇਗੀ। ਇਸ ਲਈ ਇਨ੍ਹਾਂ ਦਿਨਾਂ ਦੌਰਾਨ ਆਰਾਮ ਨਾਲ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 4 ਜ਼ਿਲ੍ਹਿਆਂ 'ਚ DGP ਦਾ ਛਾਪਾ! ਕਿਹਾ- ਜਾਰੀ ਰਹੇਗਾ ਆਪ੍ਰੇਸ਼ਨ
NEXT STORY