ਲੁਧਿਆਣਾ (ਵੈੱਬ ਡੈਸਕ): ਪੰਜਾਬ ਦੇ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈ ਲਈ ਹੈ। ਅੱਧੀ ਰਾਤ ਤੋਂ ਕਈ ਇਲਾਕਿਆਂ ਵਿਚ ਤੇਜ਼ ਹਨੇਰੀ ਦੇ ਨਾਲ ਮੋਹਲੇਧਾਰ ਬਾਰਿਸ਼ ਹੋ ਰਹੀ ਹੈ। ਕਈ ਇਲਾਕੇ ਅਜਿਹੇ ਵੀ ਹਨ ਜਿੱਥੇ ਫ਼ਿਲਹਾਲ ਬਾਰਿਸ਼ ਤਾਂ ਨਹੀਂ ਹੋਈ, ਪਰ ਉੱਥੇ ਸੰਘਣੇ ਬੱਦਲ ਬਣੇ ਹੋਏ ਹਨ। ਇਸ ਵਿਚਾਲੇ ਮੌਸਮ ਵਿਭਾਗ ਨੇ ਨਵੀਂ ਭਵਿੱਖਬਾਣੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਡੋਨਾਲਡ ਟਰੰਪ ਨੇ ਗੁਰਪਤਵੰਤ ਪੰਨੂ ਨੂੰ ਲਿਖੀ ਚਿੱਠੀ!
ਭਾਰਤੀ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਆਉਣ ਵਾਲੇ ਕੁਝ ਘੰਟਿਆਂ ਤਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਦਰਮਿਆਨੀ ਰਫ਼ਤਾਰ ਨਾਲ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਉੱਥੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਅਸਮਾਨੀ ਬਿਜਲੀ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਬਦਲ ਸਕਦੇ ਨੇ ਸਿਆਸੀ ਸਮੀਕਰਨ
ਮੌਸਮ ਵਿਭਾਗ ਵੱਲੋਂ ਅੱਜ ਸਵੇਰੇ ਸਾਢੇ 10 ਵਜੇ ਤਕ ਕਈ ਇਲਾਕਿਆਂ ਲਈ ਓਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਪਟਿਆਲਾ, ਮੋਹਾਲੀ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30-40 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫ਼ਿਰ ਬਦਲਿਆ ਮੌਸਮ ਦਾ ਮਿਜਾਜ਼! ਤੇਜ਼ ਮੀਂਹ ਨੇ ਹੁੰਮਸ ਭਰੀ ਗਰਮੀ ਤੋਂ ਦਿਵਾਈ ਰਾਹਤ
NEXT STORY