ਫਿਰੋਜ਼ਪੁਰ (ਖੁੱਲਰ)- ਜ਼ਿਲ੍ਹਾ ਫਿਰੋਜ਼ਪੁਰ ਵਿਚ ਸਿਹਤ ਵਿਭਾਗ ਵਿਚ ਤਾਇਨਾਤ ਫੂਡ ਸੇਫਟੀ ਅਫ਼ਸਰ ਸਿਵਲ ਸਰਜਨ ਦਫ਼ਤਰ ਫਿਰੋਜ਼ਪੁਰ ਅਭਿਨਵ ਕੁਮਾਰ ਨੂੰ ਵਿਭਾਗੀ ਹੁਕਮਾਂ ਅਨੁਸਾਰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਨੂੰ ਹੈੱਡਕੁਆਰਟਰ ਦਫ਼ਤਰ ਸਿਵਲ ਸਰਜਨ ਤਰਨਤਾਰਨ ਵਿਚ ਮੌਜੂਦ ਰਹਿਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਕਮਿਸ਼ਨਰੇਟ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਵੱਲੋਂ 1 ਅਕਤੂਬਰ ਨੂੰ ਜਾਰੀ ਪੱਤਰ ਵਿਚ ਫਿਰੋਜ਼ਪੁਰ ਸਿਵਲ ਸਰਜਨ ਦਫ਼ਤਰ ਫਿਰੋਜ਼ਪੁਰ ਵਿਚ ਤਾਇਨਾਤ ਫੂਡ ਸੇਫਟੀ ਅਧਿਕਾਰੀ ਅਭਿਨਵ ਕੁਮਾਰ ਨੂੰ ਮੁਅੱਤਲ ਕੀਤਾ ਗਿਆ ਹੈ ਪਰ ਉਨ੍ਹਾਂ ਨੂੰ ਮੁਅੱਤਲ ਕਿਉਂ ਕੀਤਾ ਗਿਆ ਹੈ, ਅਜੇ ਤੱਕ ਇਸ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ।
ਦੱਸਣਯੋਗ ਹੈ ਕਿ ਅਭਿਨਵ ਕੁਮਾਰ ਫੂਡ ਸੇਫਟੀ ਅਧਿਕਾਰੀ ਫਿਰੋਜ਼ਪੁਰ ਵੱਲੋਂ ਲਗਾਤਾਰ ਮਿਲਾਵਟਖੋਰ ਦੁਕਾਨਦਾਰਾਂ ’ਤੇ ਕਾਰਵਾਈ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਜਾ ਰਿਹਾ ਸੀ। ਉਨ੍ਹਾਂ ਨੂੰ ਮੁਅੱਤਲ ਕੀਤੇ ਜਾਣ ਨਾਲ ਲੋਕਾਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਛਿੜ ਗਈਆਂ ਹਨ ਅਤੇ ਲੋਕਾਂ ਨੇ ਮੰਗ ਕੀਤੀ ਹੈ ਕਿ ਇੰਨਾ ਚੰਗਾ ਕੰਮ ਕਰਨ ਵਾਲੇ ਅਧਿਕਾਰੀ ਨੂੰ ਮੁਅੱਤਲ ਕੀਤੇ ਜਾਣ ਦੇ ਕਾਰਨ ਨੂੰ ਜਨਤਕ ਕੀਤਾ ਜਾਵੇ। ਜਨਤਾ ਲਈ ਕੰਮ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਅਜਿਹੀ ਕਾਰਵਾਈ ਹੋਣਾ ਬਹੁਤ ਹੀ ਨਿੰਦਣਯੋਗ ਹੈ। ਉੱਧਰ ਜਦੋਂ ਮਾਮਲੇ ਦੀ ਪੁਸ਼ਟੀ ਕਰਨ ਦੇ ਸਬੰਧ ਵਿਚ ਸਿਵਲ ਸਰਜਨ ਫਿਰੋਜ਼ਪੁਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ ਪੂਰਾ ਮਾਮਲਾ
NEXT STORY