ਅੰਮ੍ਰਿਤਸਰ/ਜਲੰਧਰ (ਸੰਜੀਵ, ਧਵਨ)-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ’ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਅੱਤਵਾਦੀ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੂਬੇ ਦੀ ਖ਼ੁਫ਼ੀਆ ਏਜੰਸੀ ਨੂੰ ਪੂਰੀ ਤਰ੍ਹਾਂ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਸਰਹੱਦ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਅਤੇ ਉਸ ਦੀ ਏਜੰਸੀ ਆਈ. ਐੱਸ. ਆਈ. ਵੱਲੋਂ ਦੇਸ਼ ਵਿਰੁੱਧ ਲਗਾਤਾਰ ਛੇੜੀ ਜਾ ਰਹੀ 'ਅਸਿੱਧੀ ਜੰਗ' ’ਚ ਪੰਜਾਬ ਮੂਹਰਲੀ ਕਤਾਰ ’ਚ ਖੜ੍ਹਾ ਹੈ।
ਇਹ ਵੀ ਪੜ੍ਹੋ: ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਹਮਲੇ ਸਿਰਫ਼ ਖੇਤਰੀ ਚਿੰਤਾ ਦਾ ਵਿਸ਼ਾ ਨਹੀਂ ਹਨ, ਸਗੋਂ ਪੂਰੇ ਭਾਰਤ ਨੂੰ ਅਸਥਿਰ ਕਰਨ ਦੀ ਪਾਕਿਸਤਾਨ ਦੀ ਵੱਡੀ ਰਣਨੀਤੀ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਭਾਰਤ-ਪਾਕਿ ਸਰਹੱਦ ਦੀ ਪਹਿਲੀ ਲਾਈਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੇ ਹੱਥਾਂ ’ਚ ਹੈ, ਜਦਕਿ ‘ਸੈਕਿੰਡ ਲਾਈਨ ਆਫ਼ ਡਿਫੈਂਸ’ ਦੀ ਕਮਾਂਡ ਪੰਜਾਬ ਪੁਲਸ ਵੱਲੋਂ ਸੰਭਾਲੀ ਗਈ ਹੈ। ਉਨ੍ਹਾਂ ਕਿਹਾ ਕਿ ‘ਸੈਕਿੰਡ ਲਾਈਨ ਆਫ਼ ਡਿਫੈਂਸ’ ਨੂੰ ਮਜ਼ਬੂਤ ਕਰਨ ਲਈ ਵਾਧੂ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਰਹੱਦ ਪਾਰ ਤੋਂ ਕਿਸੇ ਵੀ ਹਮਲੇ ਦਾ ਢੁੱਕਵਾਂ ਜਵਾਬ ਦਿੱਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਅਤੇ ਅੰਮ੍ਰਿਤਸਰ ਦਿਹਾਤੀ ਪੁਲਸ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਪਾਕਿਸਤਾਨ ਸਰਹੱਦ ਨਾਲ ਲੱਗਦੇ ਚੱਕਬਾਲਾ ਪਿੰਡ ਦੇ ਖੇਤਾਂ ’ਚੋਂ ਭਾਰੀ ਮਾਤਰਾ ਵਿਚ ਅਸਲਾ-ਬਾਰੂਦ ਬਰਾਮਦ ਕੀਤਾ ਗਿਆ ਹੈ, ਜਿਸ ਤੋਂ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਇਰਾਦਿਆਂ ਦਾ ਸੰਕੇਤ ਮਿਲਦਾ ਸੀ ਕਿ ਉਹ ਪੰਜਾਬ ਵਿਚ ਵੀ ਕੁਝ ਵੱਡਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਪੰਜਾਬ ਪੁਲਸ ਅਤੇ ਬੀ. ਐੱਸ. ਐੱਫ. ਦੀ ਚੌਕਸੀ ਨੇ ਨਾਕਾਮ ਕਰ ਦਿੱਤਾ। ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਹਰ ਸ਼ੱਕੀ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੀ ਸਥਿਤੀ ਬਣੀ ਹੋਈ ਹੈ। ਸ਼ੁੱਕਰਵਾਰ ਵਾਹਗਾ ਸਰਹੱਦ ’ਤੇ ਬੰਦ ਗੇਟਾਂ ਵਿਚਕਾਰ ਦੋਵਾਂ ਦੇਸ਼ਾਂ ਦੇ ਝੰਡੇ ਉਤਾਰੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
NEXT STORY