ਜਲੰਧਰ (ਸੋਨੂੰ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਦਰਮਿਆਨ ਜਲੰਧਰ ਸ਼ਹਿਰ ਵਿਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਜਲੰਧਰ ਦੇ ਸਿਟੀ ਰੇਲਵੇ ਸਟੇਸ਼ਨ 'ਤੇ ਜੁਆਇੰਟ ਪੁਲਸ ਕਮਿਸ਼ਨਰ ਨੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ- ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਟਰੈਫਿਕ ਪ੍ਰਬੰਧਾਂ ਨੂੰ ਲੈ ਕੇ ਪੁਲਸ ਨੇ ਚੁੱਕਿਆ ਵੱਡਾ ਕਦਮ
ਇਸ ਕਾਰਵਾਈ ਦੌਰਾਨ ਪੁਲਸ ਨੇ ਸਟੇਸ਼ਨ 'ਤੇ ਆਉਣ-ਜਾਣ ਵਾਲੇ ਲੋਕਾਂ ਤੋਂ ਪੁੱਛਗਿੱਛ ਕੀਤੀ ਅਤੇ ਸ਼ੱਕੀ ਵਿਅਕਤੀਆਂ ਅਤੇ ਵਸਤੂਆਂ ਦੀ ਤਲਾਸ਼ੀ ਵੀ ਲਈ। ਡੌਗ ਸਕੁਐਡ ਨੇ ਲਾਵਾਰਿਸ ਵਸਤਾਂ ਅਤੇ ਪਾਰਸਲਾਂ ਦੀ ਵੀ ਜਾਂਚ ਕੀਤੀ। ਦੂਜੇ ਪਾਸੇ ਜੁਆਇੰਟ ਸੀ. ਪੀ. ਨੇ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਲਈ ਰੇਲਵੇ ਸਟੇਸ਼ਨ ਦੇ ਨਾਲ-ਨਾਲ ਵੱਡੇ ਚੌਰਾਹਿਆਂ 'ਤੇ ਨਾਕੇਬੰਦੀ ਕਰਕੇ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵੀ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ, ਜਿਸ ਲਈ ਅੱਜ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਦਿਲ-ਦਹਿਲਾ ਦੇਣ ਵਾਲੀ ਘਟਨਾ, ਪੰਜਾਬ ਦੇ ਇਸ ਇਲਾਕੇ 'ਚੋਂ ਮਿਲੀਆਂ 3 ਲਾਸ਼ਾਂ, ਫ਼ੈਲੀ ਸਨਸਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਵਿਦੇਸ਼ੋਂ ਪਰਤੇ ਨੌਜਵਾਨ ਦੀ ਦਰਦਨਾਕ ਮੌਤ, ਪਲਾਂ 'ਚ ਉੱਜੜ ਗਈਆਂ ਪਰਿਵਾਰ ਦੀ ਖ਼ੁਸ਼ੀਆਂ
NEXT STORY