ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਹੁਣ ਕਿਸੇ ਵੀ ਮਕਾਨ ਮਾਲਕ ਨੂੰ ਬਾਹਰੀ ਸੂਬੇ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕਿਰਾਏਦਾਰ ਰੱਖਣ ਜਾਂ ਘਰੇਲੂ ਕੰਮਕਾਜ ਲਈ ਵਿਅਕਤੀ ਰੱਖਣ ’ਤੇ ਉਸ ਦੀ ਸੂਚਨਾ ਨਜ਼ਦੀਕੀ ਥਾਣੇ ਜਾਂ ਸਾਂਝ ਕੇਂਦਰ ’ਚ ਦੇਣੀ ਜ਼ਰੂਰੀ ਹੋਵੇਗੀ। ਬਰਨਾਲਾ ਪੁਲਸ ਨੇ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ, ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਪੂਰੇ ਜ਼ਿਲੇ ’ਚ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾ ਕੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੇ ਪਿਛਲੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਹ ਜਾਣਕਾਰੀ ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਗੌਰਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲੇ ’ਚ ਬਿਨਾਂ ਪੁਲਸ ਵੈਰੀਫਿਕੇਸ਼ਨ ਦੇ ਕਿਰਾਏਦਾਰਾਂ ਜਾਂ ਘਰੇਲੂ ਨੌਕਰਾਂ ਨੂੰ ਰੱਖਣ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਆਉਣ ਵਾਲੇ ਦਿਨਾਂ ’ਚ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, ਸੂਬੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ
ਐੱਸ. ਐੱਸ. ਪੀ. ਨੇ ਕਿਹਾ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਅਪਰਾਧ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਸਬੰਧੀ ਡੀ.ਜੀ.ਪੀ. ਪੰਜਾਬ ਨੇ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੁਣ ਕੋਈ ਵੀ ਵਿਅਕਤੀ ਪੁਲਸ ਨੂੰ ਸੂਚਿਤ ਕੀਤੇ ਬਿਨਾਂ ਸੂਬੇ ਤੋਂ ਬਾਹਰੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਰਾਏਦਾਰ ਵਜੋਂ ਨਹੀਂ ਰੱਖ ਸਕੇਗਾ। ਇਸ ਤੋਂ ਇਲਾਵਾ, ਕਿਸੇ ਵੀ ਵਿਅਕਤੀ ਨੂੰ ਆਪਣੇ ਘਰ ’ਚ ਕਿਰਾਏਦਾਰ ਰੱਖਣ ਤੋਂ ਪਹਿਲਾਂ ਉਸ ਵਿਅਕਤੀ ਦੇ ਉਸ ਦੇ ਜੱਦੀ ਸੂਬੇ ਦੇ ਪੁਲਸ ਰਿਕਾਰਡ ਬਾਰੇ ਜਾਣਕਾਰੀ ਦੇਣੀ ਪਵੇਗੀ ਤਾਂ ਜੋ ਉਸ ਵਿਅਕਤੀ ਦੇ ਪਿਛਲੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਇਹ ਵੀ ਪੜ੍ਹੋ : Punjab : ਡਿਫਾਲਟਰਾਂ ਨੂੰ ਲੈ ਕੇ ਸਖ਼ਤ ਫ਼ੈਸਲਾ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਐੱਸ. ਐੱਸ. ਪੀ. ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਜ਼ਿਲੇ ਨੂੰ ਅਪਰਾਧ ਮੁਕਤ ਬਣਾਉਣਾ ਹੈ ਅਤੇ ਇਸ ਮਹੱਤਵਪੂਰਨ ਮਕਸਦ ਦੀ ਪ੍ਰਾਪਤੀ ਲਈ ਹੀ ਇਹ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅਕਸਰ ਦੇਖਣ ’ਚ ਆਉਂਦਾ ਹੈ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਕੁਝ ਕਿਰਾਏਦਾਰ ਜਾਂ ਘਰੇਲੂ ਕਰਮਚਾਰੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ, ਜਿਸ ਦੀ ਤਲਾਸ਼ ਕਰਨਾ ਕਈ ਵਾਰ ਪੁਲਸ ਲਈ ਬਹੁਤ ਮੁਸ਼ਕਿਲ ਹੋ ਜਾਂਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਅਜਿਹੇ ਕਿਰਾਏਦਾਰਾਂ ਅਤੇ ਘਰੇਲੂ ਕਰਮਚਾਰੀਆਂ ਸਬੰਧੀ ਉਨ੍ਹਾਂ ਦੇ ਮਕਾਨ ਮਾਲਕਾਂ ਵੱਲੋਂ ਪੁਲਸ ਨੂੰ ਕੋਈ ਵੀ ਸੂਚਨਾ ਨਹੀਂ ਦਿੱਤੀ ਜਾਂਦੀ ਪਰ ਹੁਣ ਸੂਬੇ ਭਰ ’ਚ ਕਿਰਾਏਦਾਰ ਜਾਂ ਘਰੇਲੂ ਕਰਮਚਾਰੀ ਰੱਖਣ ਸਬੰਧੀ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਤੋਂ ਹੀ ਟਾਲਿਆ ਜਾ ਸਕੇ ਅਤੇ ਅਪਰਾਧੀਆਂ ਨੂੰ ਸ਼ਹਿਰ ’ਚ ਪਨਾਹ ਲੈਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨ ਦੀ ਮਦਦ ਨਾਲ ਜ਼ਿਲੇ ਭਰ ’ਚ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ, ਪੁਲਸ ਟੀਮਾਂ ਵੱਖ-ਵੱਖ ਇਲਾਕਿਆਂ ’ਚ ਜਾ ਕੇ ਅਚਨਚੇਤੀ ਜਾਂਚ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਮਕਾਨ ਮਾਲਕਾਂ ਵੱਲੋਂ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੇ ਜੀ. ਓ. ਰੈਂਕ ਦੇ ਅਧਿਕਾਰੀਆਂ ਅਤੇ ਥਾਣਿਆਂ ਦੇ ਐੱਸ. ਐੱਚ. ਓਜ਼. ਨੂੰ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਸਾਰੇ ਹੁਕਮਾਂ ਨੂੰ ਜ਼ਿਲੇ ’ਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਖਿਲਾਫ ਬਿਨਾਂ ਕਿਸੇ ਦੇਰੀ ਦੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਸੰਵੇਦਨਸ਼ੀਲ ਮਾਮਲਿਆਂ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਤੋਂ ਇਲਾਵਾ, ਐੱਸ.ਐੱਸ.ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੇਖਦੇ ਹਨ ਤਾਂ ਤੁਰੰਤ ਪੁਲਸ ਕੰਟਰੋਲ ਰੂਮ ਜਾਂ ਆਪਣੇ ਨੇੜਲੇ ਥਾਣੇ ਨੂੰ ਇਸ ਬਾਰੇ ਸੂਚਿਤ ਕਰਨ।
ਇਹ ਵੀ ਪੜ੍ਹੋ : ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦੁਆਰਾ ਸਾਹਿਬ 'ਚ ਵਾਪਰੀ ਘਟਨਾ ਨੇ ਹਰ ਕਿਸੇ ਨੂੰ ਕੀਤਾ ਹੈਰਾਨ
NEXT STORY