ਸਮਰਾਲਾ (ਸਚਦੇਵਾ, ਵਰਮਾ): ਬਰਧਾਲਾਂ ਨੇੜੇ ਸਕੂਟੀ ਸਵਾਰ ਮਾਂ-ਧੀ ਨੂੰ ਪਿੱਛੋਂ ਆ ਰਹੇ ਟਿੱਪਰ ਨੇ ਟੱਕਰ ਮਾਰ ਚਪੇਟ ’ਚ ਲੈ ਲਿਆ। ਇਸ ’ਚ ਮਾਂ ਦੀ ਮੌਤ ਹੋ ਗਈ ਤੇ 9 ਸਾਲ ਬੱਚੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਰਾਜਮੀਤ ਕੌਰ (32) ਵਾਸੀ ਕਰਤਾਰ ਨਗਰ ਖੰਨਾ ਤੇ ਜ਼ਖ਼ਮੀ ਦੀ ਪਛਾਣ ਸ੍ਰਿਸ਼ਟੀ ਕੌਰ (9) ਵਜੋਂ ਹੋਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟਿੱਪਰ ਨੇ ਸਕੂਟੀ ਨੂੰ ਟੱਕਰ ਮਾਰਨ ਤੋਂ ਬਾਅਦ ਮਾਂ-ਧੀ ਦੇ ਉੱਪਰ ਟਿੱਪਰ ਚੜ੍ਹਾ ਦਿੱਤਾ। ਇਸ ਕਾਰਨ ਰਾਜਮੀਤ ਕੌਰ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ ਤੇ ਬੱਚੀ ਦੀਆਂ ਲੱਤਾਂ ਟੁੱਟ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਬਰਧਾਲਾ ਪੁਲਸ ਮੌਕੇ ’ਤੇ ਪਹੁੰਚੀ ਤੇ ਜਾਂਚ ’ਚ ਜੁੱਟ ਗਈ।
ਇਹ ਖ਼ਬਰ ਵੀ ਪੜ੍ਹੋ - 'ਜੁਗਾੜ' ਲਾ ਕੇ ਪੰਜਾਬ ਤੋਂ 12,170 KM ਦੂਰ ਸਪਲਾਈ ਕਰਨ ਲੱਗੇ ਸੀ ਨਸ਼ਾ! ਤਰੀਕਾ ਜਾਣ ਰਹਿ ਜਾਓਗੇ ਹੱਕੇ-ਬੱਕੇ
ਰਿਸ਼ਤੇਦਾਰ ਦਿਲਜੀਤ ਸਿੰਘ ਨੇ ਦੱਸਿਆ ਕਿ ਸੰਗਰਾਂਦ ਮੌਕੇ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ (ਕਟਾਣਾ ਸਾਹਿਬ) ਸਕੂਟੀ ’ਤੇ ਮੱਥਾ ਟੇਕਣ ਤੋਂ ਬਾਅਦ ਕਰਤਾਰ ਨਗਰ ਖੰਨਾ ਵਿਖੇ ਘਰ ਜਾ ਰਹੇ ਸਨ ਤਾਂ ਜਦੋਂ ਸਕੂਟੀ ਬਰਧਾਲਾ ਨੇੜੇ ਪਹੁੰਚੀ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਸਕੂਟੀ ਬੇਕਾਬੂ ਹੋ ਗਈ ਤੇ ਟਿੱਪਰ ਚਾਲਕ ਨੇ ਤੇਜ਼ ਰਫ਼ਤਾਰ ਟਿੱਪਰ ਨਾਲ ਸਕੂਟੀ ਸਵਾਰ ਮਾਂ-ਧੀ ਨੂੰ ਦਰੜ ਦਿੱਤਾ। ਇਸ ਕਾਰਨ ਸਕੂਟੀ ਚਾਲਕ ਰਾਜਮੀਤ ਕੌਰ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ ਤੇ ਮੌਕੇ ’ਤੇ ਮੌਤ ਹੋ ਗਈ।ਜ਼ਖ਼ਮੀ ਨੌਂ ਸਾਲਾ ਬੱਚੀ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ। ਬੱਚੀ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ ਤੇ ਉਸ ਨੂੰ ਸਿਵਲ ਹਸਪਤਾਲ ਖੰਨਾ ਲਿਜਾਇਆ ਗਿਆ, ਬੱਚੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਸੈਕਟਰ-32 ਹਸਪਤਾਲ ’ਚ ਰੈਫਰ ਕੀਤਾ ਗਿਆ। ਬਰਧਾਲਾ ਚੌਕੀ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਿੱਪਰ ਚਾਲਕ ਨੂੰ ਜਲਦ ਹੀ ਪੁਲਸ ਗ੍ਰਿਫ਼ਤਾਰ ਕਰ ਲਵੇਗੀ।
ਪੰਜਾਬ ਦੀਆਂ ਲੱਖਾਂ ਔਰਤਾਂ ਲਈ ਹੋ ਗਿਆ ਵੱਡਾ ਐਲਾਨ, ਮਾਨ ਸਰਕਾਰ ਨੇ ਸ਼ੁਰੂ ਕੀਤੀ ਵੱਡੀ ਯੋਜਨਾ
NEXT STORY