ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲੇ ਵਿਚ ਪੰਚਾਇਤੀ ਚੋਣਾਂ ਦਾ ਕੰਮ ਅਮਨ-ਸ਼ਾਂਤੀ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਚੋਣ ਅਮਲ ਦੌਰਾਨ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲੇ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਦਾ ਮੁੱਖ ਮੰਤਵ ਚੋਣਾਂ ਦੌਰਾਨ ਪਿੰਡਾਂ ਵਿਚ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਬਹਾਲ ਰੱਖਣਾ ਸੀ, ਜਿਸ ਵਿਚ ਪੂਰਨ ਕਾਮਯਾਬੀ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਵੋਟਰਾਂ ਵੱਲੋਂ ਪੂਰੇ ਉਤਸ਼ਾਹ ਨਾਲ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ, ਜਿਸ ਸਦਕਾ ਮਤਦਾਨ ਦੀ ਪ੍ਰਤੀਸ਼ਤਤਾ ਵਧੀਆ ਰਹੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਜਿਸ ਦੌਰਾਨ ਸ਼ਾਂਤੀਪੂਰਨ ਤਰੀਕੇ ਨਾਲ ਵੋਟਿੰਗ ਹੋਈ।
ਡਿਪਟੀ ਕਮਿਸ਼ਨਰ ਨੇ ਚੋਣ ਅਮਲ ਨੂੰ ਨਿਰਵਿਘਨ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲਾ ਅਧਿਕਾਰੀਆਂ ਸਮੇਤ ਚੋਣ ਅਮਲ ਵਿਚ ਤਾਇਨਾਤ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਪੋਲਿੰਗ ਪਾਰਟੀਆਂ ਵਿਚ ਸ਼ਾਮਲ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਤੇ ਹੋਰ ਅਮਲੇ, ਗਿਣਤੀ ਸਟਾਫ, ਸੁਰੱਖਿਆ ਦੇ ਇੰਤਜ਼ਾਮਾਂ ਵਿਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਉਚੇਚੇ ਤੌਰ ’ਤੇ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਵਿਸ਼ੇਸ਼ ਯਤਨਾਂ ਸਦਕਾ ਹੀ ਚੋਣ ਅਮਲ ਨੂੰ ਸਮੇਂ ਸਿਰ ਸ਼ਾਂਤਮਈ ਢੰਗ ਨਾਲ ਨਿਪਟਾਉਣ ਵਿਚ ਕਾਮਯਾਬੀ ਮਿਲੀ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ, ਕੀਤੇ ਗਏ ਖ਼ਾਸ ਪ੍ਰਬੰਧ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਚੋਣਾਂ ਦੌਰਾਨ ਮੂਸੇਵਾਲਾ ਦੇ ਪਿੰਡ 'ਚ ਲੱਗੀਆਂ ਰੌਣਕਾਂ, ਬਾਪੂ ਬਲਕੌਰ ਸਿੰਘ ਬਣੇ ਪੋਲਿੰਗ ਏਜੰਟ
NEXT STORY