ਜਲੰਧਰ (ਧਵਨ) : ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਹਰ ਸਖ਼ਤ ਕੀਤਾ ਜਾ ਰਿਹਾ ਹੈ। ਇਕ ਮਹੱਤਵਪੂਰਨ ਫ਼ੈਸਲੇ ’ਚ ਪੰਜਾਬ ਰੋਡਵੇਜ਼ ਨੇ ਕਿਹਾ ਹੈ ਕਿ ਪੰਜਾਬ ਦੀਆਂ ਬੱਸਾਂ ਹੁਣ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਨਹੀਂ ਜਾਣਗੀਆਂ। ਹੁਣ ਪੰਜਾਬ ਦੀਆਂ ਬੱਸਾਂ ਹਰਿਆਣਾ ਸਰਹੱਦ ’ਤੇ ਹੀ ਮੁਸਾਫ਼ਰਾਂ ਨੂੰ ਉਤਾਰ ਦੇਣਗੀਆਂ। ਸ਼ੰਭੂ ਬਾਰਡਰ ਤੋਂ ਅੱਗੇ ਬੱਸਾਂ ਨੂੰ ਨਹੀਂ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : NRI ਪਤੀ ਦੀ ਅਸਲੀਅਤ ਨੇ ਚਕਨਾਚੂਰ ਕੀਤੇ ਪਤਨੀ ਦੇ ਸੁਫ਼ਨੇ, ਸੱਚਾਈ ਜਾਣ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਇਸੇ ਤਰ੍ਹਾਂ ਜੰਮੂ-ਕਸ਼ਮੀਰ ਜਾਣ ਵਾਲੇ ਮੁਸਾਫ਼ਰਾਂ ਨੂੰ ਲਖਨਪੁਰ ਸਰਹੱਦ ’ਤੇ ਉਤਾਰ ਦਿੱਤਾ ਜਾਵੇਗਾ। ਇਸ ਤਰ੍ਹਾਂ ਦੀ ਵਿਵਸਥਾ ਹਿਮਾਚਲ ਪ੍ਰਦੇਸ਼ ਲਈ ਵੀ ਕੀਤੀ ਗਈ ਹੈ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿ ਹੋਰ ਸੂਬਿਆਂ ਤੋਂ ਹੁਣ ਮੁਸਾਫ਼ਰ ਬੱਸਾਂ ਰਾਹੀਂ ਪੰਜਾਬ ’ਚ ਦਾਖ਼ਲ ਨਾ ਹੋ ਸਕਣ।
ਇਹ ਵੀ ਪੜ੍ਹੋ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਮੁੱਖ ਮੰਤਰੀ ਨੇ ਹੋਰ ਸੂਬਿਆਂ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣ ਲਈ ਕਿਹਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਉਹ ਪੰਜਾਬ ’ਚ ਆਉਣ ਵਾਲੀਆਂ ਬੱਸਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਨੂੰ ਚੈੱਕ ਕਰਨ ਦੀ ਵਿਵਸਥਾ ਕਰਨ।
ਇਹ ਵੀ ਪੜ੍ਹੋ : ਧਨੌਲਾ 'ਚ ਦਰਦਨਾਕ ਘਟਨਾ, ਰਜਬਾਹੇ 'ਚ ਨਹਾਉਣ ਗਏ 2 ਬੱਚਿਆਂ ਦੀ ਡੁੱਬਣ ਕਾਰਨ ਮੌਤ
ਸਰਹੱਦੀ ਜ਼ਿਲ੍ਹਿਆਂ ’ਚ ਚੈਕਿੰਗ ਦੀ ਵਿਸ਼ੇਸ਼ ਵਿਵਸਥਾ ਪੰਜਾਬ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਹੋਰ ਸੂਬਿਆਂ ਤੋਂ ਕਾਰਾਂ ’ਚ ਆਉਣ ਵਾਲਿਆਂ ਦੀ ਵੀ ਕੋਰੋਨਾ ਰਿਪੋਰਟ ਚੈੱਕ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੋਰੋਨਾ : ਪੰਜਾਬ ਤੋਂ ਇਨ੍ਹਾਂ ਸੂਬਿਆਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਨਹੀਂ ਚੱਲਣਗੀਆਂ ਬੱਸਾਂ
NEXT STORY