ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਚੰਡੀਗੜ੍ਹ ਨੂੰ 'ਸਵਦੇਸ਼ ਦਰਸ਼ਨ' ਯੋਜਨਾ ਵਿਚ ਸ਼ਾਮਲ ਕੀਤਾ ਗਿਆ ਹੈ। ਸਰਕਾਰ ਵੱਲੋਂ ਨਿਯੁਕਤ ਕੰਸਲਟੈਂਟ ਦੀ ਡੀਪੀਆਰ ਵਿਚ 'ਚੰਡੀਗੜ੍ਹ ਰਿੰਗ ਟੂਰਿਜ਼ਮ' ਦੀ ਯੋਜਨਾ ਹੈ। ਇਸ ਤਹਿਤ ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਟੂਰਿਜ਼ਮ ਪਲਾਨ ਵਿਚ ਸ਼ਾਮਲ ਕੀਤਾ ਜਾਵੇਗਾ। ਇਨ੍ਹਾਂ ਵਿਚ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਦਾ ਸੰਘੋਲ ਪਿੰਡ, ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੀ ਥਾਂ 'ਤੇ ਬਣੇ ਗੁਰਦੁਆਰਾ ਸਾਹਿਬ ਤੇ ਰੂਪਨਗਰ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ
ਕੀ ਹੋਣਗੇ ਬਦਲਾਅ
ਦਰਅਸਲ, ਚੰਡੀਗੜ੍ਹ ਦੇ ਆਲੇ-ਦੁਆਲੇ ਦੇ ਤਕਰੀਬਨ 60 ਕਿੱਲੋਮੀਟਰ ਤਕ ਦੇ ਇਲਾਕੇ ਦੀਆਂ ਮਸ਼ਹੂਰ ਥਾਵਾਂ ਨੂੰ ਚੰਡੀਗੜ੍ਹ ਨਾਲ ਜੋੜਣ ਦੀ ਯੋਜਨਾ ਹੈ। ਇਨ੍ਹਾਂ ਥਾਵਾਂ ਲਈ ਲੋਕਲ ਟ੍ਰਾਂਸਪੋਰਟੇਸ਼ਨ ਵਧਾਈ ਜਾਵੇਗੀ ਤੇ ਇਨ੍ਹਾਂ ਥਾਵਾਂ ਦੀ ਜਾਣਕਾਰੀ ਆਨਲਾਈਨ ਪੋਰਟਲ ਜ਼ਰੀਏ ਦਿੱਤੀ ਜਾਵੇਗੀ। ਇਸ ਨਾਲ ਚੰਡੀਗੜ੍ਹ ਆਉਣ ਵਾਲੇ ਲੋਕ ਇਨ੍ਹਾਂ ਥਾਵਾਂ 'ਤੇ ਵੀ ਘੁੰਮਣ ਜਾ ਸਕਦੇ ਹਨ ਤੇ ਵਾਪਸ ਚੰਡੀਗੜ੍ਹ ਵਿਚ ਆ ਕੇ ਰਹਿ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਜਿੱਤ ਲਏ 2,11,42,495 ਰੁਪਏ ਦੇ ਇਨਾਮ
ਕਿਉਂ ਬਣਾਈ ਜਾ ਰਹੀ ਯੋਜਨਾ
ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਚ ਹਰ ਸਾਲ ਤਕਰੀਬਨ 3.50 ਲੱਖ ਟੂਰਿਸਟ ਆਉਂਦੇ ਹਨ। ਪਰ ਇਹ ਲੋਕ ਇੱਥੇ ਰੁਕਣ ਦੀ ਬਜਾਏ ਥੋੜ੍ਹਾ ਸਮਾਂ ਬਿਤਾ ਕੇ ਹੀ ਹਿਮਾਚਲ, ਜੰਮੂ-ਕਸ਼ਮੀਰ ਜਾਂ ਹੋਰ ਸੂਬਿਆਂ ਵੱਲ ਚਲੇ ਜਾਂਦੇ ਹਨ। ਇਸ ਕਾਰਨ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਪੰਜਾਬ ਦੀਆਂ ਹੋਰ ਥਾਵਾਂ ਬਾਰੇ ਜਾਣਕਾਰੀ ਦੇ ਕੇ ਉੱਥੇ ਜਾਣ ਲਈ ਉਤਸ਼ਾਹਿਤ ਕਰਨ ਦੀ ਯੋਜਨਾ ਬਣਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੱਲੇਵਾਲ ਦੇ ਮਰਨ ਵਰਤ 'ਤੇ ਰੁਲਦੂ ਸਿੰਘ ਮਾਨਸਾ ਨੇ ਚੁੱਕੇ ਸਵਾਲ, ਜਾਣੋ ਕੀ ਦਿੱਤਾ ਬਿਆਨ
NEXT STORY