ਚੰਡੀਗੜ੍ਹ (ਬਿਊਰੋ) : ਬਰਲਿਨ ਵਿਖੇ ਹਾਲ ਹੀ 'ਚ ਸੰਪੰਨ ਹੋਈਆਂ ਸਪੈਸ਼ਲ ਓਲੰਪਿਕਸ ਵਰਲਡ ਸਮਰ ਗੇਮਜ਼-2023 ਵਿੱਚ ਭਾਰਤੀ ਖਿਡਾਰੀਆਂ ਦੇ ਬਿਹਤਰੀਨ ਪ੍ਰਦਰਸ਼ਨ 'ਚ ਪੰਜਾਬ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਪੰਜਾਬ ਦੇ 7 ਖਿਡਾਰੀਆਂ ਨੇ ਵੱਖ-ਵੱਖ ਈਵੈਂਟਸ 'ਚ 3 ਸੋਨੇ, ਇਕ ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਸਪੈਸ਼ਲ ਓਲੰਪਿਕਸ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਚਮਕਾਇਆ। ਉਨ੍ਹਾਂ ਕਿਹਾ ਕਿ ਹੋਰ ਵੀ ਵੱਡੀ ਗੱਲ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ (ਸਪੈਸ਼ਲ ਖਿਡਾਰੀ) ਅਨੇਕਾਂ ਦੁਸ਼ਵਾਰੀਆਂ ਤੇ ਔਕੜਾਂ ਦੇ ਬਾਵਜੂਦ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਖੇਡਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ ਤੇ ਦੇਸ਼ ਲਈ ਤਮਗੇ ਜਿੱਤ ਰਹੇ ਹਨ।
ਇਹ ਵੀ ਪੜ੍ਹੋ : ਪ੍ਰੇਮਿਕਾ ਵੱਲੋਂ 5 ਲੱਖ ਰੁਪਏ ਨਾ ਦੇਣ ’ਤੇ ਪ੍ਰੇਮੀ ਨੇ ਕੀਤੀ ਸੀ ਖੁਦਕੁਸ਼ੀ, ਪੁਲਸ ਨੇ ਔਰਤ ਨੂੰ ਕੀਤਾ ਗ੍ਰਿਫ਼ਤਾਰ
ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਡੈਫ ਤੇ ਬਲਾਈਂਡ ਗੇਮਜ਼ ਦੇ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਖਿਡਾਰੀਆਂ ਦੇ ਨਾਲ ਉਨ੍ਹਾਂ ਦੇ ਮਾਪਿਆਂ ਤੇ ਕੋਚਿੰਗ ਸਟਾਫ ਸਿਰ ਬੰਨ੍ਹਦਿਆਂ ਸਪੈਸ਼ਲ ਓਲੰਪਿਕਸ ਪੰਜਾਬ ਦੇ ਸਲਾਹਕਾਰ ਡਾ. ਪਰਮਜੀਤ ਸਚਦੇਵਾ ਦੀ ਅਗਵਾਈ 'ਚ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸਰਾਹਨਾ ਕੀਤੀ।
ਇਹ ਵੀ ਪੜ੍ਹੋ : ਸਰਨਾ ਨੇ ਯੂਨੀਫਾਰਮ ਸਿਵਲ ਕੋਡ ਲਈ 'ਆਪ' ਦੇ ਸਮਰਥਨ ਦੀ ਕੀਤੀ ਨਿਖੇਧੀ
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਜਿੱਤੇ ਤਮਗਿਆਂ ਵਿੱਚ ਰੋਲਰ ਸਕੇਟਿੰਗ 'ਚ ਐੱਮ.ਡੀ. ਨਿਸਾਰ ਨੇ ਸੋਨੇ ਦਾ ਤਮਗਾ, ਰੇਨੂੰ ਨੇ 2 ਕਾਂਸੀ ਦੇ ਤਮਗੇ ਅਤੇ ਸੀਤਾ ਨੇ ਇਕ ਕਾਂਸੀ ਦਾ ਤਮਗਾ ਜਿੱਤਿਆ। ਰਵਾਇਤੀ ਫੁੱਟਬਾਲ 'ਚ ਜਤਿੰਦਰ ਸਿੰਘ ਤੇ ਹਰਜੀਤ ਸਿੰਘ ਨੇ ਸੋਨੇ ਦਾ ਤਮਗਾ, ਬਾਸਕਟਬਾਲ 'ਚ ਪ੍ਰਿਆ ਦੇਵੀ ਨੇ ਚਾਂਦੀ ਦਾ ਤਮਗਾ ਅਤੇ ਯੂਨੀਫਾਈਡ ਫੁੱਟਬਾਲ 'ਚ ਜੋਤੀ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਭੀਮ ਆਰਮੀ ਚੀਫ਼ ਚੰਦਰਸ਼ੇਖਰ 'ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ
ਭਾਰਤ ਦੇ ਖੇਡ ਦਲ 'ਚ ਪੰਜਾਬ ਦੇ 9 ਮੈਂਬਰ ਸ਼ਾਮਲ ਸਨ, ਜਿਨ੍ਹਾਂ 'ਚ 7 ਸਪੈਸ਼ਲ ਖਿਡਾਰੀ, ਇਕ ਯੂਨੀਫਾਈਡ ਪਾਰਟਨਰ ਤੇ ਇਕ ਕੋਚ ਸ਼ਾਮਲ ਸੀ। ਇਨ੍ਹਾਂ 'ਚੋਂ 7 ਖਿਡਾਰੀਆਂ ਨੇ ਰੋਲਰ ਸਕੇਟਿੰਗ, ਯੂਨੀਫਾਈਡ ਤੇ ਰਵਾਇਤੀ ਫੁੱਟਬਾਲ ਅਤੇ ਬਾਸਕਟਬਾਲ 'ਚ 3 ਸੋਨੇ, ਇਕ ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਇਸ ਤੋਂ ਇਲਾਵਾ ਹਿੱਸਾ ਲੈਣ ਵਾਲਿਆਂ 'ਚ ਪੰਜਾਬ ਦੇ 2 ਖਿਡਾਰੀ ਨਵਪ੍ਰੀਤ ਸਿੰਘ ਤੇ ਅੰਜਨਾ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਵੀ ਹੋਵੇਗੀ AI ਦੀ ਵਰਤੋਂ, ਇਸ ਵਿਭਾਗ ਤੋਂ ਹੋਣ ਜਾ ਰਹੀ ਸ਼ੁਰੂਆਤ
NEXT STORY