ਤਰਨਤਾਰਨ (ਰਮਨ) : ਸਰਹੱਦੀ ਇਲਾਕੇ ਵਿਚ ਪੁਲਸ ਅਤੇ ਲੋੜੀਂਦੇ ਬਦਮਾਸ਼ ਦਰਮਿਆਨ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਪਾਸਿਓਂ ਹੋਈ ਆਹਮੋ-ਸਾਹਮਣੇ ਫਾਇਰਿੰਗ ਦੌਰਾਨ ਭਾਵੇਂ ਕਿਸੇ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ ਹੈ ਪ੍ਰੰਤੂ ਪੁਲਸ ਵੱਲੋਂ ਫਰਾਰ ਹੋਏ ਮੁਲਜ਼ਮ ਦੀ ਭਾਲ ਲਈ ਜ਼ਿਲ੍ਹੇ ਵਿਚ ਅਲਰਟ ਜਾਰੀ ਕਰਦਿਆਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋ ਗਿਆ ਫਰੀ
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖਾਲੜਾ ਦੀ ਪੁਲਸ ਵੱਲੋਂ ਕੁਝ ਕੇਸਾਂ ਵਿਚ ਲੋੜੀਂਦੇ ਮੁਲਜ਼ਮ ਰੋਬਿਨਪ੍ਰੀਤ ਸਿੰਘ ਪੁੱਤਰ ਮਹਿਲ ਸਿੰਘ ਨਿਵਾਸੀ ਪਿੰਡ ਮਾੜੀ ਮੇਘਾ ਦਾ ਪਿੰਡ ਮਾੜੀ ਮੇਘਾ ਵਿਖੇ ਖੇਤਾਂ ਵਿਚ ਮੌਜੂਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਦੇ ਚੱਲਦਿਆਂ ਪੁਲਸ ਜਦੋਂ ਪਿੰਡ ਮਾੜੀ ਮੇਘਾ ਦੇ ਖੇਤਾਂ ਵਿਚ ਪੁੱਜੀ ਤਾਂ ਉਸ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਕਰਨ ਲੱਗੀ। ਇਸ ਦੌਰਾਨ ਪੁਲਸ ਪਾਰਟੀ ਨੂੰ ਵੇਖ ਰੌਬਿਨਪ੍ਰੀਤ ਸਿੰਘ ਵੱਲੋਂ ਆਪਣੇ ਹਥਿਆਰ ਨਾਲ ਪੁਲਸ ਉੱਪਰ ਕਰੀਬ ਚਾਰ ਫਾਇਰ ਕੀਤੇ ਗਏ।
ਇਹ ਵੀ ਪੜ੍ਹੋ : ਮੋਗਾ ਦੇ ਪੰਜਾਬ ਨੈਸ਼ਨਲ ਬੈਂਕ ਵਿਚ ਵੱਡਾ ਕਾਂਡ, ਖਾਤਾਧਾਰਕਾਂ ਦੇ 68, 29, 744 ਰੁਪਏ ਡਕਾਰੇ
ਇਸ ਸਥਿਤੀ ਨੂੰ ਵੇਖਦੇ ਹੋਏ ਪੁਲਸ ਵੱਲੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ ਗਈ। ਪਰੰਤੂ ਇਸ ਦੌਰਾਨ ਮੁਲਜ਼ਮ ਰੋਬਿਨਪ੍ਰੀਤ ਸਿੰਘ ਟਰੈਕਟਰ ਸਮੇਤ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ ਜੋ ਪਿੰਡ ਨਾਰਲੀ ਵਿਖੇ ਆਪਣੇ ਟਰੈਕਟਰ ਨੂੰ ਛੱਡ ਅੱਗੇ ਕਿਤੇ ਹੋਰ ਨਿਕਲ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਫਰਾਰ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਟਰੈਕਟਰ ਨੂੰ ਬਰਾਮਦ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ, ਜਾਰੀ ਹੋਇਆ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੰਡੇ ਦੀ ਲਾਲਸਾ ’ਚ ਸਹੁਰਿਆਂ ਨੇ ਕੀਤੀ ਔਰਤ ਦੀ ਕੁੱਟਮਾਰ, ਘਰੋਂ ਕੱਢਿਆ
NEXT STORY