ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਨੇੜਲੇ ਪਿੰਡ ਰਹੀਮਾਬਾਦ ਖੁਰਦ ਦੇ ਨਿਵਾਸੀ ਅਤੇ ਪੰਜਾਬ ਪੁਲਸ 'ਚ ਤਾਇਨਾਤ ਸਿਪਾਹੀ ਮਨਪ੍ਰੀਤ ਸਿੰਘ (23) ਦੀ ਹਿਮਾਚਲ ਪ੍ਰਦੇਸ਼ ਦੇ ਨੂਰਪੁਰ ਇਲਾਕੇ 'ਚ ਸ਼ੱਕੀ ਢੰਗ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਤਿੰਨ ਕਮਾਂਡੋ ਅੰਮ੍ਰਿਤਸਰ ਲਾਅ ਐਂਡ ਆਰਡਰ ਵਿੰਗ 'ਚ ਬਤੌਰ ਸਿਪਾਹੀ ਵਜੋਂ ਡਿਊਟੀ ਕਰ ਰਿਹਾ ਸੀ ਅਤੇ ਉਹ 5 ਦਿਨ ਦੀ ਛੁੱਟੀ ਲੈ ਕੇ ਹੁਣ ਘਰ ਆਪਣੇ ਪਿੰਡ ਆਇਆ ਸੀ। ਕੱਲ੍ਹ ਉਹ ਆਪਣੇ ਭਰਾ ਹੈਪੀ ਨੂੰ ਛੱਡਣ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਜੰਮੂ ਵੱਲ ਜਾ ਰਿਹਾ ਸੀ ਕਿ ਰਸਤੇ 'ਚ ਭਾਰੀ ਮੀਂਹ ਪੈਣ ਲੱਗ ਪਿਆ ਜਿਸ ਕਾਰਨ ਉਹ ਹਿਮਾਚਲ ਪ੍ਰਦੇਸ਼ 'ਚ ਸਥਿਤ ਨੂਰਪੁਰ ਇਲਾਕੇ ਇਕ ਢਾਬੇ 'ਤੇ ਰੁਕ ਗਏ।
ਇਹ ਵੀ ਪੜ੍ਹੋ : ਲੁਧਿਆਣਾ ਦੀ ਕੇਂਦਰੀ ਜੇਲ 'ਤੇ ਕੋਰੋਨਾ ਦਾ ਵੱਡਾ ਹਮਲਾ, 26 ਬੰਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ
ਸਿਪਾਹੀ ਮਨਪ੍ਰੀਤ ਸਿੰਘ ਢਾਬੇ ਅੰਦਰ ਬਣੇ ਬਾਥਰੂਮ 'ਚ ਕੱਪੜੇ ਬਦਲਣ ਗਿਆ ਅਤੇ ਜਦੋਂ ਕਾਫ਼ੀ ਦੇਰ ਬਾਅਦ ਨਾ ਆਇਆ ਤਾਂ ਉਸਦੇ ਭਰਾ ਨੇ ਅੰਦਰ ਜਾ ਕੇ ਦੇਖਿਆ ਤਾਂ ਉਹ ਬੇਹੋਸ਼ੀ ਦੀ ਹਾਲਤ 'ਚ ਪਿਆ ਸੀ। ਬੇਹੋਸ਼ੀ ਦੀ ਹਾਲਤ 'ਚ ਸਿਪਾਹੀ ਮਨਪ੍ਰੀਤ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰ ਅਨੁਸਾਰ ਮਨਪ੍ਰੀਤ ਸਿੰਘ ਦਾ ਬਾਥਰੂਮ ਵਿਚ ਪੈਰ ਤਿਲਕ ਗਿਆ ਜਿਸ ਕਾਰਨ ਉਸਦੀ ਗਰਦਨ ਪਾਣੀ ਵਾਲੀ ਟੂਟੀ 'ਚ ਜਾ ਵੱਜੀ ਅਤੇ ਮਣਕਾ ਟੁੱਟਣ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ ਵਾਇਰਸ
ਹਿਮਾਚਲ ਪ੍ਰਦੇਸ਼ ਪੁਲਸ ਵਲੋਂ ਉਸਦਾ ਟਾਂਡਾ ਦੇ ਮੈਡੀਕਲ ਕਾਲਜ ਵਿਖੇ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮੌਤ ਦੇ ਅਸਲ ਕਾਰਨਾਂ ਬਾਰੇ ਤਾਂ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਮ੍ਰਿਤਕ ਸਿਪਾਹੀ ਮਨਪ੍ਰੀਤ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਜਦਕਿ ਉਸਦੀ ਮਾਤਾ ਸਰਕਾਰੀ ਸਕੂਲ 'ਚ ਅਧਿਆਪਕਾ ਹੈ। ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਕਾਰਨ ਪਿੰਡ 'ਚ ਸੋਗ ਦੀ ਮਾਹੌਲ ਹੈ ਅਤੇ ਅੱਜ ਦੇਰ ਸ਼ਾਮ ਉਸਦੀ ਲਾਸ਼ ਪਿੰਡ ਪਹੁੰਚੇਗੀ।
ਇਹ ਵੀ ਪੜ੍ਹੋ : ਭਾਰਤ-ਚੀਨ ਝੜਪ 'ਚ ਸ਼ਹੀਦ ਹੋਏ ਗੁਰਬਿੰਦਰ ਸਿੰਘ ਦੀ ਭਾਬੀ ਦੀ ਮੋਦੀ ਨੂੰ ਅਪੀਲ (ਵੀਡੀਓ)
ਤੇਲ ਦੀਆਂ ਕੀਮਤਾਂ ਦੇ ਮੁੱਦੇ 'ਤੇ 7 ਜੁਲਾਈ ਨੂੰ ਰੋਸ ਮੁਜ਼ਾਹਰੇ ਕਰੇਗਾ ਅਕਾਲੀ ਦਲ - ਭਾਈ ਗੋਬਿੰਦ ਸਿੰਘ ਲੌਂਗੋਵਾਲ
NEXT STORY