ਫਰੀਦਕੋਟ (ਰਾਜਨ) : ਇਕ ਮੁਕਾਬਲੇ ਤੋਂ ਬਾਅਦ, ਫਰੀਦਕੋਟ ਵਿਚ ਜ਼ਿਲ੍ਹਾ ਪੁਲਸ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਇਕ ਸਕਾਰਪੀਓ ਵਿਚ ਸਵਾਰ ਸਨ। ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਗਗਨੀ ਅਤੇ ਲਖਵਿੰਦਰ ਸਿੰਘ ਉਰਫ਼ ਲੱਖੂ ਵਜੋਂ ਹੋਈ ਹੈ, ਜੋ ਕਿ ਅੰਬੇਡਕਰ ਨਗਰ, ਜੈਤੋ ਦੇ ਰਹਿਣ ਵਾਲੇ ਹਨ, ਜਿਨ੍ਹਾਂ ਕੋਲੋਂ ਪੁਲਸ ਨੇ ਇਕ 32 ਬੋਰ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ 'ਤੇ ਸੀਆਈਏ ਸਟਾਫ਼ ਜੈਤੋ ਦੀ ਪੁਲਸ ਪਾਰਟੀ ਨੇ ਚੰਦਭਾਨ ਡਰੇਨ ਪਿੰਡ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਸ ਦੌਰਾਨ ਬਠਿੰਡਾ ਵੱਲੋਂ ਆ ਰਹੀ ਇਕ ਸਕਾਰਪੀਓ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਸ ਦੌਰਾਨ ਰੁਕਣ ਦੀ ਬਜਾਏ, ਗੱਡੀ ਵਿਚ ਸਵਾਰ ਲੋਕਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ ਜੋ ਬੈਰੀਕੇਡਾਂ ਨਾਲ ਟਕਰਾ ਗਈਆਂ ਅਤੇ ਜਵਾਬੀ ਕਾਰਵਾਈ ਵਿਚ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਆਪ੍ਰੇਸ਼ਨ ਦੌਰਾਨ, ਸੁਰਿੰਦਰ ਸਿੰਘ ਉਰਫ਼ ਗਗਨੀ ਦੀ ਲੱਤ ਵਿਚ ਗੋਲੀ ਲੱਗੀ ਅਤੇ ਉਸਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਐੱਸਐੱਸਪੀ ਡਾ. ਪ੍ਰੱਗਿਆ ਜੈਨ ਹੋਰ ਉੱਚ ਪੁਲਸ ਅਧਿਕਾਰੀਆਂ ਨਾਲ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਵਲੋਂ ਪੰਜਾਬ ਲਈ ਆਈ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ ਫ਼ੈਸਲਾ
ਇਸ ਮਾਮਲੇ ਵਿਚ ਐੱਸਐੱਸਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਜ਼ਿਲ੍ਹਾ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿਚੋਂ ਸੁਰਿੰਦਰ ਸਿੰਘ ਉਰਫ਼ ਗਗਨੀ ਖ਼ਿਲਾਫ਼ ਪਹਿਲਾਂ ਹੀ ਕਈ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਰਜਿਸਟਰੀਆਂ ਨੂੰ ਲੈ ਕੇ ਪੰਜਾਬ ਵਿਚ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਗਰ ਨਿਗਮ ਨੇ ਟਰਾਂਸਪੋਰਟ ਨਗਰ ਵਿਚ ਸਰਕਾਰੀ ਜ਼ਮੀਨ ਤੋਂ ਲਗਭਗ 20 ਕਬਜ਼ੇ ਹਟਾਏ
NEXT STORY