ਜਲਾਲਾਬਾਦ/ਫ਼ਾਜ਼ਿਲਕਾ (ਨਾਗਪਾਲ) : ਜਲਾਲਾਬਾਦ ਵਿਖੇ ਸਿਟੀ ਪੁਲਸ ਵਿਚ ਤਾਇਨਾਤ ਇਕ ਹੌਲਦਾਰ (ਹੈੱਡ ਕਾਂਸਟੇਬਲ) ਨੂੰ ਨਸ਼ੀਲਾ ਪਦਾਰਥ (ਡਰੱਗਜ਼) ਖਰੀਦਣ ਅਤੇ ਉਸ ਦਾ ਸੇਵਨ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਿਟੀ ਥਾਣਾ ਜਲਾਲਾਬਾਦ ਦੇ ਐੱਸ.ਐੱਚ.ਓ. ਮੋਹਿਤ ਧਵਨ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਵਿਚ ਤਾਇਨਾਤ ਹੌਲਦਾਰ ਅਮਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ, ਜਿਸ ਵਿਚ ਉਹ ਦੋ ਲੋਕਾਂ ਨਾਲ ਕਿਸੇ ਸ਼ੱਕੀ ਨਸ਼ੀਲੇ ਪਦਾਰਥ ਦਾ ਲੈਣ-ਦੇਣ ਕਰਦਾ ਦਿਖਾਈ ਦੇ ਰਿਹਾ ਸੀ। ਇਹ ਮਾਮਲਾ ਸੀਨੀਅਰ ਪੁਲਸ ਅਧਿਕਾਰੀਆਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਤੁਰੰਤ ਜਾਂਚ ਕੀਤੀ ਗਈ ਅਤੇ ਦੋਸ਼ੀ ਪੁਲਸ ਮੁਲਾਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ ਜਾਣ ਉਡਣਗੇ ਹੋਸ਼
ਪੁਲਸ ਪੁੱਛਗਿੱਛ ਦੌਰਾਨ ਹੌਲਦਾਰ ਅਮਨ ਨੇ ਕਬੂਲ ਕੀਤਾ ਹੈ ਕਿ ਉਸਨੇ ਰਾਜੂ ਨਾਮਕ ਵਿਅਕਤੀ ਤੋਂ 600 ਰੁਪਏ ਤੋਂ ਵੱਧ ਦੀ ਕੀਮਤ ਦੀ ਡਰੱਗਜ਼ ਖਰੀਦੀ ਸੀ ਅਤੇ ਉਸਦਾ ਸੇਵਨ ਕੀਤਾ ਸੀ। ਐੱਸ.ਐੱਚ.ਓ. ਨੇ ਖ਼ੁਲਾਸਾ ਕੀਤਾ ਕਿ ਹੌਲਦਾਰ ਨਸ਼ੇ ਦਾ ਆਦੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਇਸਦਾ ਸੇਵਨ ਕਰ ਰਿਹਾ ਸੀ। ਦੂਜੇ ਪਾਸੇ ਗ੍ਰਿਫ਼ਤਾਰ ਕੀਤੇ ਗਏ ਪੁਲਸ ਮੁਲਾਜ਼ਮ ਦਾ ਡੋਪ ਟੈਸਟ ਕਰਵਾਇਆ ਜਾ ਰਿਹਾ ਹੈ, ਜਿਸਦੀ ਰਿਪੋਰਟ ਆਉਣ ਤੋਂ ਬਾਅਦ ਮੁਕੱਦਮੇ ਵਿਚ ਹੋਰ ਧਾਰਾਵਾਂ ਜੋੜ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐੱਸ.ਐੱਚ.ਓ. ਮੋਹਿਤ ਧਵਨ ਨੇ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਨਸ਼ੇ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਪੁਲਸ ਮੁਲਾਜ਼ਮ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜਨਤਾ ਪੁਲਸ 'ਤੇ ਨਿਰਭਰ ਕਰਦੀ ਹੈ ਅਤੇ ਉਮੀਦ ਕਰਦੀ ਹੈ ਕਿ ਪੁਲਸ ਨਸ਼ਾ ਤਸਕਰਾਂ ਨੂੰ ਫੜੇਗੀ ਪਰ ਜੇਕਰ ਪੁਲਸ ਦੇ ਆਪਣੇ ਹੀ ਮੁਲਾਜ਼ਮ ਅਜਿਹੇ ਕੰਮਾਂ ਵਿਚ ਸ਼ਾਮਲ ਹੋਣਗੇ ਤਾਂ ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ ਕੀਤਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ
NEXT STORY