ਚੰਡੀਗੜ੍ਹ/ਫਿਰੋਜ਼ਪੁਰ (ਸੁਖਵਿੰਦਰ ਥਿੰਦ) : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ.ਪੀ.) ਗੌਰਵ ਯਾਦਵ ਨੇ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ ਕਰਨ ਵਾਲਿਆਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਦੋ ਵਿਅਕਤੀਆਂ ਨੂੰ 20 ਕਿੱਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਉਪਰੰਤ ਪਾਕਿਸਤਾਨ ਸਥਿਤ ਤਸਕਰਾਂ ਦੀ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਾਜ਼ਿਲਕਾ ਦੇ ਲਖਮੀਰ ਕੇ ਉਤਾੜ ਦੇ ਰਹਿਣ ਵਾਲੇ ਸੁਬੇਗ ਸਿੰਘ ਅਤੇ ਫਾਜ਼ਿਲਕਾ ਦੇ ਪਿੰਡ ਮਾਨਸਾ ਦੇ ਸੰਦੀਪ ਸਿੰਘ ਉਰਫ ਸੀਪਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਵਧਾਈ ਚਿੰਤਾ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਨੇ ਪਾਕਿ ਸਥਿਤ ਤਸਕਰਾਂ ਵੱਲੋਂ ਵੱਡੀ ਮਾਤਰਾ ਵਿਚ ਹੈਰੋਇਨ ਲਿਆਉਣ ਦੀ ਕੋਸ਼ਿਸ਼ ਸਬੰਧੀ ਖ਼ੁਫ਼ੀਆ ਇਤਲਾਹ ਦਿੱਤੀ ਸੀ ਅਤੇ ਇਸੇ ਸੂਚਨਾ ਦੇ ਆਧਾਰ ’ਤੇ ਐੱਸ.ਐੱਸ.ਓ.ਸੀ. ਫਾਜ਼ਿਲਕਾ ਦੀਆਂ ਪੁਲਸ ਟੀਮਾਂ ਨੇ ਫਾਜ਼ਿਲਕਾ ਦੇ ਪਿੰਡ ਰਾਣੋ ਨੇੜੇ ਹਸਤੇ ਕੇ ਰੋਡ ’ਤੇ ਇਕ ਢੁੱਕਵੀਂ ਕਾਰਵਾਈ ਕੀਤੀ, ਜਿੱਥੇ ਉਕਤ ਮੁਲਜ਼ਮਾਂ ਦੇ ਸਰਹੱਦ ਤੋਂ ਡਰੋਨ ਰਾਹੀਂ ਸੁੱਟੀ ਨਸ਼ੇ ਦੀ ਖੇਪ ਪ੍ਰਾਪਤ ਕਰ ਕਰਕੇ ਲੰਘਣ ਦਾ ਖ਼ਦਸ਼ਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੂੰ ਦੇਖ ਕੇ ਮੁਲਜ਼ਮਾਂ ਨੇ ਮੌਕੇ ਤੋਂ ਆਪਣੇ ਮੋਟਰਸਾਈਕਲ ’ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਹੱਥੋ-ਪਾਈ ਤੋਂ ਬਾਅਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਦੋਸ਼ੀਆਂ ਕੋਲੋਂ 10 ਪੈਕੇਟਾਂ ਵਿਚ ਕੁੱਲ 20 ਕਿਲੋ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ : ਪੁਲਸ ਨੇ ਟ੍ਰੈਪ ਲਗਾ ਕੇ ਗ੍ਰਿਫ਼ਤਾਰ ਕੀਤੇ ਸਕੇ ਭੈਣ-ਭਰਾ, ਕਾਰਨ ਜਾਣ ਹੋਵੋਗੇ ਹੈਰਾਨ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਸ (ਏ. ਆਈ. ਜੀ.) ਐੱਸ.ਐੱਸ.ਓ.ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਡਿਊਲ ਵਿਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਥਾਣਾ ਐੱਸ. ਐੱਸ. ਓ. ਸੀ ਫਾਜ਼ਿਲਕਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 24 ਮਿਤੀ 23.07.2023 ਨੂੰ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ 29 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨਾਲ ਬਦਸਲੂਕੀ ਕਰਨ ’ਤੇ ਭਾਜਪਾ ਆਗੂ ਖ਼ਿਲਾਫ਼ ਮਾਮਲਾ ਦਰਜ, ਆਗੂਆਂ ਤੇ ਵਰਕਰਾਂ ਵੱਲੋਂ ਹੰਗਾਮਾ
NEXT STORY