ਚੰਡੀਗੜ੍ਹ/ਕਪੂਰਥਲਾ (ਰਮਨਜੀਤ, ਭੂਸ਼ਣ, ਮਹਾਜਨ)- ਪੰਜਾਬ ਪੁਲਸ ਨੇ ਇਕ ਵੱਡੇ ਅੰਤਰਰਾਜੀ ਆਪਰੇਸ਼ਨ ਵਿਚ ਮੱਧ ਪ੍ਰਦੇਸ਼ (ਐੱਮ. ਪੀ.) ਆਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਦੇ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸਪਲਾਇਰ ਦੀ ਪਛਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲ੍ਹਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ।
ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਿਟੀ ਦੇ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨ੍ਹਾਂ ਦੀ ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕਰਨ ਵਿਚ ਸ਼ਾਮਲ ਸੀ। ਕਪੂਰਥਲਾ ਪੁਲਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: ਰੂਪਨਗਰ ਦੇ ਮੋਰਿੰਡਾ ’ਚ ਸ਼ਰਮਨਾਕ ਘਟਨਾ, 25 ਸਾਲਾ ਨੌਜਵਾਨ ਵੱਲੋਂ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ
ਡੀ. ਜੀ. ਪੀ. ਨੇ ਦੱਸਿਆ ਕਿ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਕਪੂਰਥਲਾ ਪੁਲਸ ਵੱਲੋਂ ਕੀਤੇ ਗਏ ਆਪਰੇਸ਼ਨਾਂ, ਜਿਨ੍ਹਾਂ ਵਿਚ ਚਾਰ ਲੁਟੇਰਿਆਂ ਨੂੰ 10 ਪਿਸਤੌਲਾਂ ਅਤੇ ਇਕ ਰਾਈਫਲ ਅਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਦੇ 10 ਦਿਨਾਂ ਬਾਅਦ ਇਹ ਸਫ਼ਲਤਾ ਹਾਸਲ ਹੋਈ ਹੈ। ਫੜ੍ਹੇ ਗਏ ਲੁਟੇਰਿਆਂ ਨੇ ਖ਼ੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਆਧਾਰਿਤ ਸਮੱਗਲਰ ਸਵੀਟੀ ਸਿੰਘ ਕੋਲੋਂ ਹਥਿਆਰਾਂ ਦੀ ਸਪਲਾਈ ਲੈ ਰਹੇ ਸਨ।
ਇਸ ਜਾਣਕਾਰੀ ਦੇ ਆਧਾਰ ’ਤੇ ਕਪੂਰਥਲਾ ਪੁਲਸ ਨੇ ਸਵੀਟੀ ਸਿੰਘ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤੇ ਅਤੇ ਐੱਮ. ਪੀ. ਪੁਲਸ ਨਾਲ ਤਾਲਮੇਲ ਉਪਰੰਤ ਕਪੂਰਥਲਾ ਤੋਂ ਇਕ ਵਿਸ਼ੇਸ਼ ਪੁਲਸ ਟੀਮ ਨੂੰ ਸਵੀਟੀ ਸਿੰਘ ਦੀ ਗ੍ਰਿਫ਼ਤਾਰੀ ਲਈ ਬੜਵਾਨੀ ਜ਼ਿਲ੍ਹੇ ਵਿੱਚ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਠੋਸ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਸ ਦੀ ਟੀਮ ਨੇ ਐੱਮ. ਪੀ. ਪੁਲਸ ਨਾਲ ਤਾਲਮੇਲ ਜ਼ਰੀਏ ਸਵੀਟੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਸਵੀਟੀ ਸਿੰਘ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਨਰਮਦਾ ਨਦੀ ਪਾਰ ਕਰਕੇ ਮਹਾਰਾਸ਼ਟਰ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਇਕ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।
ਇਹ ਵੀ ਪੜ੍ਹੋ: ਜਲੰਧਰ ਸ਼ਹਿਰ ਦੇ ਚੌਥੀ ਜਮਾਤ ’ਚ ਪੜ੍ਹਦੇ ਬੱਚੇ ਨੇ ਕੀਤਾ ਕਮਾਲ, ਪੇਂਟਿੰਗਾਂ ਵੇਖ ਤੁਸੀਂ ਵੀ ਕਰੋਗੇ ਤਾਰੀਫ਼ (ਵੀਡੀਓ)
ਐੱਸ. ਐੱਸ. ਪੀ. ਖੱਖ ਨੇ ਦੱਸਿਆ ਕਿ ਸਵੀਟੀ ਨੇ ਖ਼ੁਲਾਸਾ ਕੀਤਾ ਸੀ ਕਿ ਉਹ ਅਤੇ ਉਸ ਦਾ ਵੱਡਾ ਭਰਾ ਸੁਮੇਰ ਸਿੰਘ ਕਈ ਸਾਲਾਂ ਤੋਂ ਹਥਿਆਰਾਂ ਦੇ ਇਸ ਨਿਰਮਾਣ ਅਤੇ ਸਪਲਾਈ ਕਾਰੋਬਾਰ ਵਿਚ ਸ਼ਾਮਲ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਿਸਤੌਲਾਂ ਦੀਆਂ ਵੀਡੀਓ ਅਪਲੋਡ ਕਰਦੇ ਸਨ ਅਤੇ ਇਸ ਤਰਾਂ ਪੰਜਾਬ ਦੇ ਲੁੱਟਾਂ-ਖੋਹਾਂ ਕਰਨ ਵਾਲੇ ਮੌਜੂਦਾ ਮਡਿਊਲ ਨੇ ਉਨ੍ਹਾਂ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ: ਰਸਤੇ 'ਚ ਛਬੀਲ ਪੀਣ ਰੁਕੀਆਂ ਮਾਂ-ਧੀ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਧੀ ਨੂੰ ਮਿਲੀ ਦਰਦਨਾਕ ਮੌਤ
ਸਵੀਟੀ ਚਲਾ ਰਿਹਾ ਸੀ ਆਜ਼ਾਦ ਗਰੁੱਪ ਮੁੰਜਰ ਦੇ ਨਾਂ ਦਾ ਯੂ-ਟਿਊਬ ਚੈਨਲ
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਸਵੀਟੀ ‘ਅਜ਼ਾਦ ਗਰੁੱਪ ਮੁੰਜਰ’ ਦੇ ਨਾਮ ’ਤੇ ਇਕ ਯੂ-ਟਿਊਬ ਚੈਨਲ ਚਲਾ ਰਿਹਾ ਸੀ, ਜਿਸ ’ਤੇ ਉਹ ਆਪਣੇ ਗੈਰਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਦਾ ਸੀ ਅਤੇ ਜਦੋਂ ਖ਼ਰੀਦਦਾਰ ਕੀਮਤ ਬਾਰੇ ਪੁੱਛਦੇ ਸਨ ਤਾਂ ਇਹ ਗਰੁੱਪ ਆਪਣਾ ਵਟ੍ਹਸਐਪ ਨੰਬਰ ਸਾਂਝਾ ਕਰਦਾ ਸੀ। ਖੱਖ ਨੇ ਦੱਸਿਆ ਕਿ ਸਵੀਟੀ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਨ੍ਹਾਂ ਦੇ ਪਿੰਡ ਉਮਰਤੀ ਵਿੱਚ 40-45 ਦੇ ਕਰੀਬ ਘਰਾਂ ਵਿੱਚੋਂ 20 ਤੋਂ ਵੱਧ ਘਰ ਗੈਰ-ਕਾਨੂੰਨੀ ਹਥਿਆਰਾਂ ਖ਼ਾਸਕਰ .30 ਬੋਰ ਅਤੇ .32 ਬੋਰ ਪਿਸਤੌਲਾਂ ਦੇ ਨਿਰਮਾਣ ਅਤੇ ਵਿਕਰੀ ਦੇ ਕਾਰੋਬਾਰ ਵਿਚ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦੇਵੇਗੀ 300 ਯੂਨਿਟ ਮੁਫ਼ਤ ਬਿਜਲੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬਠਿੰਡਾ ’ਚ ਕੋਵੀਸੀਲਡ ਵੈਕਸੀਨ ਦਾ ਸਟਾਕ ਖ਼ਤਮ, ਲੋਕ ਹੋ ਰਹੇ ਪਰੇਸ਼ਾਨ
NEXT STORY