ਲੁਧਿਆਣਾ : ਅੰਮ੍ਰਿਤਸਰ ਪੁਲਸ ਦੇ ਮੁਲਾਜ਼ਮਾਂ ਨਾਲ ਅੱਜ ਲੁਧਿਆਣਾ ਨੇੜੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪੰਜਾਬ ਪੁਲਸ ਦੇ ਚਾਰ ਅਫਸਰਾਂ ਸਮੇਤ 5 ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਵਿਚ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਸ ਦਿੱਲੀ ਹਵਾਈ ਅੱਡੇ ਤੋਂ ਕਤਲ ਦੀ ਕੋਸ਼ਿਸ਼ ਦੇ ਸ਼ੱਕੀ ਮੁਲਜ਼ਮ ਜਤਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਪਰਤ ਰਹੀ ਸੀ, ਇਸ ਦੌਰਾਨ ਪੁਲਸ ਦੀ ਇੱਕ ਸਵਿਫਟ ਕਾਰ ਖੰਨਾ ਦੇ ਦਹੇੜੂ ਪੁਲ 'ਤੇ ਇਕ ਕੈਂਟਰ ਨਾਲ ਟਕਰਾ ਗਈ। ਹਾਦਸੇ ਵਿਚ 4 ਪੁਲਸ ਮੁਲਾਜ਼ਮਾਂ ਅਤੇ ਦੋਸ਼ੀ ਸਮੇਤ 5 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ।
ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ ਕਾਬੂ
ਜ਼ਖਮੀਆਂ ਦੀ ਪਛਾਣ ਏਐੱਸਆਈ ਗੁਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਵਿੰਦਰ ਸਿੰਘ, ਕਾਂਸਟੇਬਲ ਅਵਨੀਤ ਸਿੰਘ, ਪੰਕਜ ਸ਼ਰਮਾ ਅਤੇ ਮੁਲਜ਼ਮ ਜਤਿੰਦਰ ਕੁਮਾਰ, ਜੋ ਕਿ ਵੱਡਾ ਹਰੀਪੁਰਾ ਦਾ ਰਹਿਣ ਵਾਲਾ ਹੈ ਸ਼ਾਮਲ ਹੈ। ਹਾਦਸੇ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਨੇ ਉਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਅਤੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ ਰਾਸ਼ਟਰੀ ਰਾਜਮਾਰਗ 'ਤੇ ਦਹੇੜੂ ਪੁਲ 'ਤੇ ਵਾਪਰਿਆ। ਪੁਲਸ ਨੇ ਅਣਪਛਾਤੇ ਕੈਂਟਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ, ਰਾਤੋ-ਰਾਤ ਬਦਲ ਗਈ ਕਿਸਮਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਗ੍ਰਿਫ਼ਤਾਰ
NEXT STORY