ਚੰਡੀਗੜ੍ਹ : ਪੁਲਸ ਜਾਂਚ ’ਚ ਕਾਰਜਕੁਸ਼ਲਤਾ ਤੇ ਨਵੀਆਂ ਚੁਣੌਤੀਆਂ ਦੇ ਟਾਕਰੇ ਖ਼ਾਸ ਤੌਰ ’ਤੇ ਐੱਨ.ਡੀ.ਪੀ.ਐੱਸ. ਕੇਸਾਂ ਤੇ ਹੋਰ ਸੰਗਠਿਤ ਅਪਰਾਧਾਂ ਸਬੰਧੀ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਤੇ ਥਾਣਿਆਂ ਨੂੰ ਮਜ਼ਬੂਤ ਕਰਨ ਵਾਸਤੇ ਮੰਤਰੀ ਮੰਡਲ ਨੇ ਅਹਿਮ ਫ਼ੈਸਲਾ ਲਿਆ ਹੈ। ਜਿਸ ਤਹਿਤ ਪੰਜਾਬ ਪੁਲਸ ਦੇ ਜ਼ਿਲ੍ਹਾ ਕੇਡਰ ’ਚ 1600 ਨਵੀਆਂ ਨਾਨ-ਗਜ਼ਟਿਡ ਅਫ਼ਸਰਾਂ (ਐੱਨ. ਜੀ. ਓ.) ਦੀਆਂ ਅਸਾਮੀਆਂ (ਏ.ਐੱਸ.ਆਈ., ਐੱਸ.ਆਈ. ਅਤੇ ਇੰਸਪੈਕਟਰ) ਸਿਰਜਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਵਾਂ ਫ਼ੈਸਲਾ, ਸਕੂਲਾਂ ਨੂੰ ਲੈ ਕੇ...
ਇਸ ਫ਼ੈਸਲੇ ਮੁਤਾਬਕ ਪੰਜਾਬ ਪੁਲਸ ਦੇ ਜ਼ਿਲ੍ਹਾ ਕੇਡਰ ’ਚ ਐੱਨ.ਜੀ.ਓ. ਦੀਆਂ 1600 ਨਵੀਆਂ ਅਸਾਮੀਆਂ (150 ਇੰਸਪੈਕਟਰ, 450 ਸਬ ਇੰਸਪੈਕਟਰ ਤੇ 1000 ਏ.ਐੱਸ.ਆਈ.) ਸਿਰਜੀਆਂ ਜਾਣਗੀਆਂ ਤੇ ਇਹ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਖ਼ਾਲੀ ਹੋਣ ਵਾਲੀਆਂ ਕਾਂਸਟੇਬਲਾਂ ਦੀਆਂ 1600 ਅਸਾਮੀਆਂ ’ਤੇ ਵੀ ਭਰਤੀ ਕੀਤੀ ਜਾਵੇਗੀ। ਇਸ ਸਬੰਧੀ ਫ਼ੈਸਲਾ ਪੁਲਸ ਵਿਭਾਗ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦਿਆਂ ਲਿਆ ਗਿਆ ਹੈ ਤਾਂ ਕਿ ਜ਼ਮੀਨੀ ਪੱਧਰ ’ਤੇ ਢੁੱਕਵੀਂ ਤਾਇਨਾਤੀ ਦੇ ਨਾਲ-ਨਾਲ ਐੱਨ.ਡੀ.ਪੀ.ਐੱਸ. ਐਕਟ ਦੇ ਕੇਸਾਂ, ਘਿਨੌਣੇ ਅਪਰਾਧਾਂ ਦੇ ਕੇਸਾਂ, ਸਾਈਬਰ ਅਪਰਾਧ ਤੇ ਹੋਰ ਆਰਥਿਕ ਅਪਰਾਧਾਂ ਦੇ ਕੇਸਾਂ ਦੀ ਜਾਂਚ ’ਚ ਕਾਰਜਕੁਸ਼ਲਤਾ ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਨਵੇਂ ਹੁਕਮ ਹੋਏ ਜਾਰੀ
ਐੱਸ.ਐੱਮ.ਈ.ਟੀ. ਦੇ ਗਠਨ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਸੂਬੇ ’ਚ ਖਣਿਜ ਸਰੋਤਾਂ ਦੇ ਯੋਜਨਾਬੱਧ ਵਿਕਾਸ ਤੇ ਇਨ੍ਹਾਂ ਦੀ ਖੋਜ ਦੇ ਕੰਮਾਂ ਦੀ ਨਿਗਰਾਨੀ ਲਈ ਪੰਜਾਬ ਸਟੇਟ ਮਿਨਰਲ ਐਕਸਪਲਾਰੇਸ਼ਨ ਟਰੱਸਟ (ਐੱਸ. ਐੱਮ. ਈ. ਟੀ.) ਦੇ ਗਠਨ ਨੂੰ ਵੀ ਸਹਿਮਤੀ ਦੇ ਦਿੱਤੀ। ਇਹ ਟਰੱਸਟ ਵਿਜ਼ਨ, ਮਿਸ਼ਨ ਪਲਾਂਟ, ਖੋਜ ਲਈ ਮਾਸਟਰ ਪਲਾਨ ਤਿਆਰ ਕਰੇਗਾ, ਜੰਗਲਾਤ ਖ਼ੇਤਰ ਦੀ ਖੋਜ ਲਈ ਫੰਡ ਜੁਟਾਏਗਾ, ਸਰਵੇਖਣ ਸਹੂਲਤ, ਸਮਰੱਥਾ ਵਧਾਉਣ ਵਾਲੇ ਪ੍ਰੋਗਰਾਮ ਕਰਵਾਵੇਗਾ, ਖੋਜ ਤੇ ਵਿਕਾਸ ਸਰਗਰਮੀਆਂ ਉਲੀਕੇਗਾ, ਵਿਭਾਗੀ ਲੈਬਾਰਟਰੀ ਨੂੰ ਮਜ਼ਬੂਤ ਤੇ ਅਪਗ੍ਰੇਡ ਕਰੇਗਾ, ਅਧਿਕਾਰੀਆਂ ਤੇ ਤਕਨੀਕੀ ਵਿਅਕਤੀਆਂ ਦੀ ਨਿਯੁਕਤੀ, ਸਟੇਟ ਮਿਨਰਲ ਡਾਇਰੈਕਟਰੀ ਵਿਕਸਤ ਕਰੇਗਾ, ਨਵੀਨਤਾਕਾਰੀ ਨੂੰ ਉਤਸ਼ਾਹਤ ਕਰੇਗਾ, ਖੋਜ ਪ੍ਰਾਜੈਕਟਾਂ ਲਈ ਲਾਜਿਸਟਿਕ ਸਹਿਯੋਗ ਮੁਹੱਈਆ ਕਰੇਗਾ ਅਤੇ ਤਕਨਾਲੋਜੀ ਤੇ ਹੋਰ ਮੰਤਵਾਂ ਦੀ ਵਰਤੋਂ ਰਾਹੀਂ ਮਾਈਨਿੰਗ ਤੇ ਸਬੰਧਤ ਸਰਗਰਮੀਆਂ ਦੀ ਨਿਗਰਾਨੀ ਕਰੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵਧਾਈਆਂ ਜਾਣ ਛੁੱਟੀਆਂ, ਫਿਰ ਉਠੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ! WEEKEND 'ਤੇ ਲੱਗ ਗਈਆਂ ਮੌਜਾਂ, Notification ਜਾਰੀ
NEXT STORY