ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇਕ 24 ਸਾਲਾ ਨੌਜਵਾਨ ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਸ਼ੀ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿਚ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਅੱਗ ਦਾ ਕਹਿਰ, 40-50 ਏਕੜ ਕਣਕ ਸੜ ਕੇ ਸਵਾਹ, ਟਰੈਕਟਰਾਂ ਸਣੇ 2 ਨੌਜਵਾਨ ਵੀ ਸੜੇ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਸ ਤੋਂ ਬਚਣ ਲਈ ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ। ਲੋਕਾਂ ਨੂੰ ਫਰਜ਼ੀ ਫਿਰੌਤੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਇਹ ਦੇਖਿਆ ਗਿਆ ਹੈ ਕਿ ਕਈ ਅਗਿਆਤ ਅਪਰਾਧੀ, ਜਿਨ੍ਹਾਂ ਦਾ ਕਿਸੇ ਵੀ ਗਿਰੋਹ ਜਾਂ ਗੈਂਗਸਟਰਾਂ ਨਾਲ ਕੋਈ ਸਬੰਧ ਨਹੀਂ ਹੁੰਦਾ, ਅਜਿਹੇ ਸੰਗਠਨਾਂ ਦਾ ਨਾਂ ਵਰਤ ਕੇ ਲੋਕਾਂ ਦੇ ਡਰ ਦਾ ਫਾਇਦਾ ਉਠਾ ਰਹੇ ਹਨ। ਡੀਜੀਪੀ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਦੋਂ ਵੀ ਫਿਰੌਤੀ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਕਾਨੂੰਨ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਸਕੇ।
ਇਹ ਵੀ ਪੜ੍ਹੋ : ਪੰਜਾਬ, ਚੰਡੀਗੜ੍ਹ ਵਿਚ ਆਇਆ ਭੂਚਾਲ, ਘਰਾਂ 'ਚੋਂ ਬਾਹਰ ਨਿਕਲੇ ਲੋਕ
ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ, ਏਜੀਟੀਐਫ ਨੇ ਮਲੇਸ਼ੀਆ ਤੋਂ ਚਲਾਏ ਜਾ ਰਹੇ ਇਕ ਜਾਅਲੀ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚਪੰਜਾਬ ਭਰ ਵਿਚ ਗਾਇਕਾਂ, ਕਾਰੋਬਾਰੀਆਂ ਅਤੇ ਅਮੀਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਜੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾ ਕੇ ਪੈਸੇ ਵਸੂਲਦਾ ਸੀ। ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਜੀਟੀਐਫ ਨੂੰ ਫਿਰੌਤੀ ਬਾਰੇ ਸ਼ਿਕਾਇਤ ਮਿਲੀ ਸੀ ਅਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐੱਫ ਦੀਆਂ ਪੁਲਸ ਟੀਮਾਂ ਨੇ ਤਕਨੀਕੀ ਜਾਣਕਾਰੀ ਅਤੇ ਖੁਫੀਆ ਇਤਲਾਹ ਰਾਹੀਂ ਕਾਲਾਂ ਕਰਨ ਵਾਲੇ ਦੇ ਅਸਲ ਟਿਕਾਣੇ ਦਾ ਪਤਾ ਲਗਾਇਆ, ਜਿਸ ਨਾਲ ਦੋਸ਼ੀ ਲਵਜੀਤ ਦੀ ਪਛਾਣ ਹੋਈ ਅਤੇ ਉਸਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਏਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੇ ਹੋਰ ਅਪਰਾਧਾਂ ਅਤੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰੀ ਬਿਜਲੀ ਮੰਤਰੀ ਨੂੰ ਮਿਲੇ ਹਰਜੋਤ ਬੈਂਸ, ਸਰਕਾਰ ਕੋਲ ਰੱਖੀ ਇਹ ਵੱਡੀ ਮੰਗ
ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲਵਜੀਤ, ਸੋਸ਼ਲ ਮੀਡੀਆ ਦਾ ਸ਼ੌਕੀਨ ਸੀ ਅਤੇ ਇਕ ਸ਼ਾਨਦਾਰ ਜੀਵਨ ਸ਼ੈਲੀ ਦੀ ਹੋੜ ਨੇ ਉਸਨੂੰ ਅਪਰਾਧ ਦੀ ਦੁਨੀਆਂ ਵਿਚ ਧੱਕ ਦਿੱਤਾ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਸ ਹਿਰਾਸਤ ਤੋਂ ਬਚਣ ਲਈ ਫ਼ਿਰੌਤੀ ਕਾਲਾਂ ਕਰਦੇ ਹੋਏ ਆਪਣੀ ਪਛਾਣ ਛੁਪਾਉਣ ਲਈ ਵਰਚੁਅਲ ਨੰਬਰਾਂ ਅਤੇ ਐਨਕ੍ਰਿਪਟਡ ਐਪਸ ਦੀ ਵਰਤੋਂ ਕਰਦਾ ਸੀ। ਇਸ ਸਬੰਧੀ ਐੱਸਏਐੱਸ ਨਗਰ ਦੇ ਸੋਹਾਣਾ ਪੁਲਸ ਸਟੇਸ਼ਨ ਵਿਖੇ ਬੀਐੱਨਐੱਸ ਦੀ ਧਾਰਾ 308(2) ਅਤੇ 351(2) ਦੇ ਤਹਿਤ ਐੱਫਆਈਆਰ ਨੰਬਰ 94 ਮਿਤੀ 17/04/2025 ਨੂੰ ਕੇਸ ਦਰਜ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਇਸ ਇਲਾਕੇ 'ਚ ਬੁਲਡੋਜ਼ਰ ਐਕਸ਼ਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
NEXT STORY