ਬਾਬਾ ਬਕਾਲਾ ਸਾਹਿਬ (ਰਾਕੇਸ਼) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੋਹਾਲੀ ਵਿਖੇ ਹੋਏ ਬਲਾਸਟ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਖਹਿਰਾ ਨੇ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਣਦੀ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਨਿਰਦੋਸ਼ਾਂ ਨੂੰ ਇਸ ਘਟਨਾ ਨਾਲ ਜੋੜ ਕੇ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ ਵੱਡੀ ਵਾਰਦਾਤ: ਵਿਆਹ ਨਾ ਕਰਵਾਉਣ ’ਤੇ ਜੀਜੇ ਦੇ ਭਰਾ ਵਲੋਂ ਕੁੜੀ ਦਾ ਕਤਲ
ਖਹਿਰਾ ਨੇ ਕਿਹਾ ਕਿ ਪਿਛਲੇ ਸਮੇਂ ’ਚ ਇਹ ਦੇਖਣ ਨੂੰ ਮਿਲਿਆ ਕਿ ਬਰਗਾੜੀ ਸਮੇਤ ਅਜਿਹੀਆਂ ਜੋ ਮੰਗਭਾਗੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਘਟਨਾਵਾਂ ਲਈ ਵੀ ਜ਼ਿੰਮੇਵਾਰ ਸਮਝੇ ਜਾਂਦੇ ਪੁਲਸ ਅਧਿਕਾਰੀ ਵੱਲੋਂ ਆਪਣੀ ਨਾਕਾਮੀ ਨੂੰ ਢੱਕਣ ਅਤੇ ਲੋਕਾਂ ਦੇ ਗੁੱਸੇ ਤੋਂ ਬਚਨ ਲਈ ਬੇਕਸੂਰ ਸਿੱਖ ਨੌਜਵਾਨਾਂ ’ਤੇ ਝੂਠਾ ਕੇਸ ਪਾ ਕੇ ਉਨ੍ਹਾਂ ਨੂੰ ਨਾਜਾਇਜ਼ ਤੌਰ ’ਤੇ ਫਸਾਇਆ ਗਿਆ ਹੈ, ਜੋ ਅਤਿ-ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਪੁਲਸ ਦੀ ਨਾਕਾਮੀ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਇਸ ਦਾ ਸ਼ਿਕਾਰ ਭੋਲੇ ਭਾਲੇ ਸਿੱਖ ਨੌਜਵਾਨਾਂ ਨੂੰ ਹੋਣਾ ਪੈ ਰਿਹਾ ਹੈ, ਜੋ ਭਵਿੱਖ ਵਿਚ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ: ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ
ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੀਆਂ ਚੋਣਾਂ ਲੜਨ ਲਈ ਸਿਆਸੀ ਪਾਰਟੀਆਂ ਨੇ ਤੇਜ਼ ਕੀਤੀਆਂ ਸਰਗਰਮੀਆਂ
NEXT STORY