ਤਰਨਤਾਰਨ- ਤਰਨਤਾਰਨ ਪੁਲਸ ਨੇ ਇਕ ਨਸ਼ੀਲੇ ਪਦਾਰਥ ਅਤੇ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਵਿੱਤ ਪੋਸ਼ਣ ਵਿਰੁੱਧ ਇੱਕ ਫੈਸਲਾਕੁੰਨ ਕਾਰਵਾਈ 'ਚ ਤਰਨਤਾਰਨ ਪੁਲਸ ਨੇ ਇੱਕ ਨਸ਼ੀਲੇ ਪਦਾਰਥ ਅਤੇ ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਜਿਸ ਦੇ ਨਤੀਜੇ ਵਜੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਰਿਸ਼ਤੇ ਹੋਏ ਤਾਰ-ਤਾਰ, ਜੀਜੇ ਨੇ ਸਾਲੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ
ਉਨ੍ਹਾਂ ਦੱਸਿਆ ਕਿ ਇਸ ਕਾਰਵਾਈ 'ਚ ਮੁਲਜ਼ਮਾਂ ਵੱਲੋਂ ਪੁਲਸ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਵੀ ਤੁਰੰਤ ਜਵਾਬੀ ਕਾਰਵਾਈ ਕੀਤੀ। ਜਿਸ 'ਤੇ ਸਵੈ-ਰੱਖਿਆ 'ਚ ਦੋ ਮੁਲਜ਼ਮਾਂ ਦੀਆਂ ਲੱਤਾਂ ਵਿਚ ਗੋਲੀਆਂ ਲੱਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਦਾ ਕੰਮ ਮੁਕੰਮਲ

ਇਸ ਤੋਂ ਬਾਅਦ ਦੀ ਜਾਂਚ ਦੇ ਨਤੀਜੇ ਵਜੋਂ ਦੁਬਈ ਸਥਿਤ ਡਰੱਗ ਕਾਰਟੈਲ ਨਾਲ ਜੁੜੇ ਹਵਾਲਾ ਲੈਣ-ਦੇਣ ਦੇ ਮੁੱਖ ਮਾਸਟਰਮਾਈਂਡ ਇਕਬਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਡੀ. ਜੀ. ਪੀ ਨੇ ਦੱਸਿਆ ਕਿ ਮੁਲਜ਼ਮ ਨੇ ਕਬੂਲ ਕੀਤਾ ਕਿ ਉਸਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਸੌਖਾ ਬਣਾਉਣ ਲਈ ਪਿਛਲੇ ਤਿੰਨ ਮਹੀਨਿਆਂ ਵਿੱਚ 50 ਕਰੋੜ ਰੁਪਏ ਦਾ ਲੈਣ-ਦੇਣ ਕੀਤਾ ਹੈ। ਐੱਫ. ਆਈ. ਆਰ. ਐੱਨ. ਡੀ. ਪੀ. ਐੱਸ ਐਕਟ, ਆਰਮਜ਼ ਐਕਟ ਅਤੇ ਬੀ. ਐੱਨ. ਐੱਸ. ਤਹਿਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਬਰਾਮਦਗੀ 'ਚੋਂ 7 ਕਿਲੋ ਅਫੀਮ, 3 ਪਿਸਤੌਲ (30 ਬੋਰ) 6 ਮੈਗਜ਼ੀਨਾਂ ਨਾਲ, 23.10 ਲੱਖ ਰੁਪਏ ਦੇ ਡਰੱਗ ਮਨੀ, ਕਰੰਸੀ ਗਿਣਨ ਵਾਲੀ ਮਸ਼ੀਨ ਅਤੇ ਹੋਰ ਬਹੁਤ ਕੁਝ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਨਗਰ ਨਿਗਮ ਦੇ ਕੌਂਸਲਰ ਹਾਊਸ ਦੀ ਮੀਟਿੰਗ ਅੱਜ, ਹੰਗਾਮੇ ਦਾ ਖ਼ਦਸ਼ਾ
NEXT STORY