ਲੁਧਿਆਣਾ (ਅਨਿਲ) : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਅੱਜ ਲਾਡੋਵਾਲ ਥਾਣੇ ਦੀ ਪੁਲਸ ਨੇ ਪਿੰਡ ਤਲਵੰਡੀ ਕਲਾਂ ਦੇ ਦੋ ਨਸ਼ਾ ਤਸਕਰਾਂ ਦੇ ਘਰਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਸ ਤਹਿਤ ਪੁਲਸ ਨੇ ਨਸ਼ਾ ਤਸਕਰਾਂ ਸ਼ਿਦਰ ਪਾਲ ਉਰਫ਼ ਨਿੱਕਾ ਅਤੇ ਰਾਣੀ ਵੱਲੋਂ ਸਰਕਾਰੀ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਏ ਗਏ ਘਰਾਂ ਨੂੰ ਬੁਲਡੋਜ਼ਰ ਦੀ ਵਰਤੋਂ ਕਰਕੇ ਢਾਹ ਦਿੱਤਾ।

'ਕਿਸੇ ਨੇ ਵੀ ਸੜਕਾਂ 'ਤੇ ਨਹੀਂ ਬੈਠਣਾ...', ਧਰਨੇ ਬਾਰੇ ਜੋਗਿੰਦਰ ਸਿੰਘ ਉਗਰਾਹਾਂ ਦੀ ਕਿਸਾਨਾਂ ਨੂੰ ਅਪੀਲ
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਰਮਨਦੀਪ ਸਿੰਘ ਭੁੱਲਰ, ਏਸੀਪੀ ਵੈਸਟ ਗੁਰਦੇਵ ਸਿੰਘ, ਏਸੀਪੀ ਉੱਤਰੀ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਅੱਜ ਜਿਨ੍ਹਾਂ ਨਸ਼ਾ ਤਸਕਰਾਂ ਦੇ ਸਰਕਾਰੀ ਜ਼ਮੀਨ 'ਤੇ ਬਣੇ ਘਰ ਢਾਹ ਦਿੱਤੇ ਗਏ ਹਨ, ਉਨ੍ਹਾਂ ਵਿੱਚੋਂ ਨਸ਼ਾ ਤਸਕਰ ਸ਼ਿਦਰ ਪਾਲ ਵਿਰੁੱਧ ਨਸ਼ਾ ਤਸਕਰੀ ਦੇ 9 ਮਾਮਲੇ ਦਰਜ ਹਨ, ਜਦੋਂ ਕਿ ਨਸ਼ਾ ਤਸਕਰ ਔਰਤ ਰਾਣੀ ਵਿਰੁੱਧ ਨਸ਼ਾ ਤਸਕਰੀ ਦੇ ਪੰਜ ਮਾਮਲੇ ਦਰਜ ਹਨ, ਜਿਸ ਤੋਂ ਬਾਅਦ ਪੁਲਸ ਨੇ ਬੁਲਡੋਜ਼ਰ ਦੀ ਮਦਦ ਨਾਲ ਰੇਲਵੇ ਲਾਈਨਾਂ 'ਤੇ ਨਾਜਾਇਜ਼ ਕਬਜ਼ੇ ਵਾਲੀਆਂ ਇੱਕ ਦਰਜਨ ਦੇ ਕਰੀਬ ਝੌਂਪੜੀਆਂ ਨੂੰ ਵੀ ਢਾਹ ਦਿੱਤਾ ਹੈ।

20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕਾਂ ਦੀ ਅੜਿੱਕੇ ਚੜਿਆ ਚੋਰ, ਜਮ ਕੇ ਕੀਤੀ ਛਿਤਰ-ਪਰੇਡ
NEXT STORY