ਜਲੰਧਰ/ਚੰਡੀਗੜ੍ਹ (ਧਵਨ)-ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ ਸਰਕਾਰ ਅਤੇ ਸੂਬਾ ਪੁਲਸ ਮਿਲ ਕੇ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰੇਗੀ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡੀ. ਜੀ. ਪੀ. ਗੌਰਵ ਯਾਦਵ ਨੇ ਲੁਧਿਆਣਾ ਦੀ ਸਾਈਕਲ ਰੈਲੀ ਦੀ ਸਫ਼ਲਤਾ ਤੋਂ ਬਾਅਦ ਟਵੀਟ ਕਰਦਿਆਂ ਕਿਹਾ ਕਿ ਸਮੁੱਚੀ ਪੰਜਾਬ ਪੁਲਸ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਧੰਨਵਾਦੀ ਹੈ, ਜਿਨ੍ਹਾਂ ਨੇ ਲੁਧਿਆਣਾ ਵਿਖੇ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਵੱਡੇ ਪੱਧਰ ’ਤੇ ਨਸ਼ਿਆਂ ਵਿਰੁੱਧ ਬਿਗੁਲ ਵਜਾਇਆ। ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਅਤੇ ਪੁਲਸ ਦਾ ਮਨੋਬਲ ਬਹੁਤ ਉੱਚਾ ਹੈ ਅਤੇ ਉਹ ਮਿਲ ਕੇ ਇਸ ਬੁਰਾਈ ਨੂੰ ਜੜ੍ਹੋਂ ਪੁੱਟਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਪਿਛਲੇ ਡੇਢ ਸਾਲ ਦੌਰਾਨ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੇ ਮਗਰਮੱਛਾਂ ਦਾ ਸਫਾਇਆ ਕਰ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਵੱਡੀਆਂ ਅਤੇ ਛੋਟੀਆਂ ਮੱਛੀਆਂ ਦਾ ਸਫਾਇਆ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਮਾਂ ਨੇ ਚਾਵਾਂ ਨਾਲ ਸਕੂਲ ਭੇਜਿਆ 15 ਸਾਲਾ ਇਕਲੌਤਾ ਪੁੱਤ, ਅਚਾਨਕ ਮੌਤ ਦੀ ਖ਼ਬਰ ਸੁਣ ਹੋਈ ਬੇਸੁੱਧ
ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ ਤਾਂ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿਚ ਕਾਮਯਾਬੀ ਮਿਲੇਗੀ। ਡੀ. ਜੀ. ਪੀ. ਨੇ ਕਿਹਾ ਕਿ ਇਸ ਤਰ੍ਹਾਂ ਹੁਣ ਪੰਜਾਬ ਵਿਚ ਨਸ਼ਿਆਂ ਵਿਰੁੱਧ ਪੰਜਾਬੀ ਗਾਇਕ ਅਤੇ ਪੰਜਾਬ ਦਾ ਹਰ ਨਾਗਰਿਕ ਆ ਗਿਆ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ
ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਸਾਲ ਦੇ ਅਖ਼ੀਰ ਤੱਕ ਫਿਰ ਮਿਲੇਗਾ ਵੱਡਾ ਲਾਭ
NEXT STORY