ਗੁਰਦਾਸਪੁਰ (ਹਰਮਨ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਨੇ ਐੱਸ. ਐੱਸ. ਪੀ. ਹਰੀਸ਼ ਦਾਯਮਾ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਥਾਵਾਂ ’ਤੇ 10 ਸਪੈਸ਼ਲ ਨਾਕੇ ਲਗਾ ਕੇ ਪੂਰੇ ਜ਼ਿਲ੍ਹੇ ਨੂੰ ਸੀਲ ਕੀਤਾ ਅਤੇ ਡੂੰਘਾਈ ਨਾਲ ਲੋਕਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰੀਸ਼ ਦਾਯਮਾਂ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਪੂਰੀ ਤਰ੍ਹਾਂ ਮੁਸ਼ਤੈਦ ਹੈ।
ਇਹ ਵੀ ਪੜ੍ਹੋ : ਫਰੀਦਕੋਟ ਐਨਕਾਊਂਟਰ 'ਚ ਵੱਡਾ ਖੁਲਾਸਾ, ਜਲੰਧਰ 'ਚ ਗਾਇਕ ਦੇ ਘਰ ਹੋਈ ਫਾਇਰਿੰਗ ਨਾਲ ਜੁੜੇ ਤਾਰ
ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਅਤੇ ਸ਼ਾਮ ਤੋਂ ਰਾਤ ਤੱਕ ਗੁਰਦਾਸਪੁਰ ਜ਼ਿਲ੍ਹੇ ਅੰਦਰ 10 ਸਪੈਸ਼ਲ ਨਾਕੇ ਲਗਾ ਕੇ ਪੂਰੇ ਜ਼ਿਲ੍ਹੇ ਨੂੰ ਸੀਲ ਕੀਤਾ ਗਿਆ ਅਤੇ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਨ੍ਹਾਂ ਨਾਲ ਰਸਤਿਆ ਰਾਹੀਂ ਆਉਣ ਜਾਣ ਵਾਲੇ ਵਾਹਨਾ ਅਤੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ 1500 ਦੇ ਕਰੀਬ ਮੁਲਾਜ਼ਮ ਪੂਰੀ ਤਰ੍ਹਾਂ ਮੁਸ਼ਤੈਦ ਹਨ, ਜੋ ਵੱਖ-ਵੱਖ ਥਾਵਾਂ ’ਤੇ ਡਿਊਟੀ ਦੇ ਰਹੇ ਹਨ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਪੁਲਸ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦਾ ਪਤਾ ਲੱਗੇ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ ਅਤੇ ਜੇਕਰ ਕਿਤੇ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੈ ਤਾਂ ਸਬੰਧਤ ਹੈਲਪਲਾਈਨ ਨੰਬਰਾਂ ਜਾਂ ਨੇੜੇ ਥਾਣਿਆਂ ਵਿਚ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਮੱਖੂ : ਪਿਓ-ਪੁੱਤ ਦੀ ਇਕੱਠਿਆਂ ਮੌਤ, ਘਰ 'ਚ ਵਿਛ ਗਏ ਲਾਸ਼ਾਂ ਦੇ ਸੱਥਰ
ਐੱਸ. ਐੱਸ. ਪੀ. ਨੇ ਦੱਸਿਆ ਕਿ ਜਿਹੜੇ ਥਾਵਾਂ ’ਤੇ ਸਪੈਸ਼ਲ ਨਾਕੇ ਲਗਾਏ ਹਨ, ਉਨ੍ਹਾਂ ਵਿਚ ਥਾਣਾ ਘੁੰਮਣ ਕਲਾਂ ਅਧੀਨ ਆਉਂਦੇ ਪੁਲ ਕੁੰਜਰ, ਧਾਰੀਵਾਲ ਦੇ ਬਾਈਪਾਸ ਨਹਿਰ ਦੇ ਪੁਲ, ਥਾਣਾ ਕਾਹਨੂੰਵਾਨ ਅਧੀਨ ਆਉਂਦੇ ਅੱਡਾ ਤੁਗਲਵਾਲ, ਧਨੌਆ ਪੱਤਣ ਭੈਣੀ ਮੀਆਂ ਖਾਂ, ਨਾਕਾ ਦਊਵਾਲ ਥਾਣਾ ਪੁਰਾਣਾ ਸ਼ਾਲਾ, ਨਾਕਾ ਬਿਆਨਪੁਰ, ਨਾਕਾ ਘਰੋਟਾ ਮੋੜ ਬਾਈਪਾਸ, ਨਾਕਾ ਬੱਬੇਹਾਲੀ ਪੁੱਲ, ਨਾਕਾ ਟੀ-ਪੁਆਇੰਟ ਮਰਾੜਾ, ਟੀ ਪੁਆਇੰਟ ਕਲਾਨੌਰ ਸ਼ਾਮਲ ਹਨ।
ਇਹ ਵੀ ਪੜ੍ਹੋ : ਸਾਬਕਾ ਫੌਜੀ ਨੇ ਜਿਊਂਦੇ ਜੀਅ ਆਪਣਾ ਭੋਗ ਪਾਇਆ, ਕੱਫਣ ਵੀ ਖਰੀਦਿਆ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024: ਦੇਵੇਂਦਰ ਯਾਦਵ ਨੇ ਸੱਦੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ
NEXT STORY