ਚੰਡੀਗੜ੍ਹ : ਪੰਜਾਬ ਪੁਲਸ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸਿਓ ਹਥਿਆਰਾਂ ਦੀ ਤਸਕਰੀ ਲਈ ਵਰਤੇ ਗਏ ਦੋ ਡਰੋਨਾਂ ਦੀ ਬਰਾਮਦਗੀ ਕਰਨ ਤੋਂ ਬਾਅਦ ਇਸ ਮਾਮਲੇ ਦੀ ਤੈਅ ਤੱਕ ਜਾਣ ਲਈ ਵੱਡੇ ਪੱਧਰ 'ਤੇ ਜਾਂਚ ਆਰੰਭ ਦਿੱਤੀ ਹੈ। ਪੰਜਾਬ ਪੁਲਸ ਦੇ ਬੁਲਾਰੇ ਵੱਲੋਂ ਸ਼ੁੱਕਰਵਾਰ ਰਾਤ ਨੂੰ ਜਾਰੀ ਬਿਆਨ 'ਚ ਦੱਸਿਆ ਗਿਆ ਕਿ ਪੁਲਸ ਦੀਆਂ ਟੀਮਾਂ ਪਾਕਿਸਤਾਨ ਤੋਂ ਇਨ੍ਹਾਂ ਡਰੋਨਾਂ ਨੂੰ ਭੇਜਣ ਦੇ ਮਾਮਲੇ ਦੀ ਅੱਤਵਾਦੀ ਗਰੁੱਪਾਂ ਨਾਲ ਕਿਸੇ ਕਿਸਮ ਦੇ ਸਬੰਧਾਂ ਦਾ ਪਤਾ ਕਰਨ ਵਿੱਚ ਜੁੱਟ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਤੱਕ ਅਜਿਹੀਆਂ ਦੋ ਡਰੋਨਾਂ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿੱਚੋਂ ਇਕ ਪਿਛਲੇ ਮਹੀਨੇ ਬਰਾਮਦ ਹੋਈ ਅਤੇ ਦੂਜੀ ਤਿੰਨ ਦਿਨ ਪਹਿਲਾਂ ਤਰਨਤਾਰਨ ਜ਼ਿਲੇ 'ਚ ਝਬਾਲ ਕਸਬੇ ਕੋਲ ਅੱਧ ਸੜੀ ਹਾਲਤ 'ਚ ਮਿਲੀ। ਪੁਲਸ ਨੇ ਇਹ ਸਪੱਸ਼ਟੀਕਰਨ ਉਸ ਵੇਲੇ ਜਾਰੀ ਕੀਤਾ ਹੈ, ਜਦੋਂ ਕੁੱਝ ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਜਾ ਰਿਹਾ ਸੀ ਕਿ ਅੱਜ ਇਕ ਹੋਰ ਡਰੋਨ ਬਰਾਮਦ ਹੋਈ ਹੈ।
ਪੁਲਸ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਹੁਣ ਤੱਕ ਹੋਈ ਜਾਂਚ 'ਚ ਇਹ ਪਤਾ ਲੱਗਿਆ ਹੈ ਕਿ ਕਸ਼ਮੀਰ 'ਚ ਧਾਰਾ-370 ਖਤਮ ਕਰਨ ਤੋਂ ਬਾਅਦ ਪਾਕਿਸਤਾਨ ਆਧਾਰਿਤ ਅੱਤਵਾਦੀ ਗਰੁੱਪ ਅਗਸਤ ਮਹੀਨੇ ਤੋਂ ਭਾਰਤ 'ਚ ਹਥਿਆਰਾਂ ਦੀ ਤਸਕਰੀ ਦੇ ਮਾਮਲੇ 'ਚ ਸ਼ਾਮਲ ਹਨ ਅਤੇ ਹੁਣ ਤੱਕ ਬਰਾਮਦ ਹੋਈਆਂ ਦੋਵੇਂ ਡਰੋਨਾਂ ਨੂੰ ਭੇਜਣ 'ਚ ਪਾਕਿਸਤਾਨ ਦੀ ਆਈ. ਐਸ. ਆਈ. ਨਾਲ ਜੁੜੇ ਵੱਖ-ਵੱਖ ਅੱਤਵਾਦੀ ਗਰੁੱਪ, ਗੁਆਂਢੀ ਦੇਸ਼ਾਂ ਦੀ ਸਰਪ੍ਰਸਤੀ ਵਾਲੇ ਜਿਹਾਦੀ ਤੇ ਖਾਲਿਸਤਾਨ ਪੱਖੀ ਗਰੁੱਪ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬਰਾਮਦਗੀਆਂ ਨਾਲ ਇਸ ਗੱਲ ਦਾ ਵੀ ਖੁਲਾਸਾ ਹੋਇਆ ਹੈ ਕਿ ਅੱਤਵਾਦੀ ਗਰੁੱਪ ਡਰੋਨਾਂ ਰਾਹੀਂ ਕਈ ਤਰ੍ਹਾਂ ਦੇ ਦਹਿਸ਼ਤੀ ਤੇ ਕਮਿਊਨੀਕੇਸ਼ਨ ਹਾਰਡਵੇਅਰ ਪ੍ਰਦਾਨ ਕਰਨ ਦੀ ਸਮਰੱਥਾ ਹਾਸਲ ਕਰਨ ਵਾਲੇ ਹੋ ਗਏ ਹਨ।
ਪੰਜਾਬ-ਜੰਮੂ ਹੱਦ ’ਤੇ ਸੁਰੱਖਿਆ ਬਲਾਂ ਦਾ ਰੈੱਡ ਅਲਰਟ
NEXT STORY