ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)– ਡੇਰਾ ਸਿਰਸਾ ਮੁਖੀ ਦੇ ਮਾਮਲੇ ਨੂੰ ਲੈ ਕੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਕਾਰਨ ਲੋਕਾਂ ਦੇ ਮਨਾਂ 'ਚ ਭਾਰੀ ਡਰ ਪਾਇਆ ਜਾ ਰਿਹਾ ਹੈ। ਜ਼ਿਲਾ ਪ੍ਰਸ਼ਾਸਨ ਨੇ ਵੀ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ। ਅੱਜ ਸ਼ਾਮੀਂ ਵੀ ਸੁਰੱਖਿਆ ਦਸਤਿਆਂ ਵੱਲੋਂ ਫਲੈਗ ਮਾਰਚ ਕੱਢਿਆ ਗਿਆ।
ਜ਼ਿਲੇ 'ਚ ਪੈਰਾਮਿਲਟਰੀ ਫੋਰਸ ਦੀਆਂ 6 ਕੰਪਨੀਆਂ ਤਾਇਨਾਤ
ਡੀ. ਸੀ. ਬਰਨਾਲਾ ਘਣਸ਼ਿਆਮ ਥੋਰੀ ਅਤੇ ਐੱਸ.ਐੱਸ.ਪੀ. ਹਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਜ਼ਿਲੇ 'ਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ 6 ਪੈਰਾਮਿਲਟਰੀ ਫੋਰਸ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਹਰ ਹਾਲਤ 'ਚ ਜ਼ਿਲੇ 'ਚ ਅਮਨ-ਸ਼ਾਂਤੀ ਬਹਾਲ ਰੱਖੀ ਜਾਵੇਗੀ। ਪੁਲਸ ਵੱਲੋਂ ਇਕ ਐਮਰਜੈਂਸੀ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। 100 ਨੰਬਰ ਤੋਂ ਇਲਾਵਾ 97795-45100 ਅਤੇ ਡੀ.ਸੀ. ਦਫਤਰ ਦੇ 01679-244561 ਨੰਬਰ 24 ਘੰਟੇ ਕੰਮ ਕਰਨਗੇ। ਇਨ੍ਹਾਂ ਨੰਬਰਾਂ 'ਤੇ ਪਬਲਿਕ ਵੱਲੋਂ ਸੂਚਨਾ ਦਿੱਤੀ ਜਾ ਸਕਦੀ ਹੈ।
ਅਫਵਾਹਾਂ ਤੋਂ ਬਚਣ ਦੀ ਅਪੀਲ
ਡੀ. ਸੀ. ਬਰਨਾਲਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਫਵਾਹਾਂ ਵੱਲ ਧਿਆਨ ਨਾ ਦੇਣ। ਉਨ੍ਹਾਂ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਵੀ ਅਫਵਾਹਾਂ ਨਾ ਫੈਲਾਈਆਂ ਜਾਣ। ਜ਼ਿਲੇ 'ਚ ਧਾਰਾ 144 ਲਾਗੂ ਕੀਤੀ ਗਈ ਹੈ। ਜਲੂਸ ਕੱਢਣ, ਨਾਅਰੇ ਲਾਉਣ ਅਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਹੈ।
ਸ਼ੀਤਲ ਵਿਜ ਅਦਾਲਤ ਵੱਲੋਂ ਭਗੌੜਾ ਕਰਾਰ
NEXT STORY